Skip to main content

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ
ਹੁਸ਼ਿਆਰਪੁਰ, 7 ਜਨਵਰੀ: ਪੰਜਾਬੀ ਵਿਰਾਸਤ 
ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਮਰਜੋਤ ਭੱਟੀ ਦੀ ਅਗਵਾਈ ਹੇਠ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਪਰਾਜਿਤਾ ਜੋਸ਼ੀ ਨੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਜੇਲ੍ਹ ਵਿਚ ਕੈਦੀਆਂ/ਹਵਾਲਾਤੀਆਂ ਨੂੰ ਲੀਗਲ ਏਡ ਕਲੀਨਿਕ ਵਿਚ ਮੁਹੱਈਆ ਕਰਵਾਈ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੁਪਰਡੰਟ ਕੇਂਦਰੀ ਜੇਲ੍ਹ ਤੋਂ ਹਵਾਲਾਤੀਆਂ ਨੂੰ ਕਰੋਨਾ ਵੈਕਸੀਨ ਲੱਗੀ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ 56 ਹਵਾਲਾਤੀ ਅਜਿਹੇ ਹਨ ਜਿਨ੍ਹਾਂ ਦੇ ਕਰੋਨਾ ਵੈਕਸੀਨ ਨਹੀਂ ਲਗਾਈ ਗਈ।

 ਇਸ ਸਬੰਧੀ ਅਪਰਾਜਿਤਾ ਜੋਸ਼ੀ ਨੇ ਸੁਪਰਡੰਟ ਕੇਂਦਰੀ ਜੇਲ੍ਹ ਨੂੰ ਨਿਰਦੇਸ਼ ਦਿੱਤੇ ਕਿ ਕੋਰੋਨਾ ਵੈਕਸੀਨ ਤੋਂ ਰਹਿੰਦੇ ਹਵਾਲਾਤੀਆਂ ਦੀ ਵੈਕਸੀਨ ਜਲਦ ਕਰਵਾਈ ਜਾਵੇ ਅਤੇ ਨਾਲ ਹੀ ਹਵਾਲਾਤੀਆਂ ਅਤੇ ਜੇਲ੍ਹ ਕਰਮਚਾਰੀਆਂ ਨੂੰ ਕਿਹਾ ਕਿ ਉਹ ਮਾਸਕ ਲਗਾ ਕੇ ਰੱਖਣ, ਸੈਨੇਟਾਈਜ਼ਰ ਦੀ ਵਰਤੋਂ ਕਰਨ, ਇਕ ਦੂਜੇ ਤੋਂ ਘੱਟ ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣ ਤੋਂ ਇਲਾਵਾ ਸਾਫ-ਸਫਾਈ ਦਾ ਵੀ ਖਾਸ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੋਵਿਡ-19 ਦੀਆਂ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ, ਉਨ੍ਹਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।

Comments

Popular posts from this blog

ਇੱਕ ਸਥਾਪਤ ਗਾਇਕਾ ਬਣਨਾ ਚਾਹੁੰਦੀ ਹੈ ਅਨੀਸ਼ਾ ਵਾਲੀਆ

ਤਕਰੀਬਨ ਇਕ ਦੋ ਮਹੀਨਿਆਂ ਤੋਂ ਅੱਜ ਕੱਲ੍ਹ ਲੱਗ ਰਹੇ ਮੇਲਿਆਂ ਵਿਚ ਮੈਨੂੰ ਇਕ ਬਹੁਤ ਹੀ ਸੁਰੀਲੀ ਆਵਾਜ਼ ਸੁਣਨ ਨੂੰ ਮਿਲੀ। ਇਹ ਦਿੱਲਕਸ਼ ਅਵਾਜ਼ ਹੈ ਖੁਬਸੂਰਤ ਗਾਇਕਾ ਅਨੀਸ਼ਾ ਵਾਲੀਆ ਦੀ। ਜੀ ਹਾਂ ਜਿਸ ਅਵਾਜ਼ ਦੀ ਗੱਲ ਕਰ ਰਿਹਾਂ ਉਸ ਨੂੰ ਤੁਸੀਂ ਵੀ ਜ਼ਰੂਰ ਸੁਣਿਆ ਤੇ ਦੇਖਿਆ ਹੋਵੇਗਾ।  ਇਹ ਗਾਇਕਾ ਫਗਵਾੜਾ ਸ਼ਹਿਰ ਦੇ ਨੇੜਲੇ ਪਿੰਡ ਪਲਾਹੀ ਸਾਹਿਬ ਦੀ ਜੰਮਪਲ ਹੈ।  ਬਹੁਤ ਹੀ ਵਧੀਆ ਸੁਭਾਅ ਅਤੇ ਅਦਬ ਸਤਿਕਾਰ ਵਾਲ਼ੀ ਇਸ ਗਾਇਕਾ ਨੇ ਵਿੱਦਿਅਕ ਅਦਾਰੇ ਦੀ ਪੜ੍ਹਾਈ ਵਿਚ ਗ੍ਰੈਜੂਏਸ਼ਨ ਕੀਤੀ ਹੋਈ ਹੈ। ਅਤੇ ਸੰਗੀਤਕ ਵਿੱਦਿਆ ਵਿੱਚ ਐਮ ਏ ਕਰ ਚੁੱਕੀ ਹੈ। ਇਸ ਗਾਇਕਾ ਅਨੀਸ਼ਾ ਵਾਲੀਆ ਨੂੰ ਗਾਇਕੀ ਦੀ ਦਾਤ ਵਿਰਸੇ ਵਿੱਚੋਂ ਪ੍ਰਾਪਤ ਹੋਈ। ਆਪਣੇ ਜ਼ਮਾਨੇ ਦੀ ਬਹੁਤ ਹੀ  ਮਸ਼ਹੂਰ ਗਾਇਕ  ਜੋੜੀ ਮਲਕੀਤ ਸਿੰਘ ਅਤੇ  ਕਮਲਜੀਤ ਕੌਰ ਅਨੀਸ਼ਾ ਵਾਲੀਆ ਦੇ ਮਾਤਾ ਪਿਤਾ ਹਨ। ਉਨ੍ਹਾਂ ਦੀ ਪ੍ਰੇਰਣਾ ਸਦਕਾ ਅਨੀਸ਼ਾ ਵਾਲੀਆ ਪਹਿਲਾਂ ਆਪਣੀ ਭੈਣ ਨਾਲ ਗਾਉਂਦੀ ਸੀ। ਪਰ ਇਕੱਲਿਆਂ ਇਸ ਦੀ ਸੁਰੀਲੀ ਆਵਾਜ਼ ਵਿੱਚ ਹੁਣ ਤੱਕ  ਧਾਰਮਿਕ ਟਰੈਕ , ਪਾਲਕੀ , ਰਹਿਮਤਾਂ ਨੇਂ ਤੇਰੀਆਂ , ਮਹਿਮਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ , ਸਿੱਧ ਜੋਗੀ ਬਾਬਾ ਬਾਲਕ ਨਾਥ ਜੀ, ਡਾਕਟਰ ਭੀਮ ਰਾਓ ਅੰਬੇਦਕਰ ਅਤੇ ਮੇਲਾ ਬਾਬਾ ਚਿੰਤਾਂ ਭਗਤ ਜੀ , ਕਿਸਮਤ ਜਾਗੇ ਕੌਮ ਦੀ ਹਨ। ਪੰਜਾਬੀ ਸੱਭਿਆਚਾਰਕ ਗੀਤਾਂ ਚੋ ਵਿਸ਼ੇਸ਼  ਚੰਨ ਮੱਖਣਾਂ , ਜੁਗਨੀ , ਆਸ਼ਕਾਂ ਦ...

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ  ਆਮ ਆਦਮੀ ਦੀ ਪੰਜਾਬ ਸਰਕਾਰ ਪਿਛਲੀਆਂ ਅਕਾਲੀ ਸਰਕਾਰ ਅਤੇ ਕਾਂਗਰਸ ਸਰਕਾਰਾਂ ਦੇ ਨਕਸ਼ੇ ਕਦਮ ਤੇ ਚੱਲਣ ਲੱਗ ਪਈ ਹੈ ਨਹੀਂ ਹੋ ਰਹੀ ਸੁਣਵਾਈ ਦਲਾਲ ਮੰਤਰੀਆਂ ਅਤੇ ਦਲਾਲ ਰੈਵਿਨਿਊ ਅਧਿਕਾਰੀਆਂ ਅਤੇ ਪੰਚਾਇਤ ਵਿਭਾਗ ਦੇ ਦਲਾਲ ਅਧਿਕਾਰੀ ਸਰਮਾਏਦਾਰ ਲੋਕਾਂ ਅਤੇ ਭੂ ਮਾਫੀਆ ਦੀ ਕਠਪੁਤਲੀ ਬਣੇ  ਬੀਜੇਪੀ ਐਸ ਸੀ ਮੋਰਚਾ ਜਲੰਧਰ ਨੋਰਥ ਦੇ ਪ੍ਰਧਾਨ ਭੁਪਿੰਦਰ ਸਿੰਘ  ਵੱਲੋਂ ਬੀਜੇਪੀ ਦੇ ਪੰਜਾਬ ਦੇ ਅਹੁਦੇਦਾਰ ਅਤੇ ਪੰਜਾਬ ਦੇ ਜ਼ਿਲੇ ਦੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੈਂ ਅਗਸਤ ਦੇ ਪਹਿਲੇ ਹਫਤੇ ਵਿੱਚ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨੀ ਹੈ ਮੇਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਣਾ ਜੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਚ ਕਰਨੀ ਹੈ ਆਪ ਸਭ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ  ਪੰਚਾਇਤ ਦੀਆਂ ਜ਼ਮੀਨਾਂ ਜੋ ਕਿ ਆਮ ਆਦਮੀ ਪਾਰਟੀ ਕਹਿੰਦੀ ਕੁਝ ਹੈ ਪਰ ਕਰਦੀ ਕੁਝ ਵੀ ਨਹੀਂ ਕਿਉਂਕਿ ਮੈਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ 2 ਬਾਰ ਮੁਹਾਲੀ ਮਿਲਕੇ ਆਇਆ ਹਾਂ 06/05/2022 ਨੂੰ ਅਤੇ ਦੋ ਵਾਰੀ ਜਲੰਧਰ ਮਿਲਿਆ ਮੰਤਰੀ ਜੀ ਨੇ ਸਿਰਫ ਮੈਨੂੰ ਇਨਸਾਫ ਦਿਵਾਉਣ ਦੇ ਨਾਮ ਤੇ ਗੁਮਰਾਹ ਕੀਤਾ ਇਹ ਹਾਲ ਹੈ ਆਮ ਆਦਮੀ ਪਾਰਟੀ ਦੇ ਮੰਤਰੀਆਂ ਦਾ 10 ਮਈ 2023 ਦੀਆਂ ਜੀਮਨੀ ਚੋਣਾਂ ਦੇ ਟਾਇਮ ਧਾਲੀਵਾਲ ਜੀ ਆਦਮਪੁਰ ਪ੍ਰਿਤਪਾਲ ...

ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮਿਲੇ ਸੰਤੋਸ਼ ਕੁਮਾਰ ਗੋਗੀ

* ਪ੍ਰਾਈਵੇਟ ਸਕੂਲਾਂ ਦੀ ਜਿਆਦਤੀ ਦੇ ਮੁੱਦੇ ‘ਤੇ ਕੀਤੀ ਚਰਚਾ ਫਗਵਾੜਾ 22 ਅਪ੍ਰੈਲ ( ਆਰ.ਡੀ.ਰਾਮਾ ) -  ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ (ਐਸ.ਸੀ. ਵਿੰਗ) ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਪੰਜਾਬ ਦੇ ਸਿੱਖਿਆ ਤੇ ਖੇਡ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੇਅਰ ਨਾਲ ਉਹਨਾਂ ਦੇ ਚੰਡੀਗੜ੍ਹ ਸਥਿਤ ਦਫਤਰ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੰਤੋਸ਼ ਕੁਮਾਰ ਗੋਗੀ ਨੇ ਸਿੱਖਿਆ ਮੰਤਰੀ ਨੂੰ ਜਿਲ੍ਹਾ ਕਪੂਰਥਲਾ ਦੇ ਪ੍ਰਾਈਵੇਟ ਸਕੂਲਾਂ ਬਾਰੇ ਬੱਚਿਆਂ ਦੇ ਮਾਪਿਆਂ ਵਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਨਾਲ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਸਲਾਨਾ ਖਰਚੇ ਅਤੇ ਦਾਖਲਾ ਫੀਸ ਦੇ ਨਾਮ ਤੇ ਮਾਪਿਆਂ ਤੋਂ ਨਿਜੀ ਸਕੂਲਾਂ ਵਲੋਂ ਬਹੁਤ ਜਿਆਦਾ ਵਸੂਲੀ ਕੀਤੀ ਜਾ ਰਹੀ ਹੈ। ਜੇਕਰ ਕੋਈ ਮਾਂ-ਬਾਪ ਬੱਚੇ ਦਾ ਸਕੂਲ ਬਦਲਣਾ ਚਾਹੁੰਦੇ ਹਨ ਤਾਂ ਸਕੂਲ ਲੀਵਿੰਗ ਸਰਟੀਫਿਕੇਟ ਲੈਣ ਵਿਚ ਵੀ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਲੋੜੀਂਦੇ ਸਟਾਫ ਦੀ ਕਮੀ ਅਤੇ ਹੋਰ ਮੁਢਲੀਆਂ ਸਹੂਲਤਾ ਦੀ ਘਾਟ ਬਾਰੇ ਵੀ ਜਾਣੂ ਕਰਵਾਇਆ ਗਿਆ। ਸੰਤੋਸ਼ ਕੁਮਾਰ ਗੋਗੀ ਨੇ ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਬੇਨਤੀ ਕੀਤੀ ਗਈ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ ਮਹਿੰਗੀਆਂ ਕਿਤਾਬਾਂ ਦੀ ਜਗ੍ਹਾ ਐਨ.ਸੀ.ਈ.ਆਰ.ਟੀ. ਵਲੋਂ ਤਿਆਰ ਕੀਤੀਆਂ ਕਿਤਾਬਾਂ ਪੜ੍ਹਾਉਣ ਵਲ ਜੋਰ ਦਿੱਤਾ ਜਾਵੇ। ਕਿਉਂਕਿ ਇਹ ਕਿਤ...