Skip to main content

ਸ਼ਹੀਦ ਬਾਬਾ ਮੱਤੀ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜਾ 23 ਨੂੰ : ਜਥੇ. ਮਨੋਹਰ ਸਿੰਘ ਡਰੋਲੀ

ਸ਼ਹੀਦ ਬਾਬਾ ਮੱਤੀ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜਾ 23 ਨੂੰ : ਜਥੇ. ਮਨੋਹਰ ਸਿੰਘ ਡਰੋਲੀ 

ਆਦਮਪੁਰ:  ਧੰਨ ਧੰਨ ਸ਼ਹੀਦ ਬਾਬਾ ਮੱਤੀ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਮਿਤੀ 23 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਬਾਬਾ ਮੱਤੀ,ਪਿੰਡ ਡਰੋਲੀ ਕਲਾਂ ਵਿਖੇ ਸ਼ਰਧਾ ਭਾਵਨਾ ਸਹਿਤ ਮਨਾਇਆ ਜਾ ਰਿਹਾ l 

ਜਿਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਢਾਡੀ, ਕਥਾ ਵਾਚਕ, ਸਿੱਖ ਬੁੱਧੀਜੀਵੀ ਸੰਗਤਾਂ ਨੂੰ ਗੁਰਬਾਣੀ ਜੱਸ ਸਰਵਣ ਕਰਵਾਉਣਗੇ, ਇਸ ਦੌਰਾਨ ਸਮੂਹ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ,ਗੱਲਬਾਤ ਦੋਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਵਲੋਂ ਦੱਸਿਆ ਗਿਆ ਕਿ ਮਿਤੀ 21 ਅਤੇ 22 ਜਨਵਰੀ ਸ਼ਾਮ ਨੂੰ ਡਰੋਲੀ ਕਲਾਂ ਅਤੇ ਪਧਿਆਣਾ ਪਿੰਡ ਵਿੱਚ ਗੁਰਦੁਆਰਾ ਸਾਹਿਬ ਤੋਂ ਸੰਧਿਆ ਫੇਰੀ ਦਾ ਆਜੋਜਨ ਲਗਾਤਾਰ 2 ਦਿਨ ਹੋਵੇਗਾ l ਜਿਸ ਦੌਰਾਨ ਗੱਤਕਾ ਸਿੰਘ ਪਾਰਟੀਆਂ,ਘੋੜਸਵਾਰ, ਅਤੇ ਫੁੱਲਾਂ ਦੀ ਵਰਖਾ ਸੰਗਤਾਂ ਨੂੰ ਆਕਰਸ਼ਿਤ ਕਰੇਗੀ l ਮਿਤੀ 23 ਨੂੰ  ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਦੀਵਾਨ ਸਜਾਏ ਜਾਣਗੇ l ਜਥੇਦਾਰ ਵਲੋਂ ਸਮੂਹ ਸੰਗਤਾਂ ਨੂੰ ਵੱਧ ਚੜ੍ਹਕੇ ਇਹਨਾਂ ਸਾਰੇ ਪ੍ਰੋਗਰਾਮਾਂ ਵਿੱਚ ਪਹੁੰਚਣ ਲਈ ਬੇਨਤੀ ਕੀਤੀ ਗਈ l ਇਸ ਦੌਰਾਨ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ,ਰਣਵੀਰਪਾਲ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ ਡਰੋਲੀ, ਸਰਪੰਚ ਰਸ਼ਪਾਲ ਸਿੰਘ ਪਾਲਾ,ਮਾਸਟਰ ਸੁਰਜੀਤ ਸਿੰਘ,ਹਰਦੀਪ ਸਿੰਘ ਦੀਪਾ, ਦਲਜੀਤ ਸਿੰਘ ਅਤੇ ਹੋਰ ਪਿੰਡ ਵਾਸੀ ਡਰੋਲੀ ਕਲਾਂ ਮੌਜੂਦ ਸਨ l

Comments

Popular posts from this blog

ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ

ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ ………………………………… ਸ੍ਰੀ ਦਸਮੇਸ਼ ਇੰਟਰਨੈਸ਼ਨਲ ਪੰਜਾਬੀ ਕਵੀ ਸਭਾ ਹਰਿਆਣਾ ਵਲੋਂ ਸਲਾਨਾ 18ਵਾਂ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੇ 10 ਪ੍ਰਸਿੱਧ ਕਵੀਆਂ ਨੇ ਚਮਕੌਰ ਤੇ ਸਰਹਿੰਦ ਦੇ ਸ਼ਹੀਦੀ ਸਾਕੇ ਦਾ ਇਤਿਹਾਸ ਸੰਗਤਾਂ ਦੇ ਸਨਮੁਖ ਰੱਖਿਆ। ਇਸ ਕਵੀ ਦਰਬਾਰ ਦੌਰਾਨ ਗੁਰਚਰਨ ਸਿੰਘ ਚਰਨ, ਡਾ ਸਰਬਜੀਤ ਕੌਰ ਸੰਧਾਵਾਲੀਆ, ਹਰਭਜਨ ਸਿੰਘ ਨਾਹਲ, ਅਮਰਜੀਤ ਸਿੰਘ ਪਟਿਆਲਵੀ, ਥੰਮਣ ਸਿੰਘ ਗੁਰਦਾਸਪੁਰੀ, ਰਣਜੀਤ ਸਿੰਘ ਖਾਲਸਾ, ਬਲਬੀਰ ਸਿੰਘ ਕਮਲ,ਆਦਿ ਕਵੀਆਂ ਤੋਂ ਇਲਾਵਾ ਯਮੁਨਾ ਨਗਰ ਤੇ ਆਸ ਪਾਸ ਦੀਆਂ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਭਾਈ ਮਨਵਿੰਦਰ ਸਿੰਘ ਰੂਬਲ ਨੇ ਕਵੀ ਦਰਬਾਰ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸਲਾਨਾ ਅਵਾਰਡ ਚਮਕੌਰ ਤੇ ਸਰਹਿੰਦ ਪ੍ਰੋ ਦਲਬੀਰ ਸਿੰਘ ਰਿਆੜ ਜਲੰਧਰ ਵਾਲਿਆਂ ਨੂੰ ਦਿੱਤਾ ਗਿਆ। ਛੇ  ਮਹਾਂ ਕਾਵਿ ਲਿਖਣ ਬਦਲੇ ਭਾਈ ਗੁਰਦਿਆਲ ਸਿੰਘ ਨਿਮਰ ਨੂੰ ਭਾਈ ਗੁਰਦਾਸ ਸਟੱਡੀ ਸਰਕਲ ਆਗਰਾ ਵਲੋਂ ਭਾਈ ਗੁਰਦਾਸ ਯਾਦਗਾਰੀ ਅਵਾਰਡ ਦਿੱਤਾ ਗਿਆ ਇਸ ਸਮਾਗਮ ਵਿੱਚ ਸੇਵਾਵਾਂ ਦੇਣ ਵਾਲੀਆਂ ਵੱਖ ਵੱਖ ਸਭਾਵਾਂ ਦੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਗੁਰਦੁਆਰਾ ਸਿੰਘ ਸਭਾ ਮਾਡਲ ਕਲੋਨੀ ਯਮੁਨਾ ਨਗਰ ਦੇ ਮੁੱਖ ਸੇਵਾਦਾਰ ਸ੍ਰ ਗੁਰਬਖ਼ਸ਼ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।

ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮਿਲੇ ਸੰਤੋਸ਼ ਕੁਮਾਰ ਗੋਗੀ

* ਪ੍ਰਾਈਵੇਟ ਸਕੂਲਾਂ ਦੀ ਜਿਆਦਤੀ ਦੇ ਮੁੱਦੇ ‘ਤੇ ਕੀਤੀ ਚਰਚਾ ਫਗਵਾੜਾ 22 ਅਪ੍ਰੈਲ ( ਆਰ.ਡੀ.ਰਾਮਾ ) -  ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ (ਐਸ.ਸੀ. ਵਿੰਗ) ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਪੰਜਾਬ ਦੇ ਸਿੱਖਿਆ ਤੇ ਖੇਡ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੇਅਰ ਨਾਲ ਉਹਨਾਂ ਦੇ ਚੰਡੀਗੜ੍ਹ ਸਥਿਤ ਦਫਤਰ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੰਤੋਸ਼ ਕੁਮਾਰ ਗੋਗੀ ਨੇ ਸਿੱਖਿਆ ਮੰਤਰੀ ਨੂੰ ਜਿਲ੍ਹਾ ਕਪੂਰਥਲਾ ਦੇ ਪ੍ਰਾਈਵੇਟ ਸਕੂਲਾਂ ਬਾਰੇ ਬੱਚਿਆਂ ਦੇ ਮਾਪਿਆਂ ਵਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਨਾਲ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਸਲਾਨਾ ਖਰਚੇ ਅਤੇ ਦਾਖਲਾ ਫੀਸ ਦੇ ਨਾਮ ਤੇ ਮਾਪਿਆਂ ਤੋਂ ਨਿਜੀ ਸਕੂਲਾਂ ਵਲੋਂ ਬਹੁਤ ਜਿਆਦਾ ਵਸੂਲੀ ਕੀਤੀ ਜਾ ਰਹੀ ਹੈ। ਜੇਕਰ ਕੋਈ ਮਾਂ-ਬਾਪ ਬੱਚੇ ਦਾ ਸਕੂਲ ਬਦਲਣਾ ਚਾਹੁੰਦੇ ਹਨ ਤਾਂ ਸਕੂਲ ਲੀਵਿੰਗ ਸਰਟੀਫਿਕੇਟ ਲੈਣ ਵਿਚ ਵੀ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਲੋੜੀਂਦੇ ਸਟਾਫ ਦੀ ਕਮੀ ਅਤੇ ਹੋਰ ਮੁਢਲੀਆਂ ਸਹੂਲਤਾ ਦੀ ਘਾਟ ਬਾਰੇ ਵੀ ਜਾਣੂ ਕਰਵਾਇਆ ਗਿਆ। ਸੰਤੋਸ਼ ਕੁਮਾਰ ਗੋਗੀ ਨੇ ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਬੇਨਤੀ ਕੀਤੀ ਗਈ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ ਮਹਿੰਗੀਆਂ ਕਿਤਾਬਾਂ ਦੀ ਜਗ੍ਹਾ ਐਨ.ਸੀ.ਈ.ਆਰ.ਟੀ. ਵਲੋਂ ਤਿਆਰ ਕੀਤੀਆਂ ਕਿਤਾਬਾਂ ਪੜ੍ਹਾਉਣ ਵਲ ਜੋਰ ਦਿੱਤਾ ਜਾਵੇ। ਕਿਉਂਕਿ ਇਹ ਕਿਤ...

ਇੱਕ ਸਥਾਪਤ ਗਾਇਕਾ ਬਣਨਾ ਚਾਹੁੰਦੀ ਹੈ ਅਨੀਸ਼ਾ ਵਾਲੀਆ

ਤਕਰੀਬਨ ਇਕ ਦੋ ਮਹੀਨਿਆਂ ਤੋਂ ਅੱਜ ਕੱਲ੍ਹ ਲੱਗ ਰਹੇ ਮੇਲਿਆਂ ਵਿਚ ਮੈਨੂੰ ਇਕ ਬਹੁਤ ਹੀ ਸੁਰੀਲੀ ਆਵਾਜ਼ ਸੁਣਨ ਨੂੰ ਮਿਲੀ। ਇਹ ਦਿੱਲਕਸ਼ ਅਵਾਜ਼ ਹੈ ਖੁਬਸੂਰਤ ਗਾਇਕਾ ਅਨੀਸ਼ਾ ਵਾਲੀਆ ਦੀ। ਜੀ ਹਾਂ ਜਿਸ ਅਵਾਜ਼ ਦੀ ਗੱਲ ਕਰ ਰਿਹਾਂ ਉਸ ਨੂੰ ਤੁਸੀਂ ਵੀ ਜ਼ਰੂਰ ਸੁਣਿਆ ਤੇ ਦੇਖਿਆ ਹੋਵੇਗਾ।  ਇਹ ਗਾਇਕਾ ਫਗਵਾੜਾ ਸ਼ਹਿਰ ਦੇ ਨੇੜਲੇ ਪਿੰਡ ਪਲਾਹੀ ਸਾਹਿਬ ਦੀ ਜੰਮਪਲ ਹੈ।  ਬਹੁਤ ਹੀ ਵਧੀਆ ਸੁਭਾਅ ਅਤੇ ਅਦਬ ਸਤਿਕਾਰ ਵਾਲ਼ੀ ਇਸ ਗਾਇਕਾ ਨੇ ਵਿੱਦਿਅਕ ਅਦਾਰੇ ਦੀ ਪੜ੍ਹਾਈ ਵਿਚ ਗ੍ਰੈਜੂਏਸ਼ਨ ਕੀਤੀ ਹੋਈ ਹੈ। ਅਤੇ ਸੰਗੀਤਕ ਵਿੱਦਿਆ ਵਿੱਚ ਐਮ ਏ ਕਰ ਚੁੱਕੀ ਹੈ। ਇਸ ਗਾਇਕਾ ਅਨੀਸ਼ਾ ਵਾਲੀਆ ਨੂੰ ਗਾਇਕੀ ਦੀ ਦਾਤ ਵਿਰਸੇ ਵਿੱਚੋਂ ਪ੍ਰਾਪਤ ਹੋਈ। ਆਪਣੇ ਜ਼ਮਾਨੇ ਦੀ ਬਹੁਤ ਹੀ  ਮਸ਼ਹੂਰ ਗਾਇਕ  ਜੋੜੀ ਮਲਕੀਤ ਸਿੰਘ ਅਤੇ  ਕਮਲਜੀਤ ਕੌਰ ਅਨੀਸ਼ਾ ਵਾਲੀਆ ਦੇ ਮਾਤਾ ਪਿਤਾ ਹਨ। ਉਨ੍ਹਾਂ ਦੀ ਪ੍ਰੇਰਣਾ ਸਦਕਾ ਅਨੀਸ਼ਾ ਵਾਲੀਆ ਪਹਿਲਾਂ ਆਪਣੀ ਭੈਣ ਨਾਲ ਗਾਉਂਦੀ ਸੀ। ਪਰ ਇਕੱਲਿਆਂ ਇਸ ਦੀ ਸੁਰੀਲੀ ਆਵਾਜ਼ ਵਿੱਚ ਹੁਣ ਤੱਕ  ਧਾਰਮਿਕ ਟਰੈਕ , ਪਾਲਕੀ , ਰਹਿਮਤਾਂ ਨੇਂ ਤੇਰੀਆਂ , ਮਹਿਮਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ , ਸਿੱਧ ਜੋਗੀ ਬਾਬਾ ਬਾਲਕ ਨਾਥ ਜੀ, ਡਾਕਟਰ ਭੀਮ ਰਾਓ ਅੰਬੇਦਕਰ ਅਤੇ ਮੇਲਾ ਬਾਬਾ ਚਿੰਤਾਂ ਭਗਤ ਜੀ , ਕਿਸਮਤ ਜਾਗੇ ਕੌਮ ਦੀ ਹਨ। ਪੰਜਾਬੀ ਸੱਭਿਆਚਾਰਕ ਗੀਤਾਂ ਚੋ ਵਿਸ਼ੇਸ਼  ਚੰਨ ਮੱਖਣਾਂ , ਜੁਗਨੀ , ਆਸ਼ਕਾਂ ਦ...