Skip to main content

ਸ਼ਹੀਦ ਊਧਮ ਸਿੰਘ

ਇਤਿਹਾਸ ਲੜੀ ਨੰਬਰ -10(ਸ਼ਹੀਦ ਊਧਮ ਸਿੰਘ )
ਤਿਆਰ ਕਰਤਾ -ਅਸਿਸਟੈਂਟ ਪ੍ਰੋ.ਗਗਨਦੀਪ ਕੌਰ ਧਾਲੀਵਾਲ 
ਮਾਤਾ ਗੁਰਦੇਵ ਕੌਰ ਮੈਮੋਰੀਅਲ ਐਜੂਕੇਸ਼ਨ ਕਾਲਜ ਬਰੇਟਾ ।


ਪ੍ਰਸ਼ਨ-ਊਧਮ ਸਿੰਘ ਦਾ ਜਨਮ ਕਦੋਂ ਅਤੇ ਕਿੱਥੇ ਹੋਇਆ ਸੀ?

-26 ਦਸੰਬਰ 1899 ਈ. ਨੂੰ ਸੁਨਾਮ (ਸੰਗਰੂਰ) ਵਿਖੇ ।

ਪ੍ਰਸ਼ਨ -ਊਧਮ ਸਿੰਘ ਦੇ ਪਿਤਾ ਦਾ ਨਾਂ ਦੱਸੋ? 

-ਸ. ਚੂਹੜ ਸਿੰਘ ਬਾਅਦ ਵਿੱਚ ਸ. ਟਹਿਲ ਸਿੰਘ 

ਪ੍ਰਸ਼ਨ -3. ਊਧਮ ਸਿੰਘ ਦਾ ਪਹਿਲਾ ਨਾਂ ਕੀ ਸੀ? 

-ਸ਼ੇਰ ਸਿੰਘ

4. ਊਧਮ ਸਿੰਘ ਦੇ ਵੱਡੇ ਭਰਾ ਦਾ ਨਾਂ ਕੀ ਸੀ? 

-ਮੁਕਤਾ ਸਿੰਘ

5 -ਊਧਮ ਸਿੰਘ ਨੇ 3 ਅਕਤੂਬਰ 1931 ਨੂੰ ਸੁਨਾਮ ਆਉਣ ਤੋਂ ਬਾਅਦ ਅੰਮ੍ਰਿਤਸਰ ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਦੇ ਨਾਂ ਨਾਲ ਕਿਹੜੀ ਦੁਕਾਨ ਖੋਲ੍ਹੀ ਸੀ? 

-ਸਾਈਨ ਬੋਰਡ ਪੇਂਟ ਕਰਨ ਦੀ 

6-ਉਨ੍ਹਾਂ ਦੇ ਵੱਡੇ ਭਰਾ ਮੁਕਤਾ ਸਿੰਘ ਕਿਸ ਨਾਂ ਨਾਲ  ਪ੍ਰਸਿੱਧ ਹੋਏ? 

-ਸਾਧੂ ਸਿੰਘ ਨਾਲ 

7- ਊਧਮ ਸਿੰਘ ਨੇ ਦਸਵੀਂ ਕਦੋਂ ਪਾਸ ਕੀਤੀ ਸੀ? 
-1918

8. ਦੋਵੇਂ ਭਰਾਵਾਂ ਨੂੰ ਯਤੀਮਖਾਨੇ ਵਿਖੇ ਭਾਈ ਕਿਸ਼ਨ ਸਿੰਘ ਨੇ ਕਦੋਂ ਛੱਡਿਆ? 

-24 ਅਕਤੂਬਰ 1907ਈ. ਨੂੰ

9. ਊਧਮ ਸਿੰਘ ਦੀ ਜ਼ਿੰਦਗੀ ਨੂੰ ਨਵਾਂ ਮੋੜ ਕਿਹੜੀ ਘਟਨਾ ਨੇ ਦਿੱਤਾ? 
-1919ਈ. ਵਿੱਚ ਹੋਈ ਜਲਿ੍ਹਆਂਵਾਲੇ ਬਾਗ  ਦੀ ਘਟਨਾ ਨੇ 

10-4 ਜੂਨ 1940 ਨੂੰ ਸੈਂਟਰਲ ਕ੍ਰਾਈਮ ਕੋਰਟ ਓਲਡ ਵੈਲੇ ਵਿਖੇ ਜਸਟਿਸ ਦੇ ਸਾਹਮਣੇ ਉਸ ਨੇ ਆਪਣਾ ਨਾਂ ਕੀ ਦੱਸਿਆ? 
-ਰਾਮ ਮੁਹੰਮਦ ਸਿੰਘ ਆਜ਼ਾਦ

11-ਜਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਨੂੰ 23 ਮਾਰਚ 1931ਈ. ਨੂੰ ਫਾਂਸੀ ਦਿੱਤੀ ਜਾ ਰਹੀ ਸੀ, ਤਾਂ ਊਧਮ ਸਿੰਘ ਕਿੱਥੇ ਸੀ? 

ਉਹ ਉਸ ਜੇਲ੍ਹ ਵਿੱਚ ਕੈਦੀ ਸੀ 

12.ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿੱਚ  ਈਸਟ ਇੰਡੀਆ ਸੰਗਠਨ ਅਤੇ ਰਾਇਲ ਸੈਂਟਰਲ ਏਸ਼ੀਅਨ ਸੁਸਾਇਟੀ ਦੇ ਇਕੱਠ ਵਿੱਚ ਕਿਸ ਨੂੰ ਗੋਲੀ ਮਾਰੀ ਸੀ? 
.-ਮਾਈਕਲ ਓਡਵਾਇਰ ਨੂੰ

13-ਊਧਮ ਸਿੰਘ ਨੇ ਮਾਈਕਲ ਓਡਵਾਇਰ ਨੂੰ ਗੋਲੀ ਕਦੋਂ ਮਾਰੀ ਸੀ? 
- ਮਾਰਚ 1940 ਨੂੰ

14-ਮਾਈਕਲ ਓਡਵਾਇਰ ਨੂੰ ਮਾਰਨ ਕਰਕੇ ਊਧਮ ਸਿੰਘ ਨੂੰ ਕਿਸ ਜੇਲ੍ਹ ਵਿੱਚ 42 ਦਿਨ ਰੱਖਿਆ ਗਿਆ ਸੀ? 

-ਬਰੀਕਮਨ ਜੇਲ੍ਹ 'ਚ
15-ਜਦੋਂ ਊਧਮ ਸਿੰਘ ਨੇ ਮਾਈਕਲ ਨੂੰ ਗੋਲੀਆਂ  ਮਾਰੀਆਂ ਸਨ 
ਤਾਂ ਉਨ੍ਹਾਂ ਨੇ ਆਪਣਾ ਨਾਂ ਕੀ  ਰੱਖਿਆ ਹੋਇਆ ਸੀ? 
-ਰਾਮ ਮੁਹੰਮਦ ਸਿੰਘ ਆਜ਼ਾਦ

16-ਊਧਮ ਸਿੰਘ ਨੂੰ ਕਿਹੜੀ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ ਸੀ? -ਪੈਟੋਨਵਿਲੀ ਜੇਲ੍ਹ

17-ਊਧਮ ਸਿੰਘ  ਨੂੰ ਕਦੋਂ ਫਾਂਸੀ 'ਤੇ ਚਾੜ੍ਹਿਆ ਗਿਆ ਸੀ? 
-31 ਜੁਲਾਈ 1940 ਨੂੰ

18-ਊੂਧਮ ਸਿੰਘ ਨੇ ਆਪਣੇ ਵੱਖ-ਵੱਖ ਨਾਂ ਕਿਹੜੇ  ਰੱਖੇ ਹੋਏ ਸਨ? 
-ਸ਼ੇਰ ਸਿੰਘ, ਊਧਮ ਸਿੰਘ, ਉੜ ਸਿੰਘ, ਉਦੈ ਸਿੰਘ, ਫਰੈਕ ਬ੍ਰਾਜ਼ੀਲ, ਰਾਮ ਮੁਹੰਮਦ ਸਿੰਘ ਆਜ਼ਾਦ ਸਨ

19-ਉਨ੍ਹਾਂ ਦੇ ਪਿਤਾ ਜੀ ਅਕਾਲ ਚਲਾਣਾ ਕਰ ਗਏ ਤਾਂ ਭਾਈ ਕਿਸ਼ਨ ਸਿੰਘ ਨੇ ਦੋਵੇਂ ਭਰਾਵਾਂ ਨੂੰ ਕਿਹੜੇ ਯਤੀਮਖਾਨੇ ਵਿੱਚ ਛੱਡ ਦਿੱਤਾ ਸੀ? 

-ਪੁਤਲੀਘਰ ਦੇ ਸੈਂਟਰਲ ਖ਼ਾਲਸਾ ਯਤੀਮਖਾਨੇ  ਅੰਮ੍ਰਿਤਸਰ ਵਿੱਚ

20-ਲੰਡਨ ਤੋਂ ਪ੍ਰਕਾਸ਼ਿਤ ਹੁੰਦੇ ਅਖ਼ਬਾਰ ‘ਦੀ ਟਾਈਮਜ਼ ਆਫ ਲੰਡਨ’ ਨੇ ਕਿਸ ਨੂੰ ‘ਆਜ਼ਾਦੀ ਦਾ ਲੜਾਕਾ’ ਅਤੇ ਉਸ ਦੇ ਕਾਰਨਾਮੇ ਨੂੰ ਗੁਲਾਮ ਭਾਰਤੀਆਂ ਦੇ ਦੱਬੇ ਗੁੱਸੇ ਦਾ ਇਜ਼ਹਾਰ ਕਿਹਾ ?

-ਸ਼ਹੀਦ ਊਧਮ ਸਿੰਘ ਨੂੰ

Comments

Popular posts from this blog

ਇੱਕ ਸਥਾਪਤ ਗਾਇਕਾ ਬਣਨਾ ਚਾਹੁੰਦੀ ਹੈ ਅਨੀਸ਼ਾ ਵਾਲੀਆ

ਤਕਰੀਬਨ ਇਕ ਦੋ ਮਹੀਨਿਆਂ ਤੋਂ ਅੱਜ ਕੱਲ੍ਹ ਲੱਗ ਰਹੇ ਮੇਲਿਆਂ ਵਿਚ ਮੈਨੂੰ ਇਕ ਬਹੁਤ ਹੀ ਸੁਰੀਲੀ ਆਵਾਜ਼ ਸੁਣਨ ਨੂੰ ਮਿਲੀ। ਇਹ ਦਿੱਲਕਸ਼ ਅਵਾਜ਼ ਹੈ ਖੁਬਸੂਰਤ ਗਾਇਕਾ ਅਨੀਸ਼ਾ ਵਾਲੀਆ ਦੀ। ਜੀ ਹਾਂ ਜਿਸ ਅਵਾਜ਼ ਦੀ ਗੱਲ ਕਰ ਰਿਹਾਂ ਉਸ ਨੂੰ ਤੁਸੀਂ ਵੀ ਜ਼ਰੂਰ ਸੁਣਿਆ ਤੇ ਦੇਖਿਆ ਹੋਵੇਗਾ।  ਇਹ ਗਾਇਕਾ ਫਗਵਾੜਾ ਸ਼ਹਿਰ ਦੇ ਨੇੜਲੇ ਪਿੰਡ ਪਲਾਹੀ ਸਾਹਿਬ ਦੀ ਜੰਮਪਲ ਹੈ।  ਬਹੁਤ ਹੀ ਵਧੀਆ ਸੁਭਾਅ ਅਤੇ ਅਦਬ ਸਤਿਕਾਰ ਵਾਲ਼ੀ ਇਸ ਗਾਇਕਾ ਨੇ ਵਿੱਦਿਅਕ ਅਦਾਰੇ ਦੀ ਪੜ੍ਹਾਈ ਵਿਚ ਗ੍ਰੈਜੂਏਸ਼ਨ ਕੀਤੀ ਹੋਈ ਹੈ। ਅਤੇ ਸੰਗੀਤਕ ਵਿੱਦਿਆ ਵਿੱਚ ਐਮ ਏ ਕਰ ਚੁੱਕੀ ਹੈ। ਇਸ ਗਾਇਕਾ ਅਨੀਸ਼ਾ ਵਾਲੀਆ ਨੂੰ ਗਾਇਕੀ ਦੀ ਦਾਤ ਵਿਰਸੇ ਵਿੱਚੋਂ ਪ੍ਰਾਪਤ ਹੋਈ। ਆਪਣੇ ਜ਼ਮਾਨੇ ਦੀ ਬਹੁਤ ਹੀ  ਮਸ਼ਹੂਰ ਗਾਇਕ  ਜੋੜੀ ਮਲਕੀਤ ਸਿੰਘ ਅਤੇ  ਕਮਲਜੀਤ ਕੌਰ ਅਨੀਸ਼ਾ ਵਾਲੀਆ ਦੇ ਮਾਤਾ ਪਿਤਾ ਹਨ। ਉਨ੍ਹਾਂ ਦੀ ਪ੍ਰੇਰਣਾ ਸਦਕਾ ਅਨੀਸ਼ਾ ਵਾਲੀਆ ਪਹਿਲਾਂ ਆਪਣੀ ਭੈਣ ਨਾਲ ਗਾਉਂਦੀ ਸੀ। ਪਰ ਇਕੱਲਿਆਂ ਇਸ ਦੀ ਸੁਰੀਲੀ ਆਵਾਜ਼ ਵਿੱਚ ਹੁਣ ਤੱਕ  ਧਾਰਮਿਕ ਟਰੈਕ , ਪਾਲਕੀ , ਰਹਿਮਤਾਂ ਨੇਂ ਤੇਰੀਆਂ , ਮਹਿਮਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ , ਸਿੱਧ ਜੋਗੀ ਬਾਬਾ ਬਾਲਕ ਨਾਥ ਜੀ, ਡਾਕਟਰ ਭੀਮ ਰਾਓ ਅੰਬੇਦਕਰ ਅਤੇ ਮੇਲਾ ਬਾਬਾ ਚਿੰਤਾਂ ਭਗਤ ਜੀ , ਕਿਸਮਤ ਜਾਗੇ ਕੌਮ ਦੀ ਹਨ। ਪੰਜਾਬੀ ਸੱਭਿਆਚਾਰਕ ਗੀਤਾਂ ਚੋ ਵਿਸ਼ੇਸ਼  ਚੰਨ ਮੱਖਣਾਂ , ਜੁਗਨੀ , ਆਸ਼ਕਾਂ ਦ...

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ  ਆਮ ਆਦਮੀ ਦੀ ਪੰਜਾਬ ਸਰਕਾਰ ਪਿਛਲੀਆਂ ਅਕਾਲੀ ਸਰਕਾਰ ਅਤੇ ਕਾਂਗਰਸ ਸਰਕਾਰਾਂ ਦੇ ਨਕਸ਼ੇ ਕਦਮ ਤੇ ਚੱਲਣ ਲੱਗ ਪਈ ਹੈ ਨਹੀਂ ਹੋ ਰਹੀ ਸੁਣਵਾਈ ਦਲਾਲ ਮੰਤਰੀਆਂ ਅਤੇ ਦਲਾਲ ਰੈਵਿਨਿਊ ਅਧਿਕਾਰੀਆਂ ਅਤੇ ਪੰਚਾਇਤ ਵਿਭਾਗ ਦੇ ਦਲਾਲ ਅਧਿਕਾਰੀ ਸਰਮਾਏਦਾਰ ਲੋਕਾਂ ਅਤੇ ਭੂ ਮਾਫੀਆ ਦੀ ਕਠਪੁਤਲੀ ਬਣੇ  ਬੀਜੇਪੀ ਐਸ ਸੀ ਮੋਰਚਾ ਜਲੰਧਰ ਨੋਰਥ ਦੇ ਪ੍ਰਧਾਨ ਭੁਪਿੰਦਰ ਸਿੰਘ  ਵੱਲੋਂ ਬੀਜੇਪੀ ਦੇ ਪੰਜਾਬ ਦੇ ਅਹੁਦੇਦਾਰ ਅਤੇ ਪੰਜਾਬ ਦੇ ਜ਼ਿਲੇ ਦੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੈਂ ਅਗਸਤ ਦੇ ਪਹਿਲੇ ਹਫਤੇ ਵਿੱਚ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨੀ ਹੈ ਮੇਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਣਾ ਜੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਚ ਕਰਨੀ ਹੈ ਆਪ ਸਭ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ  ਪੰਚਾਇਤ ਦੀਆਂ ਜ਼ਮੀਨਾਂ ਜੋ ਕਿ ਆਮ ਆਦਮੀ ਪਾਰਟੀ ਕਹਿੰਦੀ ਕੁਝ ਹੈ ਪਰ ਕਰਦੀ ਕੁਝ ਵੀ ਨਹੀਂ ਕਿਉਂਕਿ ਮੈਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ 2 ਬਾਰ ਮੁਹਾਲੀ ਮਿਲਕੇ ਆਇਆ ਹਾਂ 06/05/2022 ਨੂੰ ਅਤੇ ਦੋ ਵਾਰੀ ਜਲੰਧਰ ਮਿਲਿਆ ਮੰਤਰੀ ਜੀ ਨੇ ਸਿਰਫ ਮੈਨੂੰ ਇਨਸਾਫ ਦਿਵਾਉਣ ਦੇ ਨਾਮ ਤੇ ਗੁਮਰਾਹ ਕੀਤਾ ਇਹ ਹਾਲ ਹੈ ਆਮ ਆਦਮੀ ਪਾਰਟੀ ਦੇ ਮੰਤਰੀਆਂ ਦਾ 10 ਮਈ 2023 ਦੀਆਂ ਜੀਮਨੀ ਚੋਣਾਂ ਦੇ ਟਾਇਮ ਧਾਲੀਵਾਲ ਜੀ ਆਦਮਪੁਰ ਪ੍ਰਿਤਪਾਲ ...

ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮਿਲੇ ਸੰਤੋਸ਼ ਕੁਮਾਰ ਗੋਗੀ

* ਪ੍ਰਾਈਵੇਟ ਸਕੂਲਾਂ ਦੀ ਜਿਆਦਤੀ ਦੇ ਮੁੱਦੇ ‘ਤੇ ਕੀਤੀ ਚਰਚਾ ਫਗਵਾੜਾ 22 ਅਪ੍ਰੈਲ ( ਆਰ.ਡੀ.ਰਾਮਾ ) -  ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ (ਐਸ.ਸੀ. ਵਿੰਗ) ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਪੰਜਾਬ ਦੇ ਸਿੱਖਿਆ ਤੇ ਖੇਡ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੇਅਰ ਨਾਲ ਉਹਨਾਂ ਦੇ ਚੰਡੀਗੜ੍ਹ ਸਥਿਤ ਦਫਤਰ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੰਤੋਸ਼ ਕੁਮਾਰ ਗੋਗੀ ਨੇ ਸਿੱਖਿਆ ਮੰਤਰੀ ਨੂੰ ਜਿਲ੍ਹਾ ਕਪੂਰਥਲਾ ਦੇ ਪ੍ਰਾਈਵੇਟ ਸਕੂਲਾਂ ਬਾਰੇ ਬੱਚਿਆਂ ਦੇ ਮਾਪਿਆਂ ਵਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਨਾਲ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਸਲਾਨਾ ਖਰਚੇ ਅਤੇ ਦਾਖਲਾ ਫੀਸ ਦੇ ਨਾਮ ਤੇ ਮਾਪਿਆਂ ਤੋਂ ਨਿਜੀ ਸਕੂਲਾਂ ਵਲੋਂ ਬਹੁਤ ਜਿਆਦਾ ਵਸੂਲੀ ਕੀਤੀ ਜਾ ਰਹੀ ਹੈ। ਜੇਕਰ ਕੋਈ ਮਾਂ-ਬਾਪ ਬੱਚੇ ਦਾ ਸਕੂਲ ਬਦਲਣਾ ਚਾਹੁੰਦੇ ਹਨ ਤਾਂ ਸਕੂਲ ਲੀਵਿੰਗ ਸਰਟੀਫਿਕੇਟ ਲੈਣ ਵਿਚ ਵੀ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਲੋੜੀਂਦੇ ਸਟਾਫ ਦੀ ਕਮੀ ਅਤੇ ਹੋਰ ਮੁਢਲੀਆਂ ਸਹੂਲਤਾ ਦੀ ਘਾਟ ਬਾਰੇ ਵੀ ਜਾਣੂ ਕਰਵਾਇਆ ਗਿਆ। ਸੰਤੋਸ਼ ਕੁਮਾਰ ਗੋਗੀ ਨੇ ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਬੇਨਤੀ ਕੀਤੀ ਗਈ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ ਮਹਿੰਗੀਆਂ ਕਿਤਾਬਾਂ ਦੀ ਜਗ੍ਹਾ ਐਨ.ਸੀ.ਈ.ਆਰ.ਟੀ. ਵਲੋਂ ਤਿਆਰ ਕੀਤੀਆਂ ਕਿਤਾਬਾਂ ਪੜ੍ਹਾਉਣ ਵਲ ਜੋਰ ਦਿੱਤਾ ਜਾਵੇ। ਕਿਉਂਕਿ ਇਹ ਕਿਤ...