ਹੁਸ਼ਿਆਰਪੁਰ, 6 ਜੁਲਾਈ : ਸੰਦੀਪ ਡਰੋਲੀ
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾਣਾ ਹੈ, ਜਿਸ ਸਬੰਧੀ ਦਰਖਾਸਤ/ਦਸਤਾਵੇਜ਼ ਐਸ.ਡੀ.ਐਮ. ਦਫ਼ਤਰਾਂ ਅਤੇ ਸਿਵਲ ਸਰਜਨ ਦਫ਼ਤਰ ਵਿਖੇ ਦਿੱਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਤੀਬੇਨਤੀ ਨਾਲ ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦੇ ਪਛਾਣ ਕਾਰਡ ਦੀ ਕਾਪੀ, ਕੋਵਿਡ-19 ਟੈਸਟ ਦੀ ਪੋਜ਼ੀਟਿਵ ਰਿਪੋਰਟ ਦੀ ਕਾਪੀ, ਹਸਪਤਾਲ ਵੱਲੋਂ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ (ਜੇਕਰ ਮੌਤ ਹਸਪਤਾਲ ਵਿਚ ਹੋਈ ਹੋਵੇ), ਮਿ੍ਰਤਕ ਵਿਅਕਤੀ ਦਾ ਮੌਤ ਸਰਟੀਫਿਕੇਟ, ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕ ਅਤੇ ਮਿ੍ਰਤਕ ਵਿਅਕਤੀ ਦੇ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ (ਜਿੱਥੇ ਕਲੇਮ ਕਰਤਾ ਇਕ ਹੋਵੇ) ਪ੍ਰਤੀਬੇਨਤੀ ਨਾਲ ਨੱਥੀ ਕਰਕੇ ਆਪਣੀਆਂ ਦਰਖ਼ਾਸਤਾਂ ਐਸ.ਡੀ.ਐਮ ਦਫ਼ਤਰ ਅਤੇ ਸਿਵਲ ਸਰਜਨ ਦਫ਼ਤਰ ਵਿਖੇ ਦੇ ਸਕਦੇ ਹਨ ਅਤੇ ਸਰਕਾਰ ਵੱਲੋਂ ਮਿਲਣ ਵਾਲੀ ਸਹੂਲਤ ਦਾ ਲਾਭ ਲੈ ਸਕਦੇ ਹਨ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜੇਕਰ ਇਸ ਸਬੰਧੀ ਅਜੇ ਤੱਕ ਵੀ ਕਿਸੇ ਪਰਿਵਾਰ ਵੱਲੋਂ ਦਰਖ਼ਾਸਤ ਅਤੇ ਲੋੜੀਂਦੇ ਦਸਤਾਵੇਜ ਦਫ਼ਤਰ ਵਿਚ ਜਮ੍ਹਾਂ ਨਹੀਂ ਕਰਵਾਏ ਗਏ, ਤੁਰੰਤ ਜਮ੍ਹਾਂ ਕਰਵਾਉਂਦੇ ਹੋਏ ਸਰਕਾਰ ਵੱਲੋਂ ਮਿਲਣ ਵਾਲੀ ਸਹੂਲਤ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਪ੍ਰਾਪਤ ਹੋਣ ਵਾਲੇ ਇਨ੍ਹਾਂ ਬਿਨੈਪੱਤਰਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਕਮੇਟੀ ਵਿਚ ਮੈਰਿਟ ’ਤੇ ਵਿਚਾਰ ਕਰਦੇ ਹੋਏ ਐਕਸਗ੍ਰੇਸ਼ੀਆ ਗਰਾਂਟ ਜਾਰੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਪ੍ਰਭਾਵਿਤ ਪਰਿਵਾਰਾਂ ਨਾਲ ਤਾਲਮੇਲ ਕਰਕੇ ਪ੍ਰਤੀ ਬੇਨਤੀਆਂ ਪ੍ਰਾਪਤ ਕਰਨ ਲਈ ਜ਼ਿਲ੍ਹਾ ਪੱਧਰ ’ਤੇ ਆਸ਼ਾ ਵਰਕਰਾਂ ਆਦਿ ਦੀ 5 ਮੈਂਬਰੀ ਕਮੇਟੀ ਬਣਾਉਣ ਲਈ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਹਰ ਹਫ਼ਤੇ ਦੀ ਰਿਪੋਰਟ ਅਨੁਸਾਰ ਕੇਸਾਂ ਦੀ ਤਾਜ਼ਾ ਸਥਿਤੀ ਬਾਰੇ ਸੂਚਨਾ ਅਪਡੇਟ ਕਰਨੀ ਜ਼ਰੂਰੀ ਹੈ। ਉਨ੍ਹਾਂ ਸਿਵਲ ਸਰਜਨ ਸਮੇਤ ਐਸ.ਡੀ.ਐਮਜ਼ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਕੋਵਿਡ-19 ਮਹਾਮਾਰੀ ਨਾਲ ਮੌਤ ਹੋਣ ਕਾਰਨ ਜਿਨ੍ਹਾਂ ਪ੍ਰਭਾਵਿਤ ਪਰਿਵਾਰਾਂ ਤੋਂ ਐਕਸਗ੍ਰੇਸ਼ੀਆਂ ਵਾਸਤੇ ਪ੍ਰਤੀ ਬੇਨਤੀਆਂ ਅਜੇ ਤੱਕ ਪ੍ਰਾਪਤ ਨਹੀਂ ਹੋਈਆਂ, ਉਨ੍ਹਾਂ ਕੇਸਾਂ ਦੀਆਂ ਲਿਸਟਾਂ ਵੀ ਆਪਣੇ ਪੱਧਰ ’ਤੇ ਅਪਡੇਟ ਕੀਤੀਆਂ ਜਾਣ।
Comments
Post a Comment