Skip to main content

ਇਸ਼ਕ ਚ ਅੰਨੇ ਪ੍ਰੇਮੀ ਜੋੜੇ ਵਲੋੰ ਜ਼ਹਿਰੀਲੀ ਵਸਤੂ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ

ਕਪੂਰਥਲਾ /ਜਲੰਧਰ 22ਅਪ੍ਰੈਲ  (ਆਰ.ਡੀ.ਰਾਮਾ)

ਇਥੋ ਦੇ ਨਜਦੀਕੀ ਪਿੰਡ  ਧਾਲੀਵਾਲ ਦੋਨਾ ਵਿਖੇ ਇੱਕ ਪ੍ਰੇਮੀ ਜੋੜੇ ਵਲੋ ਜ਼ਹਿਰੀਲੀ ਵਸਤੂ ਨਿਗਲ ਕੇ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਕੇਸ ਦੀ ਜਾਂਚ ਕਰ ਰਹੇ  ਸਿਟੀ ਪੁਲਿਸ ਕਪੂਰਥਲਾ ਦੇ ਜਾਂਚ ਅਧਿਕਾਰੀ ਕਮਲਜੀਤ ਸਿੰਘ ਨੇ ਦੱਸਿਆ ਕਿ   19 ਸਾਲਾ ਨੌਜਵਾਨ ਅਰਮਾਨ ਵਾਸੀ ਮਹੁੱਲਾ ਮਹਿਤਾਬ ਗੜ੍ਹ ਤੇ ਰਮਨ ਦੀਪ (32)  ਪਿੰਡ ਮੱਲੀਆਂ ਖੁਰਦ ਰਹਿਣ ਵਾਲੀ ਦਾ ਵਿਆਹ   ਪਿੰਡ ਧਾਲੀਵਾਲ ਦੋਨਾਂ ਵਿਖੇ ਹੋਇਆ ਸੀ  ਜਿਸ ਦਾ ਇੱਕ ਸੱਤ ਸਾਲ ਦਾ ਲੜਕਾ ਹੈ ਜਿਸ ਨੂੰ ਮੁਹੱਲਾ ਮਹਿਤਾਬ ਗੜ ਦੇ ਰਹਿਣ ਵਾਲੇ ਅਰਮਾਨ (19) ਨਾਲ ਇਸ਼ਕ ਚੱਲ ਰਿਹਾ ਸੀ ਉਕਤ ਪ੍ਰੇਮੀ ਜੋੜੇ   ਵਲੋ   ਬੁੱਧਵਾਰ ਨੂੰ ਜਲੰਧਰ ਦੇ ਸ੍ਰੀ ਦੇਵੀ ਤਲਾਬ ਮੰਦਰ ਨੇੜੇ ਕੋਈ  ਜ਼ਹਿਰੀਲੀ ਵਸਤੂ ਨਿਗਲ ਲਈ। ਜਦੋਂ ਦਵਾਈ ਦਾ ਅਸਰ ਹੋਇਆ ਤਾਂ ਦੋਵੇਂ ਤੜਫੜ ਲੱਗੇ। ਰਾਹਗੀਰਾਂ ਨੇ ਨੌਜਵਾਨ ਨੂੰ ਪਛਾਣ  ਲਿਆ ਤੇ ਉਸ ਦੇ ਪਿਤਾ ਨੂੰ ਜਾਣਕਾਰੀ ਦਿੱਤੀ। ਪਰਿਵਾਰਕ ਮੈਂਬਰਾਂ ਨੇ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰ ਨੇ ਦੋਵਾਂ ਦੀ ਹਾਲਤ ਗੰਭੀਰ ਹੋਣ ਕਾਰਨ ਅੰਮਿ੍ਤਸਰ ਰੈਫਰ ਕਰ ਦਿੱਤਾ। ਇਲਾਜ ਦੌਰਾਨ ਦੋਵਾਂ ਦੀ ਮੌਤ  ਹੋ ਗਈ  ਸਿਵਲ ਹਸਪਤਾਲ ਅਮ੍ਰਿੰਤਸਰ ਦੀ ਸੂਚਨਾ 'ਤੇ ਥਾਣਾ ਸਿਟੀ ਕਪੂਰਥਲਾ ਦੀ ਪੁਲਿਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ 'ਚ ਰਖਵਾ ਦਿੱਤੀਆਂ ਹਨ।
ਥਾਣਾ ਸਿਟੀ ਦੇ ਜਾਂਚ ਅਧਿਕਾਰੀ ਕਮਲਜੀਤ ਸਿੰਘ ਨੇ  ਅੱਗੇ ਦੱਸਿਆ ਕਿ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਨੌਜਵਾਨ ਔਰਤ ਦਾ ਆਪਣੇ  ਪਤੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ।ਅਤੇ ਉਹ ਆਪਣੇ ਪੇਕੇ ਪਿੰਡ ਰਹਿ ਰਹੀ ਸੀ ।

Comments

Popular posts from this blog

ਇੱਕ ਸਥਾਪਤ ਗਾਇਕਾ ਬਣਨਾ ਚਾਹੁੰਦੀ ਹੈ ਅਨੀਸ਼ਾ ਵਾਲੀਆ

ਤਕਰੀਬਨ ਇਕ ਦੋ ਮਹੀਨਿਆਂ ਤੋਂ ਅੱਜ ਕੱਲ੍ਹ ਲੱਗ ਰਹੇ ਮੇਲਿਆਂ ਵਿਚ ਮੈਨੂੰ ਇਕ ਬਹੁਤ ਹੀ ਸੁਰੀਲੀ ਆਵਾਜ਼ ਸੁਣਨ ਨੂੰ ਮਿਲੀ। ਇਹ ਦਿੱਲਕਸ਼ ਅਵਾਜ਼ ਹੈ ਖੁਬਸੂਰਤ ਗਾਇਕਾ ਅਨੀਸ਼ਾ ਵਾਲੀਆ ਦੀ। ਜੀ ਹਾਂ ਜਿਸ ਅਵਾਜ਼ ਦੀ ਗੱਲ ਕਰ ਰਿਹਾਂ ਉਸ ਨੂੰ ਤੁਸੀਂ ਵੀ ਜ਼ਰੂਰ ਸੁਣਿਆ ਤੇ ਦੇਖਿਆ ਹੋਵੇਗਾ।  ਇਹ ਗਾਇਕਾ ਫਗਵਾੜਾ ਸ਼ਹਿਰ ਦੇ ਨੇੜਲੇ ਪਿੰਡ ਪਲਾਹੀ ਸਾਹਿਬ ਦੀ ਜੰਮਪਲ ਹੈ।  ਬਹੁਤ ਹੀ ਵਧੀਆ ਸੁਭਾਅ ਅਤੇ ਅਦਬ ਸਤਿਕਾਰ ਵਾਲ਼ੀ ਇਸ ਗਾਇਕਾ ਨੇ ਵਿੱਦਿਅਕ ਅਦਾਰੇ ਦੀ ਪੜ੍ਹਾਈ ਵਿਚ ਗ੍ਰੈਜੂਏਸ਼ਨ ਕੀਤੀ ਹੋਈ ਹੈ। ਅਤੇ ਸੰਗੀਤਕ ਵਿੱਦਿਆ ਵਿੱਚ ਐਮ ਏ ਕਰ ਚੁੱਕੀ ਹੈ। ਇਸ ਗਾਇਕਾ ਅਨੀਸ਼ਾ ਵਾਲੀਆ ਨੂੰ ਗਾਇਕੀ ਦੀ ਦਾਤ ਵਿਰਸੇ ਵਿੱਚੋਂ ਪ੍ਰਾਪਤ ਹੋਈ। ਆਪਣੇ ਜ਼ਮਾਨੇ ਦੀ ਬਹੁਤ ਹੀ  ਮਸ਼ਹੂਰ ਗਾਇਕ  ਜੋੜੀ ਮਲਕੀਤ ਸਿੰਘ ਅਤੇ  ਕਮਲਜੀਤ ਕੌਰ ਅਨੀਸ਼ਾ ਵਾਲੀਆ ਦੇ ਮਾਤਾ ਪਿਤਾ ਹਨ। ਉਨ੍ਹਾਂ ਦੀ ਪ੍ਰੇਰਣਾ ਸਦਕਾ ਅਨੀਸ਼ਾ ਵਾਲੀਆ ਪਹਿਲਾਂ ਆਪਣੀ ਭੈਣ ਨਾਲ ਗਾਉਂਦੀ ਸੀ। ਪਰ ਇਕੱਲਿਆਂ ਇਸ ਦੀ ਸੁਰੀਲੀ ਆਵਾਜ਼ ਵਿੱਚ ਹੁਣ ਤੱਕ  ਧਾਰਮਿਕ ਟਰੈਕ , ਪਾਲਕੀ , ਰਹਿਮਤਾਂ ਨੇਂ ਤੇਰੀਆਂ , ਮਹਿਮਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ , ਸਿੱਧ ਜੋਗੀ ਬਾਬਾ ਬਾਲਕ ਨਾਥ ਜੀ, ਡਾਕਟਰ ਭੀਮ ਰਾਓ ਅੰਬੇਦਕਰ ਅਤੇ ਮੇਲਾ ਬਾਬਾ ਚਿੰਤਾਂ ਭਗਤ ਜੀ , ਕਿਸਮਤ ਜਾਗੇ ਕੌਮ ਦੀ ਹਨ। ਪੰਜਾਬੀ ਸੱਭਿਆਚਾਰਕ ਗੀਤਾਂ ਚੋ ਵਿਸ਼ੇਸ਼  ਚੰਨ ਮੱਖਣਾਂ , ਜੁਗਨੀ , ਆਸ਼ਕਾਂ ਦ...

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ  ਆਮ ਆਦਮੀ ਦੀ ਪੰਜਾਬ ਸਰਕਾਰ ਪਿਛਲੀਆਂ ਅਕਾਲੀ ਸਰਕਾਰ ਅਤੇ ਕਾਂਗਰਸ ਸਰਕਾਰਾਂ ਦੇ ਨਕਸ਼ੇ ਕਦਮ ਤੇ ਚੱਲਣ ਲੱਗ ਪਈ ਹੈ ਨਹੀਂ ਹੋ ਰਹੀ ਸੁਣਵਾਈ ਦਲਾਲ ਮੰਤਰੀਆਂ ਅਤੇ ਦਲਾਲ ਰੈਵਿਨਿਊ ਅਧਿਕਾਰੀਆਂ ਅਤੇ ਪੰਚਾਇਤ ਵਿਭਾਗ ਦੇ ਦਲਾਲ ਅਧਿਕਾਰੀ ਸਰਮਾਏਦਾਰ ਲੋਕਾਂ ਅਤੇ ਭੂ ਮਾਫੀਆ ਦੀ ਕਠਪੁਤਲੀ ਬਣੇ  ਬੀਜੇਪੀ ਐਸ ਸੀ ਮੋਰਚਾ ਜਲੰਧਰ ਨੋਰਥ ਦੇ ਪ੍ਰਧਾਨ ਭੁਪਿੰਦਰ ਸਿੰਘ  ਵੱਲੋਂ ਬੀਜੇਪੀ ਦੇ ਪੰਜਾਬ ਦੇ ਅਹੁਦੇਦਾਰ ਅਤੇ ਪੰਜਾਬ ਦੇ ਜ਼ਿਲੇ ਦੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੈਂ ਅਗਸਤ ਦੇ ਪਹਿਲੇ ਹਫਤੇ ਵਿੱਚ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨੀ ਹੈ ਮੇਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਣਾ ਜੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਚ ਕਰਨੀ ਹੈ ਆਪ ਸਭ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ  ਪੰਚਾਇਤ ਦੀਆਂ ਜ਼ਮੀਨਾਂ ਜੋ ਕਿ ਆਮ ਆਦਮੀ ਪਾਰਟੀ ਕਹਿੰਦੀ ਕੁਝ ਹੈ ਪਰ ਕਰਦੀ ਕੁਝ ਵੀ ਨਹੀਂ ਕਿਉਂਕਿ ਮੈਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ 2 ਬਾਰ ਮੁਹਾਲੀ ਮਿਲਕੇ ਆਇਆ ਹਾਂ 06/05/2022 ਨੂੰ ਅਤੇ ਦੋ ਵਾਰੀ ਜਲੰਧਰ ਮਿਲਿਆ ਮੰਤਰੀ ਜੀ ਨੇ ਸਿਰਫ ਮੈਨੂੰ ਇਨਸਾਫ ਦਿਵਾਉਣ ਦੇ ਨਾਮ ਤੇ ਗੁਮਰਾਹ ਕੀਤਾ ਇਹ ਹਾਲ ਹੈ ਆਮ ਆਦਮੀ ਪਾਰਟੀ ਦੇ ਮੰਤਰੀਆਂ ਦਾ 10 ਮਈ 2023 ਦੀਆਂ ਜੀਮਨੀ ਚੋਣਾਂ ਦੇ ਟਾਇਮ ਧਾਲੀਵਾਲ ਜੀ ਆਦਮਪੁਰ ਪ੍ਰਿਤਪਾਲ ...

ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮਿਲੇ ਸੰਤੋਸ਼ ਕੁਮਾਰ ਗੋਗੀ

* ਪ੍ਰਾਈਵੇਟ ਸਕੂਲਾਂ ਦੀ ਜਿਆਦਤੀ ਦੇ ਮੁੱਦੇ ‘ਤੇ ਕੀਤੀ ਚਰਚਾ ਫਗਵਾੜਾ 22 ਅਪ੍ਰੈਲ ( ਆਰ.ਡੀ.ਰਾਮਾ ) -  ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ (ਐਸ.ਸੀ. ਵਿੰਗ) ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਪੰਜਾਬ ਦੇ ਸਿੱਖਿਆ ਤੇ ਖੇਡ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੇਅਰ ਨਾਲ ਉਹਨਾਂ ਦੇ ਚੰਡੀਗੜ੍ਹ ਸਥਿਤ ਦਫਤਰ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੰਤੋਸ਼ ਕੁਮਾਰ ਗੋਗੀ ਨੇ ਸਿੱਖਿਆ ਮੰਤਰੀ ਨੂੰ ਜਿਲ੍ਹਾ ਕਪੂਰਥਲਾ ਦੇ ਪ੍ਰਾਈਵੇਟ ਸਕੂਲਾਂ ਬਾਰੇ ਬੱਚਿਆਂ ਦੇ ਮਾਪਿਆਂ ਵਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਨਾਲ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਸਲਾਨਾ ਖਰਚੇ ਅਤੇ ਦਾਖਲਾ ਫੀਸ ਦੇ ਨਾਮ ਤੇ ਮਾਪਿਆਂ ਤੋਂ ਨਿਜੀ ਸਕੂਲਾਂ ਵਲੋਂ ਬਹੁਤ ਜਿਆਦਾ ਵਸੂਲੀ ਕੀਤੀ ਜਾ ਰਹੀ ਹੈ। ਜੇਕਰ ਕੋਈ ਮਾਂ-ਬਾਪ ਬੱਚੇ ਦਾ ਸਕੂਲ ਬਦਲਣਾ ਚਾਹੁੰਦੇ ਹਨ ਤਾਂ ਸਕੂਲ ਲੀਵਿੰਗ ਸਰਟੀਫਿਕੇਟ ਲੈਣ ਵਿਚ ਵੀ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਲੋੜੀਂਦੇ ਸਟਾਫ ਦੀ ਕਮੀ ਅਤੇ ਹੋਰ ਮੁਢਲੀਆਂ ਸਹੂਲਤਾ ਦੀ ਘਾਟ ਬਾਰੇ ਵੀ ਜਾਣੂ ਕਰਵਾਇਆ ਗਿਆ। ਸੰਤੋਸ਼ ਕੁਮਾਰ ਗੋਗੀ ਨੇ ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਬੇਨਤੀ ਕੀਤੀ ਗਈ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ ਮਹਿੰਗੀਆਂ ਕਿਤਾਬਾਂ ਦੀ ਜਗ੍ਹਾ ਐਨ.ਸੀ.ਈ.ਆਰ.ਟੀ. ਵਲੋਂ ਤਿਆਰ ਕੀਤੀਆਂ ਕਿਤਾਬਾਂ ਪੜ੍ਹਾਉਣ ਵਲ ਜੋਰ ਦਿੱਤਾ ਜਾਵੇ। ਕਿਉਂਕਿ ਇਹ ਕਿਤ...