Skip to main content

ਇੱਕ ਸਥਾਪਤ ਗਾਇਕਾ ਬਣਨਾ ਚਾਹੁੰਦੀ ਹੈ ਅਨੀਸ਼ਾ ਵਾਲੀਆ

ਤਕਰੀਬਨ ਇਕ ਦੋ ਮਹੀਨਿਆਂ ਤੋਂ ਅੱਜ ਕੱਲ੍ਹ ਲੱਗ ਰਹੇ ਮੇਲਿਆਂ ਵਿਚ ਮੈਨੂੰ ਇਕ ਬਹੁਤ ਹੀ ਸੁਰੀਲੀ ਆਵਾਜ਼ ਸੁਣਨ ਨੂੰ ਮਿਲੀ। ਇਹ ਦਿੱਲਕਸ਼ ਅਵਾਜ਼ ਹੈ ਖੁਬਸੂਰਤ ਗਾਇਕਾ ਅਨੀਸ਼ਾ ਵਾਲੀਆ ਦੀ। ਜੀ ਹਾਂ ਜਿਸ ਅਵਾਜ਼ ਦੀ ਗੱਲ ਕਰ ਰਿਹਾਂ ਉਸ ਨੂੰ ਤੁਸੀਂ ਵੀ ਜ਼ਰੂਰ ਸੁਣਿਆ ਤੇ ਦੇਖਿਆ ਹੋਵੇਗਾ। 


ਇਹ ਗਾਇਕਾ ਫਗਵਾੜਾ ਸ਼ਹਿਰ ਦੇ ਨੇੜਲੇ ਪਿੰਡ ਪਲਾਹੀ ਸਾਹਿਬ ਦੀ ਜੰਮਪਲ ਹੈ।  ਬਹੁਤ ਹੀ ਵਧੀਆ ਸੁਭਾਅ ਅਤੇ ਅਦਬ ਸਤਿਕਾਰ ਵਾਲ਼ੀ ਇਸ ਗਾਇਕਾ ਨੇ ਵਿੱਦਿਅਕ ਅਦਾਰੇ ਦੀ ਪੜ੍ਹਾਈ ਵਿਚ ਗ੍ਰੈਜੂਏਸ਼ਨ ਕੀਤੀ ਹੋਈ ਹੈ। ਅਤੇ ਸੰਗੀਤਕ ਵਿੱਦਿਆ ਵਿੱਚ ਐਮ ਏ ਕਰ ਚੁੱਕੀ ਹੈ। ਇਸ ਗਾਇਕਾ ਅਨੀਸ਼ਾ ਵਾਲੀਆ ਨੂੰ ਗਾਇਕੀ ਦੀ ਦਾਤ ਵਿਰਸੇ ਵਿੱਚੋਂ ਪ੍ਰਾਪਤ ਹੋਈ। ਆਪਣੇ ਜ਼ਮਾਨੇ ਦੀ ਬਹੁਤ ਹੀ  ਮਸ਼ਹੂਰ ਗਾਇਕ  ਜੋੜੀ ਮਲਕੀਤ ਸਿੰਘ ਅਤੇ  ਕਮਲਜੀਤ ਕੌਰ ਅਨੀਸ਼ਾ ਵਾਲੀਆ ਦੇ ਮਾਤਾ ਪਿਤਾ ਹਨ। ਉਨ੍ਹਾਂ ਦੀ ਪ੍ਰੇਰਣਾ ਸਦਕਾ ਅਨੀਸ਼ਾ ਵਾਲੀਆ ਪਹਿਲਾਂ ਆਪਣੀ ਭੈਣ ਨਾਲ ਗਾਉਂਦੀ ਸੀ। ਪਰ ਇਕੱਲਿਆਂ ਇਸ ਦੀ ਸੁਰੀਲੀ ਆਵਾਜ਼ ਵਿੱਚ ਹੁਣ ਤੱਕ  ਧਾਰਮਿਕ ਟਰੈਕ , ਪਾਲਕੀ , ਰਹਿਮਤਾਂ ਨੇਂ ਤੇਰੀਆਂ , ਮਹਿਮਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ , ਸਿੱਧ ਜੋਗੀ ਬਾਬਾ ਬਾਲਕ ਨਾਥ ਜੀ, ਡਾਕਟਰ ਭੀਮ ਰਾਓ ਅੰਬੇਦਕਰ ਅਤੇ ਮੇਲਾ ਬਾਬਾ ਚਿੰਤਾਂ ਭਗਤ ਜੀ , ਕਿਸਮਤ ਜਾਗੇ ਕੌਮ ਦੀ ਹਨ। ਪੰਜਾਬੀ ਸੱਭਿਆਚਾਰਕ ਗੀਤਾਂ ਚੋ ਵਿਸ਼ੇਸ਼  ਚੰਨ ਮੱਖਣਾਂ , ਜੁਗਨੀ , ਆਸ਼ਕਾਂ ਦੇ ਖਾਬ੍ਹ ਵਰਗੀ,  ਕਿੰਨੇ ਸੋਹਣੇ ਦਿਨ , ਤੇਰੇ ਵਰਗੇ ਹੋ ਗਏ੍ ਆਂ ਅਤੇ ਨਾਮਵਰ ਗਾਇਕ ਕਲਾਕਾਰਾਂ ਨਾਲ ਗਾਏ ਹੋਰ ਵੀ ਅਨੇਕਾਂ ਡਿਊਟ ਸੌਂਗ ਹਨ। ਜਿਨ੍ਹਾਂ ਨੂੰ ਬਹੁਤ ਹੀ ਪੰਜਾਬੀ ਸਰੋਤਿਆਂ ਵੱਲੋਂ ਪਸੰਦ ਕੀਤਾ ਗਿਆ। ਬਤੌਰ ਇੱਕ ਗਾਇਕਾ ਇੰਗਲੈਂਡ  ਦਾ ਟੂਰ ਲਾ ਚੁੱਕੀ ਅਨੀਸ਼ਾ ਵਾਲੀਆ ਬਹੁਤ ਸਾਰੇ ਸੱਭਿਆਚਾਰਕ ਮੇਲਿਆਂ ਅਤੇ ਸੱਭਿਆਚਾਰਕ ਸੰਸਥਾਵਾਂ ਤੋਂ ਸਨਮਾਨਿਤ ਹੋ ਚੁੱਕੀ ਹੈ। ਆਪਣੇ ਮਾਪਿਆਂ ਅਤੇ ਸਾਈਂ ਮਧੂ ਸ਼ਾਹ ਜੀ ਦੀ ਬੇਹੱਦ ਸ਼ੁਕਰਗੁਜ਼ਾਰ ਇਹ ਗਾਇਕਾ  ਰਿਆਜ਼ ,ਮਿਹਨਤ ਮੁਸ਼ੱਕਤ, ਚੰਗੀ ਲਗਨ ਅਤੇ ਦ੍ਰਿੜ੍ਹਤਾ ਨਾਲ ਇੱਕ ਸਥਾਪਿਤ ਸੁਪਰ ਸਟਾਰ ਸਿੰਗਰ ਬਣਨਾ ਲੋਚਦੀ ਹੈ।  ਖੂਬਸੂਰਤ ਨਿਵੇਕਲੇ  ਅੰਦਾਜ਼ ਅਤੇ ਬੁਲੰਦ ਅਵਾਜ਼ ਵਿੱਚ  ਅਨੀਸ਼ਾ ਵਾਲੀਆ ਸਟੇਜ ਪ੍ਰਫੌਰਮੈਂਸ ਵੇਲੇ ਦਰਸ਼ਕਾਂ ਨੂੰ ਕੀਲ ਕੇ ਬਿਠਾਈ ਰਖਣ ਵਿੱਚ ਪੂਰੀ ਤਰ੍ਹਾਂ ਸਮਰੱਥ ਹੈ। ਉਮੀਦ ਕਰਦੇ ਹਾਂ ਕਿ ਗਾਇਕਾ ਅਨੀਸ਼ਾ ਵਾਲੀਆ ਪੰਜਾਬੀ ਸਰੋਤਿਆਂ ਨੂੰ ਮਿਆਰੀ ਤੇ ਹਿੱਟ ਗੀਤ ਦੇ ਕੇ ਇੱਕ ਵੱਖਰਾ ਮੁਕਾਮ ਹਾਸਲ ਕਰੇਗੀ। 

 ਬਲਦੇਵ ਰਾਹੀ ਭੋਗਪੁਰ

Comments

Popular posts from this blog

ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ

ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ ………………………………… ਸ੍ਰੀ ਦਸਮੇਸ਼ ਇੰਟਰਨੈਸ਼ਨਲ ਪੰਜਾਬੀ ਕਵੀ ਸਭਾ ਹਰਿਆਣਾ ਵਲੋਂ ਸਲਾਨਾ 18ਵਾਂ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੇ 10 ਪ੍ਰਸਿੱਧ ਕਵੀਆਂ ਨੇ ਚਮਕੌਰ ਤੇ ਸਰਹਿੰਦ ਦੇ ਸ਼ਹੀਦੀ ਸਾਕੇ ਦਾ ਇਤਿਹਾਸ ਸੰਗਤਾਂ ਦੇ ਸਨਮੁਖ ਰੱਖਿਆ। ਇਸ ਕਵੀ ਦਰਬਾਰ ਦੌਰਾਨ ਗੁਰਚਰਨ ਸਿੰਘ ਚਰਨ, ਡਾ ਸਰਬਜੀਤ ਕੌਰ ਸੰਧਾਵਾਲੀਆ, ਹਰਭਜਨ ਸਿੰਘ ਨਾਹਲ, ਅਮਰਜੀਤ ਸਿੰਘ ਪਟਿਆਲਵੀ, ਥੰਮਣ ਸਿੰਘ ਗੁਰਦਾਸਪੁਰੀ, ਰਣਜੀਤ ਸਿੰਘ ਖਾਲਸਾ, ਬਲਬੀਰ ਸਿੰਘ ਕਮਲ,ਆਦਿ ਕਵੀਆਂ ਤੋਂ ਇਲਾਵਾ ਯਮੁਨਾ ਨਗਰ ਤੇ ਆਸ ਪਾਸ ਦੀਆਂ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਭਾਈ ਮਨਵਿੰਦਰ ਸਿੰਘ ਰੂਬਲ ਨੇ ਕਵੀ ਦਰਬਾਰ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸਲਾਨਾ ਅਵਾਰਡ ਚਮਕੌਰ ਤੇ ਸਰਹਿੰਦ ਪ੍ਰੋ ਦਲਬੀਰ ਸਿੰਘ ਰਿਆੜ ਜਲੰਧਰ ਵਾਲਿਆਂ ਨੂੰ ਦਿੱਤਾ ਗਿਆ। ਛੇ  ਮਹਾਂ ਕਾਵਿ ਲਿਖਣ ਬਦਲੇ ਭਾਈ ਗੁਰਦਿਆਲ ਸਿੰਘ ਨਿਮਰ ਨੂੰ ਭਾਈ ਗੁਰਦਾਸ ਸਟੱਡੀ ਸਰਕਲ ਆਗਰਾ ਵਲੋਂ ਭਾਈ ਗੁਰਦਾਸ ਯਾਦਗਾਰੀ ਅਵਾਰਡ ਦਿੱਤਾ ਗਿਆ ਇਸ ਸਮਾਗਮ ਵਿੱਚ ਸੇਵਾਵਾਂ ਦੇਣ ਵਾਲੀਆਂ ਵੱਖ ਵੱਖ ਸਭਾਵਾਂ ਦੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਗੁਰਦੁਆਰਾ ਸਿੰਘ ਸਭਾ ਮਾਡਲ ਕਲੋਨੀ ਯਮੁਨਾ ਨਗਰ ਦੇ ਮੁੱਖ ਸੇਵਾਦਾਰ ਸ੍ਰ ਗੁਰਬਖ਼ਸ਼ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।

ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮਿਲੇ ਸੰਤੋਸ਼ ਕੁਮਾਰ ਗੋਗੀ

* ਪ੍ਰਾਈਵੇਟ ਸਕੂਲਾਂ ਦੀ ਜਿਆਦਤੀ ਦੇ ਮੁੱਦੇ ‘ਤੇ ਕੀਤੀ ਚਰਚਾ ਫਗਵਾੜਾ 22 ਅਪ੍ਰੈਲ ( ਆਰ.ਡੀ.ਰਾਮਾ ) -  ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ (ਐਸ.ਸੀ. ਵਿੰਗ) ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਪੰਜਾਬ ਦੇ ਸਿੱਖਿਆ ਤੇ ਖੇਡ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੇਅਰ ਨਾਲ ਉਹਨਾਂ ਦੇ ਚੰਡੀਗੜ੍ਹ ਸਥਿਤ ਦਫਤਰ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੰਤੋਸ਼ ਕੁਮਾਰ ਗੋਗੀ ਨੇ ਸਿੱਖਿਆ ਮੰਤਰੀ ਨੂੰ ਜਿਲ੍ਹਾ ਕਪੂਰਥਲਾ ਦੇ ਪ੍ਰਾਈਵੇਟ ਸਕੂਲਾਂ ਬਾਰੇ ਬੱਚਿਆਂ ਦੇ ਮਾਪਿਆਂ ਵਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਨਾਲ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਸਲਾਨਾ ਖਰਚੇ ਅਤੇ ਦਾਖਲਾ ਫੀਸ ਦੇ ਨਾਮ ਤੇ ਮਾਪਿਆਂ ਤੋਂ ਨਿਜੀ ਸਕੂਲਾਂ ਵਲੋਂ ਬਹੁਤ ਜਿਆਦਾ ਵਸੂਲੀ ਕੀਤੀ ਜਾ ਰਹੀ ਹੈ। ਜੇਕਰ ਕੋਈ ਮਾਂ-ਬਾਪ ਬੱਚੇ ਦਾ ਸਕੂਲ ਬਦਲਣਾ ਚਾਹੁੰਦੇ ਹਨ ਤਾਂ ਸਕੂਲ ਲੀਵਿੰਗ ਸਰਟੀਫਿਕੇਟ ਲੈਣ ਵਿਚ ਵੀ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਲੋੜੀਂਦੇ ਸਟਾਫ ਦੀ ਕਮੀ ਅਤੇ ਹੋਰ ਮੁਢਲੀਆਂ ਸਹੂਲਤਾ ਦੀ ਘਾਟ ਬਾਰੇ ਵੀ ਜਾਣੂ ਕਰਵਾਇਆ ਗਿਆ। ਸੰਤੋਸ਼ ਕੁਮਾਰ ਗੋਗੀ ਨੇ ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਬੇਨਤੀ ਕੀਤੀ ਗਈ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ ਮਹਿੰਗੀਆਂ ਕਿਤਾਬਾਂ ਦੀ ਜਗ੍ਹਾ ਐਨ.ਸੀ.ਈ.ਆਰ.ਟੀ. ਵਲੋਂ ਤਿਆਰ ਕੀਤੀਆਂ ਕਿਤਾਬਾਂ ਪੜ੍ਹਾਉਣ ਵਲ ਜੋਰ ਦਿੱਤਾ ਜਾਵੇ। ਕਿਉਂਕਿ ਇਹ ਕਿਤ...