ਤਕਰੀਬਨ ਇਕ ਦੋ ਮਹੀਨਿਆਂ ਤੋਂ ਅੱਜ ਕੱਲ੍ਹ ਲੱਗ ਰਹੇ ਮੇਲਿਆਂ ਵਿਚ ਮੈਨੂੰ ਇਕ ਬਹੁਤ ਹੀ ਸੁਰੀਲੀ ਆਵਾਜ਼ ਸੁਣਨ ਨੂੰ ਮਿਲੀ। ਇਹ ਦਿੱਲਕਸ਼ ਅਵਾਜ਼ ਹੈ ਖੁਬਸੂਰਤ ਗਾਇਕਾ ਅਨੀਸ਼ਾ ਵਾਲੀਆ ਦੀ। ਜੀ ਹਾਂ ਜਿਸ ਅਵਾਜ਼ ਦੀ ਗੱਲ ਕਰ ਰਿਹਾਂ ਉਸ ਨੂੰ ਤੁਸੀਂ ਵੀ ਜ਼ਰੂਰ ਸੁਣਿਆ ਤੇ ਦੇਖਿਆ ਹੋਵੇਗਾ। ਇਹ ਗਾਇਕਾ ਫਗਵਾੜਾ ਸ਼ਹਿਰ ਦੇ ਨੇੜਲੇ ਪਿੰਡ ਪਲਾਹੀ ਸਾਹਿਬ ਦੀ ਜੰਮਪਲ ਹੈ। ਬਹੁਤ ਹੀ ਵਧੀਆ ਸੁਭਾਅ ਅਤੇ ਅਦਬ ਸਤਿਕਾਰ ਵਾਲ਼ੀ ਇਸ ਗਾਇਕਾ ਨੇ ਵਿੱਦਿਅਕ ਅਦਾਰੇ ਦੀ ਪੜ੍ਹਾਈ ਵਿਚ ਗ੍ਰੈਜੂਏਸ਼ਨ ਕੀਤੀ ਹੋਈ ਹੈ। ਅਤੇ ਸੰਗੀਤਕ ਵਿੱਦਿਆ ਵਿੱਚ ਐਮ ਏ ਕਰ ਚੁੱਕੀ ਹੈ। ਇਸ ਗਾਇਕਾ ਅਨੀਸ਼ਾ ਵਾਲੀਆ ਨੂੰ ਗਾਇਕੀ ਦੀ ਦਾਤ ਵਿਰਸੇ ਵਿੱਚੋਂ ਪ੍ਰਾਪਤ ਹੋਈ। ਆਪਣੇ ਜ਼ਮਾਨੇ ਦੀ ਬਹੁਤ ਹੀ ਮਸ਼ਹੂਰ ਗਾਇਕ ਜੋੜੀ ਮਲਕੀਤ ਸਿੰਘ ਅਤੇ ਕਮਲਜੀਤ ਕੌਰ ਅਨੀਸ਼ਾ ਵਾਲੀਆ ਦੇ ਮਾਤਾ ਪਿਤਾ ਹਨ। ਉਨ੍ਹਾਂ ਦੀ ਪ੍ਰੇਰਣਾ ਸਦਕਾ ਅਨੀਸ਼ਾ ਵਾਲੀਆ ਪਹਿਲਾਂ ਆਪਣੀ ਭੈਣ ਨਾਲ ਗਾਉਂਦੀ ਸੀ। ਪਰ ਇਕੱਲਿਆਂ ਇਸ ਦੀ ਸੁਰੀਲੀ ਆਵਾਜ਼ ਵਿੱਚ ਹੁਣ ਤੱਕ ਧਾਰਮਿਕ ਟਰੈਕ , ਪਾਲਕੀ , ਰਹਿਮਤਾਂ ਨੇਂ ਤੇਰੀਆਂ , ਮਹਿਮਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ , ਸਿੱਧ ਜੋਗੀ ਬਾਬਾ ਬਾਲਕ ਨਾਥ ਜੀ, ਡਾਕਟਰ ਭੀਮ ਰਾਓ ਅੰਬੇਦਕਰ ਅਤੇ ਮੇਲਾ ਬਾਬਾ ਚਿੰਤਾਂ ਭਗਤ ਜੀ , ਕਿਸਮਤ ਜਾਗੇ ਕੌਮ ਦੀ ਹਨ। ਪੰਜਾਬੀ ਸੱਭਿਆਚਾਰਕ ਗੀਤਾਂ ਚੋ ਵਿਸ਼ੇਸ਼ ਚੰਨ ਮੱਖਣਾਂ , ਜੁਗਨੀ , ਆਸ਼ਕਾਂ ਦ...
Punjabi Virasat TV Contact : 98729 31045
Comments
Post a Comment