Skip to main content

ਪਿੰਡ ਬੇਗਮਪੁਰ ਵਿਖੇ ਮਗਨਰੇਗਾ ਕਾਮਿਆਂ ਦੇ ਜੌਬ ਕਾਰਡ ਬਣਾਉਣ ਸਬੰਧੀ ਕੈਂਪ ਲਗਾਇਆ

 ਫਗਵਾੜਾ 22 ਅਪ੍ਰੈਲ (ਆਰ.ਡੀ.ਰਾਮਾ )-ਮਗਨਰੇਗਾ ਕਾਮਿਆਂ  ਦੇ ਜੌਬ ਕਾਰਡ ਬਣਾਉਣ  ਸਬੰਧੀ


 ਬੀ.ਡੀ.ਪੀ.ਓ.ਰਾਮਪਾਲ ਸਿੰਘ ਰਾਣਾ ਦੀ ਅਗਵਾਈ ਹੇਠ ਏ.ਪੀ.ਓ.ਸੁਰਿੰਦਰਪਾਲ ਬਘਾਣਾ ਅਤੇ ਟੀ.ਈ.-ਜੇ.ਈ.ਜਸਕਰਨ ਵਰਮਾ ਦੇ ਸਹਿਯੋਗ ਨਾਲ ਪਿੰਡ ਬੇਗਮਪੁਰ ਵਿਖੇ ਕੈਂਪ ਲਗਾਇਆ  ਗਿਆ ।ਇਸ ਮੌਕੇ ਜੀ.ਆਰ.ਐਸ.ਸ਼ੰਨੀ (ਮਗਨਰੇਗਾ)ਨੇ ਮਗਨਰੇਗਾ ਕਾਮਿਆਂ  ਦੇ ਜੌਬ ਕਾਰਡ ਬਣਾਏ ਗਏ।ਜੀ.ਆਰ.ਐਸ.ਸ਼ੰਨੀ ਨੇ ਦੱਸਿਆ  ਕਿ ਜਿਹਨਾਂ ਕਾਮਿਆਂ  ਦੇ ਜੌਬ ਕਾਰਡ ਬਣੇ ਹੋਣਗੇ ,ਉਹਨਾਂ ਨੂੰ ਰੋਜਗਾਰ ਪਰਾਪਤ ਹੋਵੇਗਾ ਜਾਂ ਰੋਜਗਾਰ ਲਈ ਮੰਗ ਕਰ ਸਕਦੇ ਹਨ ਅਤੇ ਨਾਲ ਹੀ ਪਿੰਡ ਦੇ ਨੇੜੇ ਰੋਜਗਾਰ  ਮਿਲੇਗਾ।ਇਸ ਤੋਂ ਇਲਾਵਾ ਕਿਰਤ ਵਿਭਾਗ ਦੀਆਂ  ਅਨੇਕਾਂ ਸਕੀਮਾਂ ਦਾ ਲਾਭ ਵੀ ਮਿਲ ਸਕਦਾ ਹੈ।ਉਹਨਾਂ ਸਮੂਹ ਮਗਨਰੇਗਾ ਕਾਮਿਆਂ  ਨੂੰ ਪੁਰਜੋਰ ਅਪੀਲ ਕੀਤੀ ਕਿ ਜਿਹਨਾਂ ਦੇ ਹਾਲੇ ਤੱਕ ਜੌਬ ਕਾਰਡ ਨਹੀਂ ਬਣੇ,ਉਹ ਜਲਦੀ ਤੋਂ ਜਲਦੀ ਬਣਾ ਲੈਣ ਤਾਂ ਜੋ ਉਹਨਾਂ ਨਾਂ ਨੂੰ ਰੋਜਗਾਰ ਮਿਲ ਸਕੇ ਕਿਉਂਕਿ  ਪੇਂਡੂ ਇਲਾਕਿਅਵਿੱਚ ਮਗਨਰੇਗਾ ਸਕੀਮ ਅਧੀਨ ਵਿਕਾਸ ਦੇ ਕੰਮ ਵੱਡੀ ਪੱਧਰ ´ਤੇ ਕਰਵਾਏ ਗਏ ਹਨ ਤੇ ਜਿਸ ਵਿੱਚ ਕਾਮਿਆਂ  ਦਾ ਬਹੁਤ ਵੱਡਾ ਸਹਿਯੋਗ ਹੈ।ਇਸ ਮੌਕੇ ਬੀਬੀ ਕਸ਼ਮੀਰ ਕੌਰ ਸਰਪੰਚ,ਮੇਹਟ ਮਨਜੀਤ ਕੌਰ,ਪੂਨਮ,ਗੁਰਬਖਸ਼ ਕੌਰ,ਰਾਮ ਆਸਰਾ,ਕੁਸ਼ੱਲਿਆ ਦੇਵੀ,ਦਲਵੀਰ ਕੌਰ,ਬਿੰਦਰ,ਸੰਤੋਸ਼ ਕੁਮਾਰੀ,ਊਸ਼ਾ ਰਾਣੀ,ਆਸ਼ਾ ਰਾਣੀ ਅਤੇ ਹਸੀਨਾ ਆਦਿ ਵੀ ਹਾਜਰ ਸਨ।

Comments

Popular posts from this blog

ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ

ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ ………………………………… ਸ੍ਰੀ ਦਸਮੇਸ਼ ਇੰਟਰਨੈਸ਼ਨਲ ਪੰਜਾਬੀ ਕਵੀ ਸਭਾ ਹਰਿਆਣਾ ਵਲੋਂ ਸਲਾਨਾ 18ਵਾਂ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੇ 10 ਪ੍ਰਸਿੱਧ ਕਵੀਆਂ ਨੇ ਚਮਕੌਰ ਤੇ ਸਰਹਿੰਦ ਦੇ ਸ਼ਹੀਦੀ ਸਾਕੇ ਦਾ ਇਤਿਹਾਸ ਸੰਗਤਾਂ ਦੇ ਸਨਮੁਖ ਰੱਖਿਆ। ਇਸ ਕਵੀ ਦਰਬਾਰ ਦੌਰਾਨ ਗੁਰਚਰਨ ਸਿੰਘ ਚਰਨ, ਡਾ ਸਰਬਜੀਤ ਕੌਰ ਸੰਧਾਵਾਲੀਆ, ਹਰਭਜਨ ਸਿੰਘ ਨਾਹਲ, ਅਮਰਜੀਤ ਸਿੰਘ ਪਟਿਆਲਵੀ, ਥੰਮਣ ਸਿੰਘ ਗੁਰਦਾਸਪੁਰੀ, ਰਣਜੀਤ ਸਿੰਘ ਖਾਲਸਾ, ਬਲਬੀਰ ਸਿੰਘ ਕਮਲ,ਆਦਿ ਕਵੀਆਂ ਤੋਂ ਇਲਾਵਾ ਯਮੁਨਾ ਨਗਰ ਤੇ ਆਸ ਪਾਸ ਦੀਆਂ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਭਾਈ ਮਨਵਿੰਦਰ ਸਿੰਘ ਰੂਬਲ ਨੇ ਕਵੀ ਦਰਬਾਰ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸਲਾਨਾ ਅਵਾਰਡ ਚਮਕੌਰ ਤੇ ਸਰਹਿੰਦ ਪ੍ਰੋ ਦਲਬੀਰ ਸਿੰਘ ਰਿਆੜ ਜਲੰਧਰ ਵਾਲਿਆਂ ਨੂੰ ਦਿੱਤਾ ਗਿਆ। ਛੇ  ਮਹਾਂ ਕਾਵਿ ਲਿਖਣ ਬਦਲੇ ਭਾਈ ਗੁਰਦਿਆਲ ਸਿੰਘ ਨਿਮਰ ਨੂੰ ਭਾਈ ਗੁਰਦਾਸ ਸਟੱਡੀ ਸਰਕਲ ਆਗਰਾ ਵਲੋਂ ਭਾਈ ਗੁਰਦਾਸ ਯਾਦਗਾਰੀ ਅਵਾਰਡ ਦਿੱਤਾ ਗਿਆ ਇਸ ਸਮਾਗਮ ਵਿੱਚ ਸੇਵਾਵਾਂ ਦੇਣ ਵਾਲੀਆਂ ਵੱਖ ਵੱਖ ਸਭਾਵਾਂ ਦੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਗੁਰਦੁਆਰਾ ਸਿੰਘ ਸਭਾ ਮਾਡਲ ਕਲੋਨੀ ਯਮੁਨਾ ਨਗਰ ਦੇ ਮੁੱਖ ਸੇਵਾਦਾਰ ਸ੍ਰ ਗੁਰਬਖ਼ਸ਼ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।

ਇੱਕ ਸਥਾਪਤ ਗਾਇਕਾ ਬਣਨਾ ਚਾਹੁੰਦੀ ਹੈ ਅਨੀਸ਼ਾ ਵਾਲੀਆ

ਤਕਰੀਬਨ ਇਕ ਦੋ ਮਹੀਨਿਆਂ ਤੋਂ ਅੱਜ ਕੱਲ੍ਹ ਲੱਗ ਰਹੇ ਮੇਲਿਆਂ ਵਿਚ ਮੈਨੂੰ ਇਕ ਬਹੁਤ ਹੀ ਸੁਰੀਲੀ ਆਵਾਜ਼ ਸੁਣਨ ਨੂੰ ਮਿਲੀ। ਇਹ ਦਿੱਲਕਸ਼ ਅਵਾਜ਼ ਹੈ ਖੁਬਸੂਰਤ ਗਾਇਕਾ ਅਨੀਸ਼ਾ ਵਾਲੀਆ ਦੀ। ਜੀ ਹਾਂ ਜਿਸ ਅਵਾਜ਼ ਦੀ ਗੱਲ ਕਰ ਰਿਹਾਂ ਉਸ ਨੂੰ ਤੁਸੀਂ ਵੀ ਜ਼ਰੂਰ ਸੁਣਿਆ ਤੇ ਦੇਖਿਆ ਹੋਵੇਗਾ।  ਇਹ ਗਾਇਕਾ ਫਗਵਾੜਾ ਸ਼ਹਿਰ ਦੇ ਨੇੜਲੇ ਪਿੰਡ ਪਲਾਹੀ ਸਾਹਿਬ ਦੀ ਜੰਮਪਲ ਹੈ।  ਬਹੁਤ ਹੀ ਵਧੀਆ ਸੁਭਾਅ ਅਤੇ ਅਦਬ ਸਤਿਕਾਰ ਵਾਲ਼ੀ ਇਸ ਗਾਇਕਾ ਨੇ ਵਿੱਦਿਅਕ ਅਦਾਰੇ ਦੀ ਪੜ੍ਹਾਈ ਵਿਚ ਗ੍ਰੈਜੂਏਸ਼ਨ ਕੀਤੀ ਹੋਈ ਹੈ। ਅਤੇ ਸੰਗੀਤਕ ਵਿੱਦਿਆ ਵਿੱਚ ਐਮ ਏ ਕਰ ਚੁੱਕੀ ਹੈ। ਇਸ ਗਾਇਕਾ ਅਨੀਸ਼ਾ ਵਾਲੀਆ ਨੂੰ ਗਾਇਕੀ ਦੀ ਦਾਤ ਵਿਰਸੇ ਵਿੱਚੋਂ ਪ੍ਰਾਪਤ ਹੋਈ। ਆਪਣੇ ਜ਼ਮਾਨੇ ਦੀ ਬਹੁਤ ਹੀ  ਮਸ਼ਹੂਰ ਗਾਇਕ  ਜੋੜੀ ਮਲਕੀਤ ਸਿੰਘ ਅਤੇ  ਕਮਲਜੀਤ ਕੌਰ ਅਨੀਸ਼ਾ ਵਾਲੀਆ ਦੇ ਮਾਤਾ ਪਿਤਾ ਹਨ। ਉਨ੍ਹਾਂ ਦੀ ਪ੍ਰੇਰਣਾ ਸਦਕਾ ਅਨੀਸ਼ਾ ਵਾਲੀਆ ਪਹਿਲਾਂ ਆਪਣੀ ਭੈਣ ਨਾਲ ਗਾਉਂਦੀ ਸੀ। ਪਰ ਇਕੱਲਿਆਂ ਇਸ ਦੀ ਸੁਰੀਲੀ ਆਵਾਜ਼ ਵਿੱਚ ਹੁਣ ਤੱਕ  ਧਾਰਮਿਕ ਟਰੈਕ , ਪਾਲਕੀ , ਰਹਿਮਤਾਂ ਨੇਂ ਤੇਰੀਆਂ , ਮਹਿਮਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ , ਸਿੱਧ ਜੋਗੀ ਬਾਬਾ ਬਾਲਕ ਨਾਥ ਜੀ, ਡਾਕਟਰ ਭੀਮ ਰਾਓ ਅੰਬੇਦਕਰ ਅਤੇ ਮੇਲਾ ਬਾਬਾ ਚਿੰਤਾਂ ਭਗਤ ਜੀ , ਕਿਸਮਤ ਜਾਗੇ ਕੌਮ ਦੀ ਹਨ। ਪੰਜਾਬੀ ਸੱਭਿਆਚਾਰਕ ਗੀਤਾਂ ਚੋ ਵਿਸ਼ੇਸ਼  ਚੰਨ ਮੱਖਣਾਂ , ਜੁਗਨੀ , ਆਸ਼ਕਾਂ ਦ...

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ  ਆਮ ਆਦਮੀ ਦੀ ਪੰਜਾਬ ਸਰਕਾਰ ਪਿਛਲੀਆਂ ਅਕਾਲੀ ਸਰਕਾਰ ਅਤੇ ਕਾਂਗਰਸ ਸਰਕਾਰਾਂ ਦੇ ਨਕਸ਼ੇ ਕਦਮ ਤੇ ਚੱਲਣ ਲੱਗ ਪਈ ਹੈ ਨਹੀਂ ਹੋ ਰਹੀ ਸੁਣਵਾਈ ਦਲਾਲ ਮੰਤਰੀਆਂ ਅਤੇ ਦਲਾਲ ਰੈਵਿਨਿਊ ਅਧਿਕਾਰੀਆਂ ਅਤੇ ਪੰਚਾਇਤ ਵਿਭਾਗ ਦੇ ਦਲਾਲ ਅਧਿਕਾਰੀ ਸਰਮਾਏਦਾਰ ਲੋਕਾਂ ਅਤੇ ਭੂ ਮਾਫੀਆ ਦੀ ਕਠਪੁਤਲੀ ਬਣੇ  ਬੀਜੇਪੀ ਐਸ ਸੀ ਮੋਰਚਾ ਜਲੰਧਰ ਨੋਰਥ ਦੇ ਪ੍ਰਧਾਨ ਭੁਪਿੰਦਰ ਸਿੰਘ  ਵੱਲੋਂ ਬੀਜੇਪੀ ਦੇ ਪੰਜਾਬ ਦੇ ਅਹੁਦੇਦਾਰ ਅਤੇ ਪੰਜਾਬ ਦੇ ਜ਼ਿਲੇ ਦੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੈਂ ਅਗਸਤ ਦੇ ਪਹਿਲੇ ਹਫਤੇ ਵਿੱਚ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨੀ ਹੈ ਮੇਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਣਾ ਜੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਚ ਕਰਨੀ ਹੈ ਆਪ ਸਭ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ  ਪੰਚਾਇਤ ਦੀਆਂ ਜ਼ਮੀਨਾਂ ਜੋ ਕਿ ਆਮ ਆਦਮੀ ਪਾਰਟੀ ਕਹਿੰਦੀ ਕੁਝ ਹੈ ਪਰ ਕਰਦੀ ਕੁਝ ਵੀ ਨਹੀਂ ਕਿਉਂਕਿ ਮੈਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ 2 ਬਾਰ ਮੁਹਾਲੀ ਮਿਲਕੇ ਆਇਆ ਹਾਂ 06/05/2022 ਨੂੰ ਅਤੇ ਦੋ ਵਾਰੀ ਜਲੰਧਰ ਮਿਲਿਆ ਮੰਤਰੀ ਜੀ ਨੇ ਸਿਰਫ ਮੈਨੂੰ ਇਨਸਾਫ ਦਿਵਾਉਣ ਦੇ ਨਾਮ ਤੇ ਗੁਮਰਾਹ ਕੀਤਾ ਇਹ ਹਾਲ ਹੈ ਆਮ ਆਦਮੀ ਪਾਰਟੀ ਦੇ ਮੰਤਰੀਆਂ ਦਾ 10 ਮਈ 2023 ਦੀਆਂ ਜੀਮਨੀ ਚੋਣਾਂ ਦੇ ਟਾਇਮ ਧਾਲੀਵਾਲ ਜੀ ਆਦਮਪੁਰ ਪ੍ਰਿਤਪਾਲ ...