Skip to main content

Posts

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ  ਆਮ ਆਦਮੀ ਦੀ ਪੰਜਾਬ ਸਰਕਾਰ ਪਿਛਲੀਆਂ ਅਕਾਲੀ ਸਰਕਾਰ ਅਤੇ ਕਾਂਗਰਸ ਸਰਕਾਰਾਂ ਦੇ ਨਕਸ਼ੇ ਕਦਮ ਤੇ ਚੱਲਣ ਲੱਗ ਪਈ ਹੈ ਨਹੀਂ ਹੋ ਰਹੀ ਸੁਣਵਾਈ ਦਲਾਲ ਮੰਤਰੀਆਂ ਅਤੇ ਦਲਾਲ ਰੈਵਿਨਿਊ ਅਧਿਕਾਰੀਆਂ ਅਤੇ ਪੰਚਾਇਤ ਵਿਭਾਗ ਦੇ ਦਲਾਲ ਅਧਿਕਾਰੀ ਸਰਮਾਏਦਾਰ ਲੋਕਾਂ ਅਤੇ ਭੂ ਮਾਫੀਆ ਦੀ ਕਠਪੁਤਲੀ ਬਣੇ  ਬੀਜੇਪੀ ਐਸ ਸੀ ਮੋਰਚਾ ਜਲੰਧਰ ਨੋਰਥ ਦੇ ਪ੍ਰਧਾਨ ਭੁਪਿੰਦਰ ਸਿੰਘ  ਵੱਲੋਂ ਬੀਜੇਪੀ ਦੇ ਪੰਜਾਬ ਦੇ ਅਹੁਦੇਦਾਰ ਅਤੇ ਪੰਜਾਬ ਦੇ ਜ਼ਿਲੇ ਦੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੈਂ ਅਗਸਤ ਦੇ ਪਹਿਲੇ ਹਫਤੇ ਵਿੱਚ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨੀ ਹੈ ਮੇਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਣਾ ਜੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਚ ਕਰਨੀ ਹੈ ਆਪ ਸਭ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ  ਪੰਚਾਇਤ ਦੀਆਂ ਜ਼ਮੀਨਾਂ ਜੋ ਕਿ ਆਮ ਆਦਮੀ ਪਾਰਟੀ ਕਹਿੰਦੀ ਕੁਝ ਹੈ ਪਰ ਕਰਦੀ ਕੁਝ ਵੀ ਨਹੀਂ ਕਿਉਂਕਿ ਮੈਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ 2 ਬਾਰ ਮੁਹਾਲੀ ਮਿਲਕੇ ਆਇਆ ਹਾਂ 06/05/2022 ਨੂੰ ਅਤੇ ਦੋ ਵਾਰੀ ਜਲੰਧਰ ਮਿਲਿਆ ਮੰਤਰੀ ਜੀ ਨੇ ਸਿਰਫ ਮੈਨੂੰ ਇਨਸਾਫ ਦਿਵਾਉਣ ਦੇ ਨਾਮ ਤੇ ਗੁਮਰਾਹ ਕੀਤਾ ਇਹ ਹਾਲ ਹੈ ਆਮ ਆਦਮੀ ਪਾਰਟੀ ਦੇ ਮੰਤਰੀਆਂ ਦਾ 10 ਮਈ 2023 ਦੀਆਂ ਜੀਮਨੀ ਚੋਣਾਂ ਦੇ ਟਾਇਮ ਧਾਲੀਵਾਲ ਜੀ ਆਦਮਪੁਰ ਪ੍ਰਿਤਪਾਲ ...
Recent posts

ਵਿਦਿਆਰਥੀਆਂ ਦੀ ਕੁੱਟਮਾਰ ਮਾਮਲੇ ਵਿੱਚ ਡੀ.ਜੀ.ਪੀ. ਪੰਜਾਬ ਨੂੰ ਮਿਲਾਂਗਾ- ਸੁਖਵਿੰਦਰ ਕੋਟਲੀ

* ਦਲਿਤ ਵਿਦਿਆਰਥੀਆਂ ਦੇ ਮਾਮਲੇ ਸਬੰਧੀ ਸਿੱਖਿਆ ਮੰਤਰੀ ਨੂੰ ਮਿਲੇ ਵਿਧਾਇਕ ਸੁਖਵਿੰਦਰ ਕੋਟਲੀ * ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਕਿਸੇ ਵਿਦਿਆਰਥੀ ਨੂੰ ਪੇਪਰ ਦੇਣ ਤੋਂ ਨਹੀਂ ਰੋਕਿਆ ਜਾਵੇਗਾ * ਵਿਦਿਆਰਥੀਆਂ ਦੀ ਕੁੱਟਮਾਰ ਮਾਮਲੇ ਵਿੱਚ ਡੀ.ਜੀ.ਪੀ. ਪੰਜਾਬ ਨੂੰ ਮਿਲਾਂਗਾ- ਸੁਖਵਿੰਦਰ ਕੋਟਲੀ ਜਲੰਧਰ/ਚੰਡੀਗੜ੍ਹ 6 ਜੂਨ : ਸੰਦੀਪ ਡਰੋਲੀ, ਪੰਜਾਬੀ ਵਿਰਾਸਤ, ਜਲੰਧਰ ਜਲੰਧਰ ਵਿਖੇ ਦਲਿਤ ਵਿਦਿਆਰਥੀਆਂ ਨੂੰ ਇਮਤਿਹਾਨਾਂ ਵਿੱਚ ਪੇਪਰ ਦੇਣ ਤੋਂ ਰੋਕਣ ਤੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਸੰਬੰਧੀ ਹਲਕਾ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅੱਜ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੂੰ ਮਿਲੇ ਤੇ ਜਲੰਧਰ ਵਿਖੇ ਵਿਦਿਆਰਥੀਆਂ ਨਾਲ ਘਟਨਾ ਸੰਬੰਧੀ ਲੰਬੀ ਚਰਚਾ ਕੀਤੀ ਕਿ ਕਿਸ ਤਰ੍ਹਾਂ ਦਲਿਤ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮਾਮਲਿਆਂ ਵਿੱਚ ਪ੍ਰੇਸ਼ਾਨੀ ਆਉਂਦੀ ਹੈ ਤੇ ਕਾਲਜ ਮੁਖੀ ਦਲਿਤ ਵਿਦਿਆਰਥੀਆਂ ਨੂੰ ਪੇਪਰਾਂ ਵਿੱਚ ਬੈਠਣ ਨਹੀਂ ਦਿੰਦੇ ਤੇ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਹੋ ਰਹੇ ਹਨ। ਸਿੱਖਿਆ ਮੰਤਰੀ ਨੇ ਵਿਧਾਇਕ ਕੋਟਲੀ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਦੇਣ ਤੋਂ ਰੋਕਿਆ ਨਹੀਂ ਜਾਵੇਗਾ ਤੇ ਨਾ ਹੀ ਦਾਖਲਾ ਰੋਕਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਜਲਦ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨਗੇ। ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਜ...

ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ

ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ ………………………………… ਸ੍ਰੀ ਦਸਮੇਸ਼ ਇੰਟਰਨੈਸ਼ਨਲ ਪੰਜਾਬੀ ਕਵੀ ਸਭਾ ਹਰਿਆਣਾ ਵਲੋਂ ਸਲਾਨਾ 18ਵਾਂ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੇ 10 ਪ੍ਰਸਿੱਧ ਕਵੀਆਂ ਨੇ ਚਮਕੌਰ ਤੇ ਸਰਹਿੰਦ ਦੇ ਸ਼ਹੀਦੀ ਸਾਕੇ ਦਾ ਇਤਿਹਾਸ ਸੰਗਤਾਂ ਦੇ ਸਨਮੁਖ ਰੱਖਿਆ। ਇਸ ਕਵੀ ਦਰਬਾਰ ਦੌਰਾਨ ਗੁਰਚਰਨ ਸਿੰਘ ਚਰਨ, ਡਾ ਸਰਬਜੀਤ ਕੌਰ ਸੰਧਾਵਾਲੀਆ, ਹਰਭਜਨ ਸਿੰਘ ਨਾਹਲ, ਅਮਰਜੀਤ ਸਿੰਘ ਪਟਿਆਲਵੀ, ਥੰਮਣ ਸਿੰਘ ਗੁਰਦਾਸਪੁਰੀ, ਰਣਜੀਤ ਸਿੰਘ ਖਾਲਸਾ, ਬਲਬੀਰ ਸਿੰਘ ਕਮਲ,ਆਦਿ ਕਵੀਆਂ ਤੋਂ ਇਲਾਵਾ ਯਮੁਨਾ ਨਗਰ ਤੇ ਆਸ ਪਾਸ ਦੀਆਂ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਭਾਈ ਮਨਵਿੰਦਰ ਸਿੰਘ ਰੂਬਲ ਨੇ ਕਵੀ ਦਰਬਾਰ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸਲਾਨਾ ਅਵਾਰਡ ਚਮਕੌਰ ਤੇ ਸਰਹਿੰਦ ਪ੍ਰੋ ਦਲਬੀਰ ਸਿੰਘ ਰਿਆੜ ਜਲੰਧਰ ਵਾਲਿਆਂ ਨੂੰ ਦਿੱਤਾ ਗਿਆ। ਛੇ  ਮਹਾਂ ਕਾਵਿ ਲਿਖਣ ਬਦਲੇ ਭਾਈ ਗੁਰਦਿਆਲ ਸਿੰਘ ਨਿਮਰ ਨੂੰ ਭਾਈ ਗੁਰਦਾਸ ਸਟੱਡੀ ਸਰਕਲ ਆਗਰਾ ਵਲੋਂ ਭਾਈ ਗੁਰਦਾਸ ਯਾਦਗਾਰੀ ਅਵਾਰਡ ਦਿੱਤਾ ਗਿਆ ਇਸ ਸਮਾਗਮ ਵਿੱਚ ਸੇਵਾਵਾਂ ਦੇਣ ਵਾਲੀਆਂ ਵੱਖ ਵੱਖ ਸਭਾਵਾਂ ਦੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਗੁਰਦੁਆਰਾ ਸਿੰਘ ਸਭਾ ਮਾਡਲ ਕਲੋਨੀ ਯਮੁਨਾ ਨਗਰ ਦੇ ਮੁੱਖ ਸੇਵਾਦਾਰ ਸ੍ਰ ਗੁਰਬਖ਼ਸ਼ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।

ਸੰਸਾਰ ਭਰ ਪ੍ਰਸਿੱਧ, ਸਦਾਬਹਾਰ,ਪੰਜਾਬੀਅਤ ਦੀ ਪਹਿਚਾਣ ਗਾਇਕ ਤੇ ਅਦਾਕਾਰ-ਹਰਭਜਨ ਮਾਨ ।

ਸੰਸਾਰ ਭਰ ਪ੍ਰਸਿੱਧ, ਸਦਾਬਹਾਰ,ਪੰਜਾਬੀਅਤ ਦੀ ਪਹਿਚਾਣ ਗਾਇਕ ਤੇ ਅਦਾਕਾਰ-ਹਰਭਜਨ ਮਾਨ । ਪੰਜਾਬੀ ਗੀਤ -ਸੰਗੀਤ ਨੇ ਲੰਬੇ ਸਮੇ ਤੋ ਸੰਸਾਰ ਪੱਧਰ ਤੇ ਵੱਖਰੀ ਪਹਿਚਾਣ ਬਣਾਈ ਹੈ । ਪੰਜਾਬੀ ਸੰਗੀਤ ਜਗਤ ਵਿੱਚ ਵੱਖ -ਵੱਖ ਕਲਾਂਕਾਰਾ ਤੇ ਅਦਾਕਾਰਾ ਨੇ ਆਪੋ-ਆਪਣੇ ਅੰਦਾਜ਼,ਕਲਾ,ਦਮਦਾਰ ਅਵਾਜ਼ ਨਾਲ ਅਲੱਗ ਪਹਿਚਾਣ ਬਣਾਈ ਹੈ । ਕਹਿੰਦੇ ਹਨ ਮਾਨ" ਗਾਇਕਾ ਦੀ ਪਸਿੱਧੀ ਹੈ ਇਹ ਸੱਚ ਵੀ ਸਾਡੇ ਸਾਹਮਣੇ ਹੈ ।"ਮਾਨ "ਕਲਾਂਕਾਰ ਵਿੱਚੋ ਸੰਸਾਰ ਪੱਧਰ ਤੇ ਮਹਾਮੂੰਹੀ ਪ੍ਰਸਿੱਧੀ ਹਾਸਲ ਕਰ ਚੁੱਕੇ ਲੰਬਾ ‌‌ਉੱਚਾ , ਸੋਹਣਾ-ਸੁਨੱਖਾ ,ਖੂਬਸੂਰਤ ਚਿਹਰਾ ,ਮਿੱਠੀ ਮੁਸਕਾਨ,ਪਿਆਰ ਭਰੀ ਅਵਾਜ਼, ਦਿਲ਼ ਨੂੰ ਮੋਹ ਲੈਣ ਵਾਲੇ ਗੀਤ ਗਾਓੁਣ ਵਾਲਾ ਗਾਇਕ ਤੇ ਅਦਾਕਾਰ ਹੈ ਹਰਭਜਨ ਮਾਨ ਜੋ ਕਿਸੇ ਜਾਣ ਪਹਿਚਾਣ ਦੀ ਮੁਹਤਾਜ ਨਹੀ ਹੈ । ਹਰਭਜਨ ਮਾਨ ਦੀ ਪੰਜਾਬ,ਪੰਜਾਬੀ ਮਾਂ ਬੋਲੀ ,ਪੰਜਾਬੀ ਸੱਭਿਆਚਾਰ ਨੂੰ ਵੱਡਮੁੱਲੀ ਦੇਣ ਹੈ । ਸਾਫ-ਸੁਥਰੀ ਗਾਇਕੀ ,ਇਨਸਾਨੀਅਤ ਦੇ ਮਸੀਹਾ,ਮਿਲਾਪੜਾ ਸੁਭਾਅ,ਮਿੱਠੀ ਮੁਸਕਾਨ, ਨੇਕ ਦਿਲ ਇਨਸਾਨ ,ਅਸ਼ਲੀਲ ਗਾਇਕੀ ਤੋ ਦੂਰ ,ਪੰਜਾਬੀਅਤ ਦੇ ਹਿੱਤਾ ਦੀ ਰਾਖੀ ਕਰਨ ਵਾਲੇ ਹਰਭਜਨ ਮਾਨ ਨੇ ਜੋ ਪਹਿਚਾਣ ਬਣਾਈ ਹੈ ਮੁਸਕਿਲ ਨਹੀ ,ਨਾ ਮੁਮਕਿਨ ਜਿੰਨਾਂ ਨੇ ਆਪਣੀ ਕਾਬਲੀ‍ਅਤ ਦੇ ਦਮ ਤੇ ਸੰਗੀਤਕ ਪ੍ਰੇਮੀਆ ਦੇ ਦਿਲਾ ਵਿੱਚ ਖਾਸ ਜਗਾ ਬਣਾਈ ਹੈ । ਮੈਨੂੰ ਮਾਣ ਹੈ ਮਾਨ ਦੇ ਜੀਵਨ ਤੇ ਗਾਇਕੀ ਸਫਰ ਤੇ ਚਾਰ ਸਬਦ ਲਿਖਣ ਦਾ ਜੋ ਪਾਠਕਾ ਦੇ ਰੂ- ਬੂ -ਰੂ...

ਸ਼ਹੀਦ ਭਗਤ ਸਿੰਘ ਫੁੱਟਬਾਲ ਅਕੈਡਮੀ ਪੋਸੀ ਵੱਲੋਂ ਚੌਥੀ ਦਿਲਾਵਰ ਸਿੰਘ ਯਾਦਗਾਰੀ ਫੁੱਟਬਾਲ ਲੀਗ ਸ਼ੁਰੂ।

ਸ਼ਹੀਦ ਭਗਤ ਸਿੰਘ  ਫੁੱਟਬਾਲ ਅਕੈਡਮੀ ਪੋਸੀ ਵੱਲੋਂ  ਚੌਥੀ ਦਿਲਾਵਰ ਸਿੰਘ ਯਾਦਗਾਰੀ ਫੁੱਟਬਾਲ ਲੀਗ ਸ਼ੁਰੂ।  ਇਕ ਛੋਟੀ ਅਕੈਡਮੀ ਤੋਂ -ਪੰਜਾਬ ਫੁੱਟਬਾਲ ਕੈਪ ਲਈ ਚੁਣੀਆਂ ਗਈਆ  ਚਾਰ ਲੜਕੀਆਂ  ਰੰਜਨਾਂ ਬਾਲਾ ਅੰ.-19, ਮਨਦੀਪਕੋਰ ਅੰ-17, ਹਰਮੀਨ ਕੋਰ -14 , ਤਨਜੀਨ ਕੋਰ-14    ਮੇਹਟੀਆਣਾ (ਪਰਮਜੀਤ ਸਿੰਘ ) ਸ਼ਹੀਦ ਭਗਤ ਸਿੰਘ  ਫੁੱਟਵਬਾਲ ਅਕੈਡਮੀ ਪੋਸੀ ਵੱਲੋਂ  ਚੌਥੀ ਦਿਲਾਵਰ ਸਿੰਘ ਯਾਦਗਾਰੀ ਫੁੱਟਬਾਲ ਲੀਗ ਸ਼ੁਰੂ। ਇਸ ਵਾਰੇ  ਅਕੈਡਮੀ ਦੀ ਫ੍ਰੀ ਸੇਵਾ ਕਰ ਰਹੇ ਕੋਚ ਸ.ਸੰਦੀਪ ਸਿੰਘ ਬੈਂਸ ਅਤੇ ਕੋਚ ਕੁਲਵਿੰਦਰ ਕੋਰ ਬੈਂਸ ( ਪਤੀ-ਪਤਨੀ)ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ  ਹੋਏ ਦੱਸਿਆ ਕਿ  ਇਹ ਫੁੱਟਬਾਲ ਲੀਗ ਸ਼ਹੀਦ ਭਗਤ ਸਿੰਘ  ਫੁੱਟਵਬਾਲ ਅਕੈਡਮੀ ਦੀ ਕਮੇਟੀ, ਐਨ ਆਰ ਆਈ ਵੀਰਾਂ, ਅਤੇ ਇਲਾਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਚੱਲ ਰਹੀ ਹੈ । ਇਹ ਲੀਗ 18 ਦਸੰਬਰ ਤੋਂ ਸ਼ੁਰੂ ਕੀਤੀ ਗਈ ਹੈ  ਅਤੇ ਇਹ ਦੋ ਮਹੀਨੇ ਦੇ ਲਗਭਗ ਚੱਲੇਗੀ ।ਉਹਨਾਂ ਕਿਹਾ ਕਿ ਇਸ ਲੀਗ ਦਾ ਮਕਸਦ ਸਿਰਫ  ਇਕ -ਦੋ ਦਿਨ ਟੂਰਨਾਮੈਂਟ ਕਰਾਉਣਾ ਨਹੀ ਹੈ , ਇਸਦਾ ਮਕਸਦ ਫੁੱਟਬਾਲ ਖਿਡਾਰੀਆਂ ਦੀ ਪਨੀਰੀ ਪੈਦਾ ਕਰਨਾ ਹੈ ।ਕੋਚ ਸਾਹਿਬ ਨੇ ਦੱਸਿਆ ਕਿ ਇਸ ਲੀਗ ਵਿੱਚ ਅੰਡਰ-8,11,13,16 ਸਾਲ ਉਮਰ ਦੇ 120 ਕਰੀਬ ਲੜਕੇ ਲੜਕੀਆਂ ਭਾਗ ਲੈਣਗੇ। ਇੰਨਾਂ ਬੱਚਿਆਂ ਦੇ ਮਾਤਾ ਪਿਤਾ ਵੀ ਇਸ ਅਕੈਡਮੀ...

ਕੋਵਿਡ ਕਾਰਨ ਜਾਨ ਗਵਾ ਚੁੱਕੇ ਪਰਿਵਾਰਾਂ ਦੇ ਵਾਰਿਸ ਮੁਆਵਜ਼ੇ ਲਈ ਤੁਰੰਤ ਦਸਤਾਵੇਜ਼ ਜਮ੍ਹਾਂ ਕਰਵਾਉਣ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 6 ਜੁਲਾਈ : ਸੰਦੀਪ ਡਰੋਲੀ  ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾਣਾ ਹੈ, ਜਿਸ ਸਬੰਧੀ ਦਰਖਾਸਤ/ਦਸਤਾਵੇਜ਼ ਐਸ.ਡੀ.ਐਮ. ਦਫ਼ਤਰਾਂ ਅਤੇ ਸਿਵਲ ਸਰਜਨ ਦਫ਼ਤਰ ਵਿਖੇ ਦਿੱਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਤੀਬੇਨਤੀ ਨਾਲ ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦੇ ਪਛਾਣ ਕਾਰਡ ਦੀ ਕਾਪੀ, ਕੋਵਿਡ-19 ਟੈਸਟ ਦੀ ਪੋਜ਼ੀਟਿਵ ਰਿਪੋਰਟ ਦੀ ਕਾਪੀ, ਹਸਪਤਾਲ ਵੱਲੋਂ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ (ਜੇਕਰ ਮੌਤ ਹਸਪਤਾਲ ਵਿਚ ਹੋਈ ਹੋਵੇ), ਮਿ੍ਰਤਕ ਵਿਅਕਤੀ ਦਾ ਮੌਤ ਸਰਟੀਫਿਕੇਟ, ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕ ਅਤੇ ਮਿ੍ਰਤਕ ਵਿਅਕਤੀ ਦੇ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ (ਜਿੱਥੇ ਕਲੇਮ ਕਰਤਾ ਇਕ ਹੋਵੇ) ਪ੍ਰਤੀਬੇਨਤੀ ਨਾਲ ਨੱਥੀ ਕਰਕੇ ਆਪਣੀਆਂ ਦਰਖ਼ਾਸਤਾਂ ਐਸ.ਡੀ.ਐਮ ਦਫ਼ਤਰ ਅਤੇ ਸਿਵਲ ਸਰਜਨ ਦਫ਼ਤਰ ਵਿਖੇ ਦੇ ਸਕਦੇ ਹਨ ਅਤੇ ਸਰਕਾਰ ਵੱਲੋਂ ਮਿਲਣ ਵਾਲੀ ਸਹੂਲਤ ਦਾ ਲਾਭ ਲੈ ਸਕਦੇ ਹਨ। ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜੇਕਰ ਇਸ ਸਬੰਧੀ ਅਜੇ ਤੱਕ ਵੀ ਕਿਸੇ ਪਰਿਵਾਰ ਵੱਲੋਂ ਦਰਖ਼ਾਸਤ ਅਤੇ ਲੋੜੀਂਦੇ ਦਸ...

ਇੱਕ ਸਥਾਪਤ ਗਾਇਕਾ ਬਣਨਾ ਚਾਹੁੰਦੀ ਹੈ ਅਨੀਸ਼ਾ ਵਾਲੀਆ

ਤਕਰੀਬਨ ਇਕ ਦੋ ਮਹੀਨਿਆਂ ਤੋਂ ਅੱਜ ਕੱਲ੍ਹ ਲੱਗ ਰਹੇ ਮੇਲਿਆਂ ਵਿਚ ਮੈਨੂੰ ਇਕ ਬਹੁਤ ਹੀ ਸੁਰੀਲੀ ਆਵਾਜ਼ ਸੁਣਨ ਨੂੰ ਮਿਲੀ। ਇਹ ਦਿੱਲਕਸ਼ ਅਵਾਜ਼ ਹੈ ਖੁਬਸੂਰਤ ਗਾਇਕਾ ਅਨੀਸ਼ਾ ਵਾਲੀਆ ਦੀ। ਜੀ ਹਾਂ ਜਿਸ ਅਵਾਜ਼ ਦੀ ਗੱਲ ਕਰ ਰਿਹਾਂ ਉਸ ਨੂੰ ਤੁਸੀਂ ਵੀ ਜ਼ਰੂਰ ਸੁਣਿਆ ਤੇ ਦੇਖਿਆ ਹੋਵੇਗਾ।  ਇਹ ਗਾਇਕਾ ਫਗਵਾੜਾ ਸ਼ਹਿਰ ਦੇ ਨੇੜਲੇ ਪਿੰਡ ਪਲਾਹੀ ਸਾਹਿਬ ਦੀ ਜੰਮਪਲ ਹੈ।  ਬਹੁਤ ਹੀ ਵਧੀਆ ਸੁਭਾਅ ਅਤੇ ਅਦਬ ਸਤਿਕਾਰ ਵਾਲ਼ੀ ਇਸ ਗਾਇਕਾ ਨੇ ਵਿੱਦਿਅਕ ਅਦਾਰੇ ਦੀ ਪੜ੍ਹਾਈ ਵਿਚ ਗ੍ਰੈਜੂਏਸ਼ਨ ਕੀਤੀ ਹੋਈ ਹੈ। ਅਤੇ ਸੰਗੀਤਕ ਵਿੱਦਿਆ ਵਿੱਚ ਐਮ ਏ ਕਰ ਚੁੱਕੀ ਹੈ। ਇਸ ਗਾਇਕਾ ਅਨੀਸ਼ਾ ਵਾਲੀਆ ਨੂੰ ਗਾਇਕੀ ਦੀ ਦਾਤ ਵਿਰਸੇ ਵਿੱਚੋਂ ਪ੍ਰਾਪਤ ਹੋਈ। ਆਪਣੇ ਜ਼ਮਾਨੇ ਦੀ ਬਹੁਤ ਹੀ  ਮਸ਼ਹੂਰ ਗਾਇਕ  ਜੋੜੀ ਮਲਕੀਤ ਸਿੰਘ ਅਤੇ  ਕਮਲਜੀਤ ਕੌਰ ਅਨੀਸ਼ਾ ਵਾਲੀਆ ਦੇ ਮਾਤਾ ਪਿਤਾ ਹਨ। ਉਨ੍ਹਾਂ ਦੀ ਪ੍ਰੇਰਣਾ ਸਦਕਾ ਅਨੀਸ਼ਾ ਵਾਲੀਆ ਪਹਿਲਾਂ ਆਪਣੀ ਭੈਣ ਨਾਲ ਗਾਉਂਦੀ ਸੀ। ਪਰ ਇਕੱਲਿਆਂ ਇਸ ਦੀ ਸੁਰੀਲੀ ਆਵਾਜ਼ ਵਿੱਚ ਹੁਣ ਤੱਕ  ਧਾਰਮਿਕ ਟਰੈਕ , ਪਾਲਕੀ , ਰਹਿਮਤਾਂ ਨੇਂ ਤੇਰੀਆਂ , ਮਹਿਮਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ , ਸਿੱਧ ਜੋਗੀ ਬਾਬਾ ਬਾਲਕ ਨਾਥ ਜੀ, ਡਾਕਟਰ ਭੀਮ ਰਾਓ ਅੰਬੇਦਕਰ ਅਤੇ ਮੇਲਾ ਬਾਬਾ ਚਿੰਤਾਂ ਭਗਤ ਜੀ , ਕਿਸਮਤ ਜਾਗੇ ਕੌਮ ਦੀ ਹਨ। ਪੰਜਾਬੀ ਸੱਭਿਆਚਾਰਕ ਗੀਤਾਂ ਚੋ ਵਿਸ਼ੇਸ਼  ਚੰਨ ਮੱਖਣਾਂ , ਜੁਗਨੀ , ਆਸ਼ਕਾਂ ਦ...