Skip to main content

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ


ਹੁਸ਼ਿਆਰਪੁਰ, 22 ਅਪ੍ਰੈਲ: ਸੰਦੀਪ ਡਰੋਲੀ 

  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤਹਿਤ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।  
ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਵਾਉਣ।
ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਵਿੱਚ ਕਾਲੀ ਫ਼ਿਲਮ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਦੀ ਦੁਰਵਰਤੋਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ ਵਿਚ ਨਜਾਇਜ਼ ਬੋਰ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ।        
            ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿੱਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮ ਵਿਚ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕ੍ਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।
        ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ  ਲਗਾਉਣ ’ਤੇ ਪਾਬੰਦੀ ਲਾਉਂਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸੰਦੀਪ ਹੰਸ ਨੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਵੇਗਾ।  ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਿੰਡਾਂ ਵਿੱਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ ਵਿੱਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।      
         ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।
            ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ। ਇਹ ਸਾਰੇ ਹੁਕਮ 24 ਅਪ੍ਰੈਲ ਤੋਂ 23 ਜੂਨ 2022 ਤੱਕ ਲਾਗੂ ਰਹਿਣਗੇ।

Comments

Popular posts from this blog

ਇੱਕ ਸਥਾਪਤ ਗਾਇਕਾ ਬਣਨਾ ਚਾਹੁੰਦੀ ਹੈ ਅਨੀਸ਼ਾ ਵਾਲੀਆ

ਤਕਰੀਬਨ ਇਕ ਦੋ ਮਹੀਨਿਆਂ ਤੋਂ ਅੱਜ ਕੱਲ੍ਹ ਲੱਗ ਰਹੇ ਮੇਲਿਆਂ ਵਿਚ ਮੈਨੂੰ ਇਕ ਬਹੁਤ ਹੀ ਸੁਰੀਲੀ ਆਵਾਜ਼ ਸੁਣਨ ਨੂੰ ਮਿਲੀ। ਇਹ ਦਿੱਲਕਸ਼ ਅਵਾਜ਼ ਹੈ ਖੁਬਸੂਰਤ ਗਾਇਕਾ ਅਨੀਸ਼ਾ ਵਾਲੀਆ ਦੀ। ਜੀ ਹਾਂ ਜਿਸ ਅਵਾਜ਼ ਦੀ ਗੱਲ ਕਰ ਰਿਹਾਂ ਉਸ ਨੂੰ ਤੁਸੀਂ ਵੀ ਜ਼ਰੂਰ ਸੁਣਿਆ ਤੇ ਦੇਖਿਆ ਹੋਵੇਗਾ।  ਇਹ ਗਾਇਕਾ ਫਗਵਾੜਾ ਸ਼ਹਿਰ ਦੇ ਨੇੜਲੇ ਪਿੰਡ ਪਲਾਹੀ ਸਾਹਿਬ ਦੀ ਜੰਮਪਲ ਹੈ।  ਬਹੁਤ ਹੀ ਵਧੀਆ ਸੁਭਾਅ ਅਤੇ ਅਦਬ ਸਤਿਕਾਰ ਵਾਲ਼ੀ ਇਸ ਗਾਇਕਾ ਨੇ ਵਿੱਦਿਅਕ ਅਦਾਰੇ ਦੀ ਪੜ੍ਹਾਈ ਵਿਚ ਗ੍ਰੈਜੂਏਸ਼ਨ ਕੀਤੀ ਹੋਈ ਹੈ। ਅਤੇ ਸੰਗੀਤਕ ਵਿੱਦਿਆ ਵਿੱਚ ਐਮ ਏ ਕਰ ਚੁੱਕੀ ਹੈ। ਇਸ ਗਾਇਕਾ ਅਨੀਸ਼ਾ ਵਾਲੀਆ ਨੂੰ ਗਾਇਕੀ ਦੀ ਦਾਤ ਵਿਰਸੇ ਵਿੱਚੋਂ ਪ੍ਰਾਪਤ ਹੋਈ। ਆਪਣੇ ਜ਼ਮਾਨੇ ਦੀ ਬਹੁਤ ਹੀ  ਮਸ਼ਹੂਰ ਗਾਇਕ  ਜੋੜੀ ਮਲਕੀਤ ਸਿੰਘ ਅਤੇ  ਕਮਲਜੀਤ ਕੌਰ ਅਨੀਸ਼ਾ ਵਾਲੀਆ ਦੇ ਮਾਤਾ ਪਿਤਾ ਹਨ। ਉਨ੍ਹਾਂ ਦੀ ਪ੍ਰੇਰਣਾ ਸਦਕਾ ਅਨੀਸ਼ਾ ਵਾਲੀਆ ਪਹਿਲਾਂ ਆਪਣੀ ਭੈਣ ਨਾਲ ਗਾਉਂਦੀ ਸੀ। ਪਰ ਇਕੱਲਿਆਂ ਇਸ ਦੀ ਸੁਰੀਲੀ ਆਵਾਜ਼ ਵਿੱਚ ਹੁਣ ਤੱਕ  ਧਾਰਮਿਕ ਟਰੈਕ , ਪਾਲਕੀ , ਰਹਿਮਤਾਂ ਨੇਂ ਤੇਰੀਆਂ , ਮਹਿਮਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ , ਸਿੱਧ ਜੋਗੀ ਬਾਬਾ ਬਾਲਕ ਨਾਥ ਜੀ, ਡਾਕਟਰ ਭੀਮ ਰਾਓ ਅੰਬੇਦਕਰ ਅਤੇ ਮੇਲਾ ਬਾਬਾ ਚਿੰਤਾਂ ਭਗਤ ਜੀ , ਕਿਸਮਤ ਜਾਗੇ ਕੌਮ ਦੀ ਹਨ। ਪੰਜਾਬੀ ਸੱਭਿਆਚਾਰਕ ਗੀਤਾਂ ਚੋ ਵਿਸ਼ੇਸ਼  ਚੰਨ ਮੱਖਣਾਂ , ਜੁਗਨੀ , ਆਸ਼ਕਾਂ ਦ...

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ  ਆਮ ਆਦਮੀ ਦੀ ਪੰਜਾਬ ਸਰਕਾਰ ਪਿਛਲੀਆਂ ਅਕਾਲੀ ਸਰਕਾਰ ਅਤੇ ਕਾਂਗਰਸ ਸਰਕਾਰਾਂ ਦੇ ਨਕਸ਼ੇ ਕਦਮ ਤੇ ਚੱਲਣ ਲੱਗ ਪਈ ਹੈ ਨਹੀਂ ਹੋ ਰਹੀ ਸੁਣਵਾਈ ਦਲਾਲ ਮੰਤਰੀਆਂ ਅਤੇ ਦਲਾਲ ਰੈਵਿਨਿਊ ਅਧਿਕਾਰੀਆਂ ਅਤੇ ਪੰਚਾਇਤ ਵਿਭਾਗ ਦੇ ਦਲਾਲ ਅਧਿਕਾਰੀ ਸਰਮਾਏਦਾਰ ਲੋਕਾਂ ਅਤੇ ਭੂ ਮਾਫੀਆ ਦੀ ਕਠਪੁਤਲੀ ਬਣੇ  ਬੀਜੇਪੀ ਐਸ ਸੀ ਮੋਰਚਾ ਜਲੰਧਰ ਨੋਰਥ ਦੇ ਪ੍ਰਧਾਨ ਭੁਪਿੰਦਰ ਸਿੰਘ  ਵੱਲੋਂ ਬੀਜੇਪੀ ਦੇ ਪੰਜਾਬ ਦੇ ਅਹੁਦੇਦਾਰ ਅਤੇ ਪੰਜਾਬ ਦੇ ਜ਼ਿਲੇ ਦੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੈਂ ਅਗਸਤ ਦੇ ਪਹਿਲੇ ਹਫਤੇ ਵਿੱਚ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨੀ ਹੈ ਮੇਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਣਾ ਜੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਚ ਕਰਨੀ ਹੈ ਆਪ ਸਭ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ  ਪੰਚਾਇਤ ਦੀਆਂ ਜ਼ਮੀਨਾਂ ਜੋ ਕਿ ਆਮ ਆਦਮੀ ਪਾਰਟੀ ਕਹਿੰਦੀ ਕੁਝ ਹੈ ਪਰ ਕਰਦੀ ਕੁਝ ਵੀ ਨਹੀਂ ਕਿਉਂਕਿ ਮੈਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ 2 ਬਾਰ ਮੁਹਾਲੀ ਮਿਲਕੇ ਆਇਆ ਹਾਂ 06/05/2022 ਨੂੰ ਅਤੇ ਦੋ ਵਾਰੀ ਜਲੰਧਰ ਮਿਲਿਆ ਮੰਤਰੀ ਜੀ ਨੇ ਸਿਰਫ ਮੈਨੂੰ ਇਨਸਾਫ ਦਿਵਾਉਣ ਦੇ ਨਾਮ ਤੇ ਗੁਮਰਾਹ ਕੀਤਾ ਇਹ ਹਾਲ ਹੈ ਆਮ ਆਦਮੀ ਪਾਰਟੀ ਦੇ ਮੰਤਰੀਆਂ ਦਾ 10 ਮਈ 2023 ਦੀਆਂ ਜੀਮਨੀ ਚੋਣਾਂ ਦੇ ਟਾਇਮ ਧਾਲੀਵਾਲ ਜੀ ਆਦਮਪੁਰ ਪ੍ਰਿਤਪਾਲ ...

ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮਿਲੇ ਸੰਤੋਸ਼ ਕੁਮਾਰ ਗੋਗੀ

* ਪ੍ਰਾਈਵੇਟ ਸਕੂਲਾਂ ਦੀ ਜਿਆਦਤੀ ਦੇ ਮੁੱਦੇ ‘ਤੇ ਕੀਤੀ ਚਰਚਾ ਫਗਵਾੜਾ 22 ਅਪ੍ਰੈਲ ( ਆਰ.ਡੀ.ਰਾਮਾ ) -  ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ (ਐਸ.ਸੀ. ਵਿੰਗ) ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਪੰਜਾਬ ਦੇ ਸਿੱਖਿਆ ਤੇ ਖੇਡ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੇਅਰ ਨਾਲ ਉਹਨਾਂ ਦੇ ਚੰਡੀਗੜ੍ਹ ਸਥਿਤ ਦਫਤਰ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੰਤੋਸ਼ ਕੁਮਾਰ ਗੋਗੀ ਨੇ ਸਿੱਖਿਆ ਮੰਤਰੀ ਨੂੰ ਜਿਲ੍ਹਾ ਕਪੂਰਥਲਾ ਦੇ ਪ੍ਰਾਈਵੇਟ ਸਕੂਲਾਂ ਬਾਰੇ ਬੱਚਿਆਂ ਦੇ ਮਾਪਿਆਂ ਵਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਨਾਲ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਸਲਾਨਾ ਖਰਚੇ ਅਤੇ ਦਾਖਲਾ ਫੀਸ ਦੇ ਨਾਮ ਤੇ ਮਾਪਿਆਂ ਤੋਂ ਨਿਜੀ ਸਕੂਲਾਂ ਵਲੋਂ ਬਹੁਤ ਜਿਆਦਾ ਵਸੂਲੀ ਕੀਤੀ ਜਾ ਰਹੀ ਹੈ। ਜੇਕਰ ਕੋਈ ਮਾਂ-ਬਾਪ ਬੱਚੇ ਦਾ ਸਕੂਲ ਬਦਲਣਾ ਚਾਹੁੰਦੇ ਹਨ ਤਾਂ ਸਕੂਲ ਲੀਵਿੰਗ ਸਰਟੀਫਿਕੇਟ ਲੈਣ ਵਿਚ ਵੀ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਲੋੜੀਂਦੇ ਸਟਾਫ ਦੀ ਕਮੀ ਅਤੇ ਹੋਰ ਮੁਢਲੀਆਂ ਸਹੂਲਤਾ ਦੀ ਘਾਟ ਬਾਰੇ ਵੀ ਜਾਣੂ ਕਰਵਾਇਆ ਗਿਆ। ਸੰਤੋਸ਼ ਕੁਮਾਰ ਗੋਗੀ ਨੇ ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਬੇਨਤੀ ਕੀਤੀ ਗਈ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ ਮਹਿੰਗੀਆਂ ਕਿਤਾਬਾਂ ਦੀ ਜਗ੍ਹਾ ਐਨ.ਸੀ.ਈ.ਆਰ.ਟੀ. ਵਲੋਂ ਤਿਆਰ ਕੀਤੀਆਂ ਕਿਤਾਬਾਂ ਪੜ੍ਹਾਉਣ ਵਲ ਜੋਰ ਦਿੱਤਾ ਜਾਵੇ। ਕਿਉਂਕਿ ਇਹ ਕਿਤ...