Skip to main content

ਲਫ਼ਜ਼ਾਂ ਦੀ ਦੁਨੀਆ ਸਾਹਿਤ ਸਭਾ, ਨਕੋਦਰ ਨੇ ਮਾਰਚ,2022 ਦੇ ਆਖ਼ਰੀ ਸੱਤ ਸਾਹਿਤਕ ਪ੍ਰੋਗਰਾਮ ਕਰਵਾਏ

ਲਫ਼ਜ਼ਾਂ ਦੀ ਦੁਨੀਆ ਸਾਹਿਤ ਸਭਾ, ਨਕੋਦਰ ਨੇ ਮਾਰਚ,2022 ਦੇ ਆਖ਼ਰੀ ਸੱਤ ਸਾਹਿਤਕ ਪ੍ਰੋਗਰਾਮ ਕਰਵਾਏ


      ਲਫ਼ਜ਼ਾਂ ਦੀ ਦੁਨੀਆ ਸਾਹਿਤ ਸਭਾ, ਨਕੋਦਰ ਅਜਿਹੀ ਪਲੇਠੀ ਸਾਹਿਤ ਸਭਾ ਬਣ ਗਈ ਹੈ ਜਿਸ ਨੇ ਸਮਾਜ ਦੇ ਲਗਭਗ ਹਰ ਚਰਚਾ ਯੋਗ ਵਿਸ਼ੇ ਨੂੰ ਆਧਾਰ ਬਣਕੇ ਪ੍ਰੋਗਰਾਮ ਕਰਵਾਏ ਹਨ। ਇੱਥੇ ਜ਼ਿਕਰਯੋਗ ਹੈ ਕਿ ਲਫ਼ਜ਼ਾਂ ਦੀ ਦੁਨੀਆ ਸਾਹਿਤ ਸਭਾ, ਨਕੋਦਰ ਨੇ ਆਪਣਾ 107ਵਾਂ ਪ੍ਰੋਗਰਾਮ 23 ਮਾਰਚ, 2022 ਨੂੰ  'ਸ.ਭਗਤ ਸਿੰਘ ਅਤੇ ਉਨ੍ਹਾਂ ਦੀਆਂ ਕਿਤਾਬਾਂ' ਵਿਸ਼ੇ ਅਧੀਨ ਕਰਵਾਇਆ। ਜਿਸ ਵਿੱਚ ਮਹਿਮਾਨ ਵਕਤਾ ਵਜੋਂ ਜਸਕਰਨ ਆਜ਼ਾਦ ਨੇ ਸ਼ਿਰਕਤ ਕੀਤੀ ਅਤੇ ਸ.ਭਗਤ ਸਿੰਘ ਦੀਆਂ ਲਿਖੀਆਂ ਕਿਤਾਬਾਂ 'ਤੇ ਚਰਚਾ ਕੀਤੀ। ਇਸੇ ਦਿਨ 108ਵਾਂ ਪ੍ਰੋਗਰਾਮ 'ਸ.ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਯਾਦ ਕਰਦਿਆਂ' ਵਿਸ਼ੇ 'ਤੇ ਕਰਵਾਇਆ। ਜਿਸ ਵਿੱਚ ਉੱਤਰੀ ਭਾਰਤ ਦੀ ਸਿਰਮੌਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੋਪਾਲ ਸਿੰਘ ਬੁੱਟਰ ਹੁਰਾਂ ਸ਼ਿਰਕਤ ਕੀਤੀ ਅਤੇ ਤਿੰਨੇ ਦੇਸ ਭਗਤਾਂ ਦੀਆਂ ਜੀਵਨ ਗਾਥਾਵਾਂ ਅਤੇ ਨਾਇਕਤਵ ਬਾਰੇ ਚਰਚਾ ਕੀਤੀ।
         24 ਮਾਰਚ, 2022 ਨੂੰ 109ਵਾਂ ਸਮਾਗਮ 'ਕਾਵਿ-ਪਰਾਗਾ' ਸਿਰਲੇਖ ਅਧੀਨ ਕਰਵਾਇਆ ਗਿਆ ਕਵੀ ਦਰਬਾਰ ਹੈ। ਜਿਸ ਵਿਚ ਹਰਸਿਮਰਤ ਕੌਰ, ਡਾ. ਸਤਿੰਦਰਜੀਤ ਕੌਰ ਬੁੱਟਰ, ਪ੍ਰੋ. ਪਰਮਜੀਤ ਰੂਪ, ਅਮਰ ਪਰਮਿੰਦਰ, ਪ੍ਰੀਤ ਲੱਧੜ ਅਤੇ ਪ੍ਰੋ. ਜਸਵੀਰ ਸਿੰਘ ਸ਼ਾਇਰ ਨੇ ਆਪਣੀਆਂ ਕਾਵਿ ਰਚਨਾਵਾਂ ਸੁਣਾਈਆਂ। ਇਸੇ ਦਿਨ 110ਵਾਂ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪ੍ਰੋ.ਬਲਵਿੰਦਰ ਸਿੰਘ ਦੌਲਤਪੁਰਾ ਹੁਰਾਂ 'ਸਵੈ ਰੁਜ਼ਗਾਰ ਦੇ ਮੌਕੇ' ਵਿਸ਼ੇ 'ਤੇ ਆਪਣੇ ਵਿਚਾਰ ਪ੍ਰਗਟਾਏ। ਇਸ ਉਪਰੰਤ 25 ਮਾਰਚ,2022 ਨੂੰ 111ਵਾਂ ਪ੍ਰੋਗਰਾਮ 'ਗੁੱਸਾ : ਕਾਰਨ ਅਤੇ ਹੱਲ' ਵਿਸ਼ੇ 'ਤੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਵਕਤੇ ਵਜੋਂ ਸਮਾਜ ਸੇਵੀ ਰਾਜੂ ਸੋਨੀ ਹੁਰਾਂ ਸ਼ਿਰਕਤ ਕੀਤੀ। ਇਸੇ ਦਿਨ ਦੇ ਅਗਲੇ ਪ੍ਰੋਗਰਾਮ 'ਕਾਵਿ-ਤਰੰਗਾਂ' ਵਿੱਚ ਛੇ ਕਵੀਆਂ ਲਸ਼ਕਰੀ ਰਾਮ ਜੱਖੂ - ਕੁਵੈਤ, ਸੋਹਣ ਸਿੰਘ ਗੈਦੂ - ਕਨੇਡਾ, ਪ੍ਰੀਤ ਲੱਧੜ, ਜਸਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਸਮੇਤ ਇਸ ਸਭਾ ਦੇ ਪ੍ਰਧਾਨ ਪ੍ਰੋ. ਜਸਵੀਰ ਸਿੰਘ ਸ਼ਾਇਰ ਨੇ ਆਪਣੀਆਂ ਕਾਵਿ-ਰਚਨਾਵਾਂ ਸਾਂਝੀਆਂ ਕੀਤੀਆਂ।
           ਲਫ਼ਜ਼ਾਂ ਦੀ ਦੁਨੀਆ ਸਾਹਿਤ ਸਭਾ, ਨਕੋਦਰ ਦਾ 113ਵਾਂ ਪ੍ਰੋਗਰਾਮ 'ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ ਦੇ ਗਾਣ' ਸਿਰਲੇਖ ਅਧੀਨ ਕਰਵਾਇਆ ਗਿਆ। ਜਿਸ ਵਿੱਚ ਪਹਿਲੀ ਪਾਤਸ਼ਾਹੀ ਨੂੰ ਸ਼ਬਦ ਗਾਇਨ ਕਰਕੇ ਯਾਦ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਤਰੁਨਪ੍ਰੀਤ ਸਿੰਘ ਨੇ ਆਪਣੀਆਂ ਸੁਰਾਂ ਨਾਲ ਸਭ ਦਾ ਦਿਲ ਜਿੱਤ ਲਿਆ। ਇਸ ਦੌਰਾਨ ਲਫ਼ਜ਼ਾਂ ਦੀ ਦੁਨੀਆ ਸਾਹਿਤ ਸਭਾ, ਨਕੋਦਰ ਦੇ ਪ੍ਰਧਾਨ ਪ੍ਰੋ. ਜਸਵੀਰ ਸਿੰਘ 'ਸ਼ਾਇਰ' ਹੁਰਾਂ ਦੱਸਿਆ ਕਿ ਸਾਡੀ ਸਭਾ ਵੱਲੋਂ ਹੁਣ ਤੱਕ 113 ਸਮਾਗਮ ਕਰਵਾਏ ਜਾ ਚੁੱਕੇ ਹਨ।ਜਿਨ੍ਹਾਂ ਵਿੱਚ ਸਮਾਜ ਦੇ ਹਰ ਵਿਸ਼ੇ ਨੂੰ ਘੋਖਣ ਤੋਂ ਲੈ ਕੇ, ਸਿਰਜਣਾਤਮਕ ਪੱਧਰ ਤੱਕ ਵਖਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਸਭਾ ਦੇ ਸਾਰੇ ਸਮਾਗਮ ਸੰਸਥਾ ਲਫ਼ਜ਼ਾਂ ਦੀ ਦੁਨੀਆ ਦੀ ਕਿੱਤਾਮੁਖੀ ਇਕਾਈ ਐੱਲ.ਡੀ.ਡੀ. ਐਜੂਕੇਸ਼ਨਲ ਹੱਬ, ਨਕੋਦਰ ਵੱਲੋਂ ਹੀ ਸਪਾਂਸਰ ਕੀਤੇ ਗਏ ਹਨ। ਇਹ ਸਾਰੇ ਪ੍ਰੋਗਰਾਮ ਐੱਲ.ਡੀ.ਡੀ.  ਟੀ.ਵੀ. 'ਤੇ ਲਾਇਵ ਟੈਲੀਕਾਸਟ ਕੀਤੇ ਗਏ।

Comments

Popular posts from this blog

ਇੱਕ ਸਥਾਪਤ ਗਾਇਕਾ ਬਣਨਾ ਚਾਹੁੰਦੀ ਹੈ ਅਨੀਸ਼ਾ ਵਾਲੀਆ

ਤਕਰੀਬਨ ਇਕ ਦੋ ਮਹੀਨਿਆਂ ਤੋਂ ਅੱਜ ਕੱਲ੍ਹ ਲੱਗ ਰਹੇ ਮੇਲਿਆਂ ਵਿਚ ਮੈਨੂੰ ਇਕ ਬਹੁਤ ਹੀ ਸੁਰੀਲੀ ਆਵਾਜ਼ ਸੁਣਨ ਨੂੰ ਮਿਲੀ। ਇਹ ਦਿੱਲਕਸ਼ ਅਵਾਜ਼ ਹੈ ਖੁਬਸੂਰਤ ਗਾਇਕਾ ਅਨੀਸ਼ਾ ਵਾਲੀਆ ਦੀ। ਜੀ ਹਾਂ ਜਿਸ ਅਵਾਜ਼ ਦੀ ਗੱਲ ਕਰ ਰਿਹਾਂ ਉਸ ਨੂੰ ਤੁਸੀਂ ਵੀ ਜ਼ਰੂਰ ਸੁਣਿਆ ਤੇ ਦੇਖਿਆ ਹੋਵੇਗਾ।  ਇਹ ਗਾਇਕਾ ਫਗਵਾੜਾ ਸ਼ਹਿਰ ਦੇ ਨੇੜਲੇ ਪਿੰਡ ਪਲਾਹੀ ਸਾਹਿਬ ਦੀ ਜੰਮਪਲ ਹੈ।  ਬਹੁਤ ਹੀ ਵਧੀਆ ਸੁਭਾਅ ਅਤੇ ਅਦਬ ਸਤਿਕਾਰ ਵਾਲ਼ੀ ਇਸ ਗਾਇਕਾ ਨੇ ਵਿੱਦਿਅਕ ਅਦਾਰੇ ਦੀ ਪੜ੍ਹਾਈ ਵਿਚ ਗ੍ਰੈਜੂਏਸ਼ਨ ਕੀਤੀ ਹੋਈ ਹੈ। ਅਤੇ ਸੰਗੀਤਕ ਵਿੱਦਿਆ ਵਿੱਚ ਐਮ ਏ ਕਰ ਚੁੱਕੀ ਹੈ। ਇਸ ਗਾਇਕਾ ਅਨੀਸ਼ਾ ਵਾਲੀਆ ਨੂੰ ਗਾਇਕੀ ਦੀ ਦਾਤ ਵਿਰਸੇ ਵਿੱਚੋਂ ਪ੍ਰਾਪਤ ਹੋਈ। ਆਪਣੇ ਜ਼ਮਾਨੇ ਦੀ ਬਹੁਤ ਹੀ  ਮਸ਼ਹੂਰ ਗਾਇਕ  ਜੋੜੀ ਮਲਕੀਤ ਸਿੰਘ ਅਤੇ  ਕਮਲਜੀਤ ਕੌਰ ਅਨੀਸ਼ਾ ਵਾਲੀਆ ਦੇ ਮਾਤਾ ਪਿਤਾ ਹਨ। ਉਨ੍ਹਾਂ ਦੀ ਪ੍ਰੇਰਣਾ ਸਦਕਾ ਅਨੀਸ਼ਾ ਵਾਲੀਆ ਪਹਿਲਾਂ ਆਪਣੀ ਭੈਣ ਨਾਲ ਗਾਉਂਦੀ ਸੀ। ਪਰ ਇਕੱਲਿਆਂ ਇਸ ਦੀ ਸੁਰੀਲੀ ਆਵਾਜ਼ ਵਿੱਚ ਹੁਣ ਤੱਕ  ਧਾਰਮਿਕ ਟਰੈਕ , ਪਾਲਕੀ , ਰਹਿਮਤਾਂ ਨੇਂ ਤੇਰੀਆਂ , ਮਹਿਮਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ , ਸਿੱਧ ਜੋਗੀ ਬਾਬਾ ਬਾਲਕ ਨਾਥ ਜੀ, ਡਾਕਟਰ ਭੀਮ ਰਾਓ ਅੰਬੇਦਕਰ ਅਤੇ ਮੇਲਾ ਬਾਬਾ ਚਿੰਤਾਂ ਭਗਤ ਜੀ , ਕਿਸਮਤ ਜਾਗੇ ਕੌਮ ਦੀ ਹਨ। ਪੰਜਾਬੀ ਸੱਭਿਆਚਾਰਕ ਗੀਤਾਂ ਚੋ ਵਿਸ਼ੇਸ਼  ਚੰਨ ਮੱਖਣਾਂ , ਜੁਗਨੀ , ਆਸ਼ਕਾਂ ਦ...

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ  ਆਮ ਆਦਮੀ ਦੀ ਪੰਜਾਬ ਸਰਕਾਰ ਪਿਛਲੀਆਂ ਅਕਾਲੀ ਸਰਕਾਰ ਅਤੇ ਕਾਂਗਰਸ ਸਰਕਾਰਾਂ ਦੇ ਨਕਸ਼ੇ ਕਦਮ ਤੇ ਚੱਲਣ ਲੱਗ ਪਈ ਹੈ ਨਹੀਂ ਹੋ ਰਹੀ ਸੁਣਵਾਈ ਦਲਾਲ ਮੰਤਰੀਆਂ ਅਤੇ ਦਲਾਲ ਰੈਵਿਨਿਊ ਅਧਿਕਾਰੀਆਂ ਅਤੇ ਪੰਚਾਇਤ ਵਿਭਾਗ ਦੇ ਦਲਾਲ ਅਧਿਕਾਰੀ ਸਰਮਾਏਦਾਰ ਲੋਕਾਂ ਅਤੇ ਭੂ ਮਾਫੀਆ ਦੀ ਕਠਪੁਤਲੀ ਬਣੇ  ਬੀਜੇਪੀ ਐਸ ਸੀ ਮੋਰਚਾ ਜਲੰਧਰ ਨੋਰਥ ਦੇ ਪ੍ਰਧਾਨ ਭੁਪਿੰਦਰ ਸਿੰਘ  ਵੱਲੋਂ ਬੀਜੇਪੀ ਦੇ ਪੰਜਾਬ ਦੇ ਅਹੁਦੇਦਾਰ ਅਤੇ ਪੰਜਾਬ ਦੇ ਜ਼ਿਲੇ ਦੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੈਂ ਅਗਸਤ ਦੇ ਪਹਿਲੇ ਹਫਤੇ ਵਿੱਚ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨੀ ਹੈ ਮੇਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਣਾ ਜੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਚ ਕਰਨੀ ਹੈ ਆਪ ਸਭ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ  ਪੰਚਾਇਤ ਦੀਆਂ ਜ਼ਮੀਨਾਂ ਜੋ ਕਿ ਆਮ ਆਦਮੀ ਪਾਰਟੀ ਕਹਿੰਦੀ ਕੁਝ ਹੈ ਪਰ ਕਰਦੀ ਕੁਝ ਵੀ ਨਹੀਂ ਕਿਉਂਕਿ ਮੈਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ 2 ਬਾਰ ਮੁਹਾਲੀ ਮਿਲਕੇ ਆਇਆ ਹਾਂ 06/05/2022 ਨੂੰ ਅਤੇ ਦੋ ਵਾਰੀ ਜਲੰਧਰ ਮਿਲਿਆ ਮੰਤਰੀ ਜੀ ਨੇ ਸਿਰਫ ਮੈਨੂੰ ਇਨਸਾਫ ਦਿਵਾਉਣ ਦੇ ਨਾਮ ਤੇ ਗੁਮਰਾਹ ਕੀਤਾ ਇਹ ਹਾਲ ਹੈ ਆਮ ਆਦਮੀ ਪਾਰਟੀ ਦੇ ਮੰਤਰੀਆਂ ਦਾ 10 ਮਈ 2023 ਦੀਆਂ ਜੀਮਨੀ ਚੋਣਾਂ ਦੇ ਟਾਇਮ ਧਾਲੀਵਾਲ ਜੀ ਆਦਮਪੁਰ ਪ੍ਰਿਤਪਾਲ ...

ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮਿਲੇ ਸੰਤੋਸ਼ ਕੁਮਾਰ ਗੋਗੀ

* ਪ੍ਰਾਈਵੇਟ ਸਕੂਲਾਂ ਦੀ ਜਿਆਦਤੀ ਦੇ ਮੁੱਦੇ ‘ਤੇ ਕੀਤੀ ਚਰਚਾ ਫਗਵਾੜਾ 22 ਅਪ੍ਰੈਲ ( ਆਰ.ਡੀ.ਰਾਮਾ ) -  ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ (ਐਸ.ਸੀ. ਵਿੰਗ) ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਪੰਜਾਬ ਦੇ ਸਿੱਖਿਆ ਤੇ ਖੇਡ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੇਅਰ ਨਾਲ ਉਹਨਾਂ ਦੇ ਚੰਡੀਗੜ੍ਹ ਸਥਿਤ ਦਫਤਰ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੰਤੋਸ਼ ਕੁਮਾਰ ਗੋਗੀ ਨੇ ਸਿੱਖਿਆ ਮੰਤਰੀ ਨੂੰ ਜਿਲ੍ਹਾ ਕਪੂਰਥਲਾ ਦੇ ਪ੍ਰਾਈਵੇਟ ਸਕੂਲਾਂ ਬਾਰੇ ਬੱਚਿਆਂ ਦੇ ਮਾਪਿਆਂ ਵਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਨਾਲ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਸਲਾਨਾ ਖਰਚੇ ਅਤੇ ਦਾਖਲਾ ਫੀਸ ਦੇ ਨਾਮ ਤੇ ਮਾਪਿਆਂ ਤੋਂ ਨਿਜੀ ਸਕੂਲਾਂ ਵਲੋਂ ਬਹੁਤ ਜਿਆਦਾ ਵਸੂਲੀ ਕੀਤੀ ਜਾ ਰਹੀ ਹੈ। ਜੇਕਰ ਕੋਈ ਮਾਂ-ਬਾਪ ਬੱਚੇ ਦਾ ਸਕੂਲ ਬਦਲਣਾ ਚਾਹੁੰਦੇ ਹਨ ਤਾਂ ਸਕੂਲ ਲੀਵਿੰਗ ਸਰਟੀਫਿਕੇਟ ਲੈਣ ਵਿਚ ਵੀ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਲੋੜੀਂਦੇ ਸਟਾਫ ਦੀ ਕਮੀ ਅਤੇ ਹੋਰ ਮੁਢਲੀਆਂ ਸਹੂਲਤਾ ਦੀ ਘਾਟ ਬਾਰੇ ਵੀ ਜਾਣੂ ਕਰਵਾਇਆ ਗਿਆ। ਸੰਤੋਸ਼ ਕੁਮਾਰ ਗੋਗੀ ਨੇ ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਬੇਨਤੀ ਕੀਤੀ ਗਈ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ ਮਹਿੰਗੀਆਂ ਕਿਤਾਬਾਂ ਦੀ ਜਗ੍ਹਾ ਐਨ.ਸੀ.ਈ.ਆਰ.ਟੀ. ਵਲੋਂ ਤਿਆਰ ਕੀਤੀਆਂ ਕਿਤਾਬਾਂ ਪੜ੍ਹਾਉਣ ਵਲ ਜੋਰ ਦਿੱਤਾ ਜਾਵੇ। ਕਿਉਂਕਿ ਇਹ ਕਿਤ...