Skip to main content

ਕਰੋਨਾ ਕਾਲ ਦੌਰਾਨ 784 ਡੈਡ ਬਾਡੀ ਦੇ ਸਸਕਾਰ ਦੀ ਸੇਵਾ ਨਿਭਾਉਣ ਵਾਲੇ ਜਤਿੰਦਰ ਪਾਲ ਸਿੰਘ ਦਾ CM ਚਰਨਜੀਤ ਸਿੰਘ ਚੰਨੀ ਜੀ ਵਲੋਂ ਸਨਮਾਨ

ਕਰੋਨਾ ਕਾਲ ਦੌਰਾਨ 784 ਡੈਡ ਬਾਡੀ ਦੇ ਸਸਕਾਰ ਦੀ ਸੇਵਾ ਨਿਭਾਉਣ ਵਾਲੇ ਜਤਿੰਦਰ ਪਾਲ ਸਿੰਘ ਦਾ CM ਚਰਨਜੀਤ ਸਿੰਘ ਚੰਨੀ ਜੀ ਵਲੋਂ ਸਨਮਾਨ..



ਆਖਰੀ ਉਮੀਦ ਵੈਲਫੇਅਰ ਸੋਸਾਇਟੀ ਨੂੰ 26 ਜਨਵਰੀ ਗਣਤੰਤਰ ਦਿਵਸ ਦੇ ਮੌਕੇ ਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ, DC ਜਲੰਧਰ ਘਣਸ਼ਿਆਮ ਥੋਰੀ ਜੀ, Police ਕਮਿਸ਼ਨਰ ਨੋਨਿਹਾਲ ਸਿੰਘ, ਮਾਨਯੋਗ MLA ਸੁਸ਼ੀਲ ਰਿੰਕੂ ਜੀ, ਬੇਰੀ ਜੀ, ਬਾਵਾ ਹੇਨਰੀ ਜੀ, ਸੰਤੋਖ ਸਿੰਘ ਚੋਧਰੀ ਜੀ ਵਲੋਂ ਸੰਸਥਾ ਵੱਲੋਂ ਬਹੁਤ ਲੰਬੇ ਸਮੇਂ ਤੋਂ ਸਮਾਜ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਸਮਰਪਿਤ ਸਨਮਾਨਿਤ ਕੀਤਾ ਗਿਆ. ਅਤੇ ਸੰਸਥਾ ਨੂੰ ਜਲੰਧਰ ਦੇ ਨਾਲ ਨਾਲ ਪੰਜਾਬ ਪਧਰ ਤੇ ਸੇਵਾਵਾਂ ਵਧਾਉਣ ਲਈ ਅਤੇ ਪ੍ਰਸ਼ਾਸਨ ਵਲੋਂ ਹਰੇਕ ਤਰਾਂ ਦੀ ਬਣਦੀ ਸਹੂਲੀਅਤ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ. 



ਆਖਰੀ ਉਮੀਦ ਵੈਲਫੇਅਰ ਸੋਸਾਇਟੀ ਦੇ ਮੁੱਖ ਸੰਚਾਲਕ ਜਤਿੰਦਰ ਪਾਲ ਸਿੰਘ ਜੀ ਵਲੋਂ ਜਿੱਥੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ ਓਥੇ ਹੀ ਸਮਾਜ ਭਲਾਈ ਦੀਆਂ ਸੇਵਾਵਾਂ ਨੂੰ ਵਧਾਉਣ ਲਈ ਲੋਕਾਂ ਨੂੰ ਸੇਵਾ ਲਈ ਅੱਗੇ ਆਉਣ ਦੀ ਬੇਨਤੀ ਵੀ ਕੀਤੀ ਗਈ ਅਤੇ ਸਾਰਿਆਂ ਨੂੰ ਇੱਕ ਸੰਦੇਸ਼ ਦਿੱਤਾ ਗਿਆ ਕਿ ਮਨੁੱਖਤਾ ਦੀ ਸੇਵਾ ਲਈ ਸਾਰੇ ਮਿਲ ਕੇ ਚੱਲਣ ਇਹ ਹੀ ਸੱਚਾ ਸੌਦਾ ਅਤੇ ਸੱਚਾ ਧਰਮ ਹੈ. 

ਕਿਸੇ ਵੀ ਤਰ੍ਹਾਂ ਦੀ ਸੇਵਾ ਦੇਣ ਅਤੇ ਲੇਨ ਲਈ ਸੰਸਥਾ ਨਾਲ ਜੁੜ ਕੇ ਸੇਵਾ ਨਿਭਾਉਣ ਲਈ ਸੰਪਰਕ ਕਰੋ ਜੀ. 

ਮੋਬਾਈਲ - 9115560161, 62, 63, 64, 65

Comments

Popular posts from this blog

ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ

ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ ………………………………… ਸ੍ਰੀ ਦਸਮੇਸ਼ ਇੰਟਰਨੈਸ਼ਨਲ ਪੰਜਾਬੀ ਕਵੀ ਸਭਾ ਹਰਿਆਣਾ ਵਲੋਂ ਸਲਾਨਾ 18ਵਾਂ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੇ 10 ਪ੍ਰਸਿੱਧ ਕਵੀਆਂ ਨੇ ਚਮਕੌਰ ਤੇ ਸਰਹਿੰਦ ਦੇ ਸ਼ਹੀਦੀ ਸਾਕੇ ਦਾ ਇਤਿਹਾਸ ਸੰਗਤਾਂ ਦੇ ਸਨਮੁਖ ਰੱਖਿਆ। ਇਸ ਕਵੀ ਦਰਬਾਰ ਦੌਰਾਨ ਗੁਰਚਰਨ ਸਿੰਘ ਚਰਨ, ਡਾ ਸਰਬਜੀਤ ਕੌਰ ਸੰਧਾਵਾਲੀਆ, ਹਰਭਜਨ ਸਿੰਘ ਨਾਹਲ, ਅਮਰਜੀਤ ਸਿੰਘ ਪਟਿਆਲਵੀ, ਥੰਮਣ ਸਿੰਘ ਗੁਰਦਾਸਪੁਰੀ, ਰਣਜੀਤ ਸਿੰਘ ਖਾਲਸਾ, ਬਲਬੀਰ ਸਿੰਘ ਕਮਲ,ਆਦਿ ਕਵੀਆਂ ਤੋਂ ਇਲਾਵਾ ਯਮੁਨਾ ਨਗਰ ਤੇ ਆਸ ਪਾਸ ਦੀਆਂ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਭਾਈ ਮਨਵਿੰਦਰ ਸਿੰਘ ਰੂਬਲ ਨੇ ਕਵੀ ਦਰਬਾਰ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸਲਾਨਾ ਅਵਾਰਡ ਚਮਕੌਰ ਤੇ ਸਰਹਿੰਦ ਪ੍ਰੋ ਦਲਬੀਰ ਸਿੰਘ ਰਿਆੜ ਜਲੰਧਰ ਵਾਲਿਆਂ ਨੂੰ ਦਿੱਤਾ ਗਿਆ। ਛੇ  ਮਹਾਂ ਕਾਵਿ ਲਿਖਣ ਬਦਲੇ ਭਾਈ ਗੁਰਦਿਆਲ ਸਿੰਘ ਨਿਮਰ ਨੂੰ ਭਾਈ ਗੁਰਦਾਸ ਸਟੱਡੀ ਸਰਕਲ ਆਗਰਾ ਵਲੋਂ ਭਾਈ ਗੁਰਦਾਸ ਯਾਦਗਾਰੀ ਅਵਾਰਡ ਦਿੱਤਾ ਗਿਆ ਇਸ ਸਮਾਗਮ ਵਿੱਚ ਸੇਵਾਵਾਂ ਦੇਣ ਵਾਲੀਆਂ ਵੱਖ ਵੱਖ ਸਭਾਵਾਂ ਦੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਗੁਰਦੁਆਰਾ ਸਿੰਘ ਸਭਾ ਮਾਡਲ ਕਲੋਨੀ ਯਮੁਨਾ ਨਗਰ ਦੇ ਮੁੱਖ ਸੇਵਾਦਾਰ ਸ੍ਰ ਗੁਰਬਖ਼ਸ਼ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।

ਇੱਕ ਸਥਾਪਤ ਗਾਇਕਾ ਬਣਨਾ ਚਾਹੁੰਦੀ ਹੈ ਅਨੀਸ਼ਾ ਵਾਲੀਆ

ਤਕਰੀਬਨ ਇਕ ਦੋ ਮਹੀਨਿਆਂ ਤੋਂ ਅੱਜ ਕੱਲ੍ਹ ਲੱਗ ਰਹੇ ਮੇਲਿਆਂ ਵਿਚ ਮੈਨੂੰ ਇਕ ਬਹੁਤ ਹੀ ਸੁਰੀਲੀ ਆਵਾਜ਼ ਸੁਣਨ ਨੂੰ ਮਿਲੀ। ਇਹ ਦਿੱਲਕਸ਼ ਅਵਾਜ਼ ਹੈ ਖੁਬਸੂਰਤ ਗਾਇਕਾ ਅਨੀਸ਼ਾ ਵਾਲੀਆ ਦੀ। ਜੀ ਹਾਂ ਜਿਸ ਅਵਾਜ਼ ਦੀ ਗੱਲ ਕਰ ਰਿਹਾਂ ਉਸ ਨੂੰ ਤੁਸੀਂ ਵੀ ਜ਼ਰੂਰ ਸੁਣਿਆ ਤੇ ਦੇਖਿਆ ਹੋਵੇਗਾ।  ਇਹ ਗਾਇਕਾ ਫਗਵਾੜਾ ਸ਼ਹਿਰ ਦੇ ਨੇੜਲੇ ਪਿੰਡ ਪਲਾਹੀ ਸਾਹਿਬ ਦੀ ਜੰਮਪਲ ਹੈ।  ਬਹੁਤ ਹੀ ਵਧੀਆ ਸੁਭਾਅ ਅਤੇ ਅਦਬ ਸਤਿਕਾਰ ਵਾਲ਼ੀ ਇਸ ਗਾਇਕਾ ਨੇ ਵਿੱਦਿਅਕ ਅਦਾਰੇ ਦੀ ਪੜ੍ਹਾਈ ਵਿਚ ਗ੍ਰੈਜੂਏਸ਼ਨ ਕੀਤੀ ਹੋਈ ਹੈ। ਅਤੇ ਸੰਗੀਤਕ ਵਿੱਦਿਆ ਵਿੱਚ ਐਮ ਏ ਕਰ ਚੁੱਕੀ ਹੈ। ਇਸ ਗਾਇਕਾ ਅਨੀਸ਼ਾ ਵਾਲੀਆ ਨੂੰ ਗਾਇਕੀ ਦੀ ਦਾਤ ਵਿਰਸੇ ਵਿੱਚੋਂ ਪ੍ਰਾਪਤ ਹੋਈ। ਆਪਣੇ ਜ਼ਮਾਨੇ ਦੀ ਬਹੁਤ ਹੀ  ਮਸ਼ਹੂਰ ਗਾਇਕ  ਜੋੜੀ ਮਲਕੀਤ ਸਿੰਘ ਅਤੇ  ਕਮਲਜੀਤ ਕੌਰ ਅਨੀਸ਼ਾ ਵਾਲੀਆ ਦੇ ਮਾਤਾ ਪਿਤਾ ਹਨ। ਉਨ੍ਹਾਂ ਦੀ ਪ੍ਰੇਰਣਾ ਸਦਕਾ ਅਨੀਸ਼ਾ ਵਾਲੀਆ ਪਹਿਲਾਂ ਆਪਣੀ ਭੈਣ ਨਾਲ ਗਾਉਂਦੀ ਸੀ। ਪਰ ਇਕੱਲਿਆਂ ਇਸ ਦੀ ਸੁਰੀਲੀ ਆਵਾਜ਼ ਵਿੱਚ ਹੁਣ ਤੱਕ  ਧਾਰਮਿਕ ਟਰੈਕ , ਪਾਲਕੀ , ਰਹਿਮਤਾਂ ਨੇਂ ਤੇਰੀਆਂ , ਮਹਿਮਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ , ਸਿੱਧ ਜੋਗੀ ਬਾਬਾ ਬਾਲਕ ਨਾਥ ਜੀ, ਡਾਕਟਰ ਭੀਮ ਰਾਓ ਅੰਬੇਦਕਰ ਅਤੇ ਮੇਲਾ ਬਾਬਾ ਚਿੰਤਾਂ ਭਗਤ ਜੀ , ਕਿਸਮਤ ਜਾਗੇ ਕੌਮ ਦੀ ਹਨ। ਪੰਜਾਬੀ ਸੱਭਿਆਚਾਰਕ ਗੀਤਾਂ ਚੋ ਵਿਸ਼ੇਸ਼  ਚੰਨ ਮੱਖਣਾਂ , ਜੁਗਨੀ , ਆਸ਼ਕਾਂ ਦ...

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ  ਆਮ ਆਦਮੀ ਦੀ ਪੰਜਾਬ ਸਰਕਾਰ ਪਿਛਲੀਆਂ ਅਕਾਲੀ ਸਰਕਾਰ ਅਤੇ ਕਾਂਗਰਸ ਸਰਕਾਰਾਂ ਦੇ ਨਕਸ਼ੇ ਕਦਮ ਤੇ ਚੱਲਣ ਲੱਗ ਪਈ ਹੈ ਨਹੀਂ ਹੋ ਰਹੀ ਸੁਣਵਾਈ ਦਲਾਲ ਮੰਤਰੀਆਂ ਅਤੇ ਦਲਾਲ ਰੈਵਿਨਿਊ ਅਧਿਕਾਰੀਆਂ ਅਤੇ ਪੰਚਾਇਤ ਵਿਭਾਗ ਦੇ ਦਲਾਲ ਅਧਿਕਾਰੀ ਸਰਮਾਏਦਾਰ ਲੋਕਾਂ ਅਤੇ ਭੂ ਮਾਫੀਆ ਦੀ ਕਠਪੁਤਲੀ ਬਣੇ  ਬੀਜੇਪੀ ਐਸ ਸੀ ਮੋਰਚਾ ਜਲੰਧਰ ਨੋਰਥ ਦੇ ਪ੍ਰਧਾਨ ਭੁਪਿੰਦਰ ਸਿੰਘ  ਵੱਲੋਂ ਬੀਜੇਪੀ ਦੇ ਪੰਜਾਬ ਦੇ ਅਹੁਦੇਦਾਰ ਅਤੇ ਪੰਜਾਬ ਦੇ ਜ਼ਿਲੇ ਦੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੈਂ ਅਗਸਤ ਦੇ ਪਹਿਲੇ ਹਫਤੇ ਵਿੱਚ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨੀ ਹੈ ਮੇਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਣਾ ਜੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਚ ਕਰਨੀ ਹੈ ਆਪ ਸਭ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ  ਪੰਚਾਇਤ ਦੀਆਂ ਜ਼ਮੀਨਾਂ ਜੋ ਕਿ ਆਮ ਆਦਮੀ ਪਾਰਟੀ ਕਹਿੰਦੀ ਕੁਝ ਹੈ ਪਰ ਕਰਦੀ ਕੁਝ ਵੀ ਨਹੀਂ ਕਿਉਂਕਿ ਮੈਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ 2 ਬਾਰ ਮੁਹਾਲੀ ਮਿਲਕੇ ਆਇਆ ਹਾਂ 06/05/2022 ਨੂੰ ਅਤੇ ਦੋ ਵਾਰੀ ਜਲੰਧਰ ਮਿਲਿਆ ਮੰਤਰੀ ਜੀ ਨੇ ਸਿਰਫ ਮੈਨੂੰ ਇਨਸਾਫ ਦਿਵਾਉਣ ਦੇ ਨਾਮ ਤੇ ਗੁਮਰਾਹ ਕੀਤਾ ਇਹ ਹਾਲ ਹੈ ਆਮ ਆਦਮੀ ਪਾਰਟੀ ਦੇ ਮੰਤਰੀਆਂ ਦਾ 10 ਮਈ 2023 ਦੀਆਂ ਜੀਮਨੀ ਚੋਣਾਂ ਦੇ ਟਾਇਮ ਧਾਲੀਵਾਲ ਜੀ ਆਦਮਪੁਰ ਪ੍ਰਿਤਪਾਲ ...