Skip to main content

ਸ਼ਹੀਦ ਭਗਤ ਸਿੰਘ ਫੁੱਟਬਾਲ ਅਕੈਡਮੀ ਪੋਸੀ ਵੱਲੋਂ ਚੌਥੀ ਦਿਲਾਵਰ ਸਿੰਘ ਯਾਦਗਾਰੀ ਫੁੱਟਬਾਲ ਲੀਗ ਸ਼ੁਰੂ।

ਸ਼ਹੀਦ ਭਗਤ ਸਿੰਘ  ਫੁੱਟਬਾਲ ਅਕੈਡਮੀ ਪੋਸੀ ਵੱਲੋਂ  ਚੌਥੀ ਦਿਲਾਵਰ ਸਿੰਘ ਯਾਦਗਾਰੀ ਫੁੱਟਬਾਲ ਲੀਗ ਸ਼ੁਰੂ।

 ਇਕ ਛੋਟੀ ਅਕੈਡਮੀ ਤੋਂ -ਪੰਜਾਬ ਫੁੱਟਬਾਲ ਕੈਪ ਲਈ ਚੁਣੀਆਂ ਗਈਆ  ਚਾਰ ਲੜਕੀਆਂ  ਰੰਜਨਾਂ ਬਾਲਾ ਅੰ.-19, ਮਨਦੀਪਕੋਰ ਅੰ-17, ਹਰਮੀਨ ਕੋਰ -14 , ਤਨਜੀਨ ਕੋਰ-14   
ਮੇਹਟੀਆਣਾ (ਪਰਮਜੀਤ ਸਿੰਘ ) ਸ਼ਹੀਦ ਭਗਤ ਸਿੰਘ  ਫੁੱਟਵਬਾਲ ਅਕੈਡਮੀ ਪੋਸੀ ਵੱਲੋਂ  ਚੌਥੀ ਦਿਲਾਵਰ ਸਿੰਘ ਯਾਦਗਾਰੀ ਫੁੱਟਬਾਲ ਲੀਗ ਸ਼ੁਰੂ। ਇਸ ਵਾਰੇ  ਅਕੈਡਮੀ ਦੀ ਫ੍ਰੀ ਸੇਵਾ ਕਰ ਰਹੇ ਕੋਚ ਸ.ਸੰਦੀਪ ਸਿੰਘ ਬੈਂਸ ਅਤੇ ਕੋਚ ਕੁਲਵਿੰਦਰ ਕੋਰ ਬੈਂਸ ( ਪਤੀ-ਪਤਨੀ)ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ  ਹੋਏ ਦੱਸਿਆ ਕਿ  ਇਹ ਫੁੱਟਬਾਲ ਲੀਗ ਸ਼ਹੀਦ ਭਗਤ ਸਿੰਘ  ਫੁੱਟਵਬਾਲ ਅਕੈਡਮੀ ਦੀ ਕਮੇਟੀ, ਐਨ ਆਰ ਆਈ ਵੀਰਾਂ, ਅਤੇ ਇਲਾਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਚੱਲ ਰਹੀ ਹੈ । ਇਹ ਲੀਗ 18 ਦਸੰਬਰ ਤੋਂ ਸ਼ੁਰੂ ਕੀਤੀ ਗਈ ਹੈ  ਅਤੇ ਇਹ ਦੋ ਮਹੀਨੇ ਦੇ ਲਗਭਗ ਚੱਲੇਗੀ ।ਉਹਨਾਂ ਕਿਹਾ ਕਿ ਇਸ ਲੀਗ ਦਾ ਮਕਸਦ ਸਿਰਫ  ਇਕ -ਦੋ ਦਿਨ ਟੂਰਨਾਮੈਂਟ ਕਰਾਉਣਾ ਨਹੀ ਹੈ , ਇਸਦਾ ਮਕਸਦ ਫੁੱਟਬਾਲ ਖਿਡਾਰੀਆਂ ਦੀ ਪਨੀਰੀ ਪੈਦਾ ਕਰਨਾ ਹੈ ।ਕੋਚ ਸਾਹਿਬ ਨੇ ਦੱਸਿਆ ਕਿ ਇਸ ਲੀਗ ਵਿੱਚ ਅੰਡਰ-8,11,13,16 ਸਾਲ ਉਮਰ ਦੇ 120 ਕਰੀਬ ਲੜਕੇ ਲੜਕੀਆਂ ਭਾਗ ਲੈਣਗੇ। ਇੰਨਾਂ ਬੱਚਿਆਂ ਦੇ ਮਾਤਾ ਪਿਤਾ ਵੀ ਇਸ ਅਕੈਡਮੀ ਦਾ ਭਰਪੂਰ ਸਹਿਯੋਗ ਕਰ ਰਹੇ ਹਨ।ਅਕੈਡਮੀ ਕਮੇਟੀ ਦਾ ਇੱਕੋ ਇਕ ਮਕਸਦ ਚੰਗੇ ਫੁੱਟਬਾਲ ਖਿਡਾਰੀ ਪੈਦਾ ਕਰਕੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਭਾਰਤ ਦੀਆਂ ਟੌਪ ਦੀਆਂ ਅਕੈਡਮੀਆ ਵਿੱਚ ਪਹੁੰਚਾਉਣਾ , ਜਿਸਦੇ ਨਤੀਜੇ ਵਜੋਂ ਇਸ ਅਕੈਡਮੀ ਦੀਆਂ ਚਾਰ ਲੜਕੀਆਂ  ਰੰਜਨਾਂ ਬਾਲਾ ਅੰ.-19, ਮਨਦੀਪਕੋਰ ਅੰ-17, ਹਰਮੀਨ ਕੋਰ -14 , ਤਨਜੀਨ ਕੋਰ-14   ਦੀ ਪੰਜਾਬ ਫੁੱਟਬਾਲ ਕੈਪ ਲਈ ਚੁਣੀਆਂ ਗਈਆ ਹਨ ਅਤੇ 7 ਬੱਚੇ ਭਾਰਤ ਦੀਆਂ ਟੌਪ ਦੀਆਂ ਅਕੈਡਮੀਆਂ ਜਿੰਨਾਂ ਵਿੱਚ ਹਰਤਾਜ ਸਿੰਘ ਬੈਂਸ ਅੰਡ.-9,ਮਾਧਵ ਸਰੀਨ-11 ਮਿਨਰਵਾ ਅਕੈਡਮੀ ਚੰਡੀਗੜ, ਹਰਮਨਜੋਤ ਸਿੰਘ-11,ਵਰਿੰਦਰ ਮਾਹੀ-11 ਰਾਉਂਡ ਗਲਾਸ ਚੰਡੀਗੜ,ਪ੍ਰਭਜੋਤ ਬੱਗਾ-14 ਸੀ ਐਫ ਏ ਚੰਡੀਗੜ,ਅਨੁਜ ਰਾਣਾ-14 ਸ੍ਰੀ ਅਨੰਦਪੁਰ ਸਾਹਿਬ,ਅਮਿਤ ਕੁਮਾਰ-13 ਰੁੜਕਾ ਕਲਾਂ ਅਕੈਡਮੀ ਵਿੱਚ ਖੇਡ ਰਹੇ ਹਨ।
                               ਇਸ ਮੌਕੇ ਅਕੈਡਮੀ ਪ੍ਰਧਾਨ ਡੀ ਐਸ ਪੀ  ਹਰਨੇਕ ਸਿੰਘ ,ਪ੍ਰਬੰਧਕ ਸੰਦੀਪ ਗੌੜ ਅਤੇ ਕੋਚ ਜੋਗਾ ਸਿੰਘ ਲੌਗੀਆ ਨੇ ਸਾਂਝੇ ਤੌਰ ਤੇ ਕਿਹਾ ਕਿ ਇਹੋ ਜਿਹੀਆਂ ਅਕੈਡੀਮਆਂ ਨੂੰ  ਚਲਾਉਣ ਲਈ  ਸਰਕਾਰਾਂ ਤੋਂ ਵਿੱਤੀ ਸਹਾਇਤਾ ਜ਼ਰੂਰਤ ਹੁੰਦੀ ਹੈ।ਉਨ੍ਹਾਂ ਕਿਹਾ ਕਿ  ਅਗਸਤ ਵਿੱਚ ਅਕੈਡਮੀ ਵੱਲੋਂ ਕਰਵਾਏ ਸਮਾਗਮ ਦੋਰਾਨ ਹਲਕੇ ਦੇ ਐਮ ਐਲ ਏ ਅਤੇ ਮਾਨਯੋਗ ਡਿਪਟੀ ਸਪੀਕਰ ਸ.ਜੈ ਕਿਸ਼ਨ ਸਿੰਘ ਰੋੜੀ ਜੀ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਸੀ। ਜਿੰਨਾ ਨੇ ਪੂਰਨ ਵਿਸ਼ਵਾਸ ਦਿੱਤਾ ਸੀ ਕਿ ਉਹ ਸੰਭਵ ਮਦਦ ਕਰਨਗੇ ।ਇਸ ਅਕੈਡਮੀ ਲਈ  ਮਨਸੀਰਤ ਸਿੰਘ ਮਜ਼ਾਰਾਂ ਡੀਂਗਰੀਆਂ ਵੱਲੋਂ ਖਿਡਾਰੀਆਂ ਲਈ ਕਿੱਟਾਂ ਅਤੇ ਗੁਰਜੀਤ ਸਿੰਘ ਗਿੱਲ ਹਕੂਮਤ ਪੁਰ ਵੱਲੋਂ ਫ਼ੁੱਟਬਾਲਾਂ ਲਈ ਸੇਵਾ ਕੀਤੀ ਗਈ  , ਜਿਸਦਾ ਪ੍ਰਬੰਧਕਾਂ ਵੱਲੋਂ ਧੰਨਵਾਦ ਕੀਤਾ ਗਿਆ । ਇਸ ਮੌਕੇ ਹੋਰਨਾ ਤੋਂ ਇਲਾਵਾ ਐਨ ਆਰ ਆਈ ਸੋਹਣ ਸਿੰਘ ਬੈਂਸ ,ਭੁਪਿੰਦਰ ਸਿੰਘ ,ਜਸਵਿੰਦਰ ਸਿੰਘ ਯੁ ਐਸ ਏ,  ਅਜਮੇਰ ਸਿੰਘ ਕੰਗ, ਦਲਜਿੰਦਰ ਸਿੰਘ ਗੋਲ਼ਡੀ, ਕੋਚ ਇੰਸ . ਜੋਗਾ ਸਿੰਘ ,ਤਰਲੋਚਨ ਸਿੰਘ ਬਾਹੀਆ , ਸੰਦੀਪ ਗੌੜ,ਚਰਨਜੀਤ ਕੁਮਾਰ,ਕੁਲਦੀਪ ਸਿੰਘ,ਕੋਚ ਸੰਸਾਰ ਚੰਦ,ਕੋਚ ਰਾਜੇਸ਼ ਕੁਮਾਰ, ਸੰਦੀਪ ਠਾਕਰ, ਸੰਦੀਪ ਕੁਮਾਰ, ਅਵਤਾਰ ਸਿੰਘ ਬੈਂਸ,ਡਾ.ਨਵਜੋਤ ਸਿੰਘ, ਕੁਲਦੀਪ ਸਿੰਘ,ਜਗਦੀਸ਼ ਸਿੰਘ  ਪ੍ਰਧਾਨ ,ਗੁਰਰਪ੍ਰੀਤ ਸਿੰਘ ਬੈਂਸ , ਕੁਲਵਿੰਦਰ ਕੋਰ ਬੈਂਸ ,ਰਾਜਵੀਰ ਕੋਰ,ਹਰਜੀਤ ਕੋਰ, ਸੰਦੀਪ ਰਾਣਾਆਦ ਵੱਲੋਂ ਵੀ ਸਹਿਯੋਗ ਕੀਤਾ

Comments

Popular posts from this blog

ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ

ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ ………………………………… ਸ੍ਰੀ ਦਸਮੇਸ਼ ਇੰਟਰਨੈਸ਼ਨਲ ਪੰਜਾਬੀ ਕਵੀ ਸਭਾ ਹਰਿਆਣਾ ਵਲੋਂ ਸਲਾਨਾ 18ਵਾਂ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੇ 10 ਪ੍ਰਸਿੱਧ ਕਵੀਆਂ ਨੇ ਚਮਕੌਰ ਤੇ ਸਰਹਿੰਦ ਦੇ ਸ਼ਹੀਦੀ ਸਾਕੇ ਦਾ ਇਤਿਹਾਸ ਸੰਗਤਾਂ ਦੇ ਸਨਮੁਖ ਰੱਖਿਆ। ਇਸ ਕਵੀ ਦਰਬਾਰ ਦੌਰਾਨ ਗੁਰਚਰਨ ਸਿੰਘ ਚਰਨ, ਡਾ ਸਰਬਜੀਤ ਕੌਰ ਸੰਧਾਵਾਲੀਆ, ਹਰਭਜਨ ਸਿੰਘ ਨਾਹਲ, ਅਮਰਜੀਤ ਸਿੰਘ ਪਟਿਆਲਵੀ, ਥੰਮਣ ਸਿੰਘ ਗੁਰਦਾਸਪੁਰੀ, ਰਣਜੀਤ ਸਿੰਘ ਖਾਲਸਾ, ਬਲਬੀਰ ਸਿੰਘ ਕਮਲ,ਆਦਿ ਕਵੀਆਂ ਤੋਂ ਇਲਾਵਾ ਯਮੁਨਾ ਨਗਰ ਤੇ ਆਸ ਪਾਸ ਦੀਆਂ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਭਾਈ ਮਨਵਿੰਦਰ ਸਿੰਘ ਰੂਬਲ ਨੇ ਕਵੀ ਦਰਬਾਰ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸਲਾਨਾ ਅਵਾਰਡ ਚਮਕੌਰ ਤੇ ਸਰਹਿੰਦ ਪ੍ਰੋ ਦਲਬੀਰ ਸਿੰਘ ਰਿਆੜ ਜਲੰਧਰ ਵਾਲਿਆਂ ਨੂੰ ਦਿੱਤਾ ਗਿਆ। ਛੇ  ਮਹਾਂ ਕਾਵਿ ਲਿਖਣ ਬਦਲੇ ਭਾਈ ਗੁਰਦਿਆਲ ਸਿੰਘ ਨਿਮਰ ਨੂੰ ਭਾਈ ਗੁਰਦਾਸ ਸਟੱਡੀ ਸਰਕਲ ਆਗਰਾ ਵਲੋਂ ਭਾਈ ਗੁਰਦਾਸ ਯਾਦਗਾਰੀ ਅਵਾਰਡ ਦਿੱਤਾ ਗਿਆ ਇਸ ਸਮਾਗਮ ਵਿੱਚ ਸੇਵਾਵਾਂ ਦੇਣ ਵਾਲੀਆਂ ਵੱਖ ਵੱਖ ਸਭਾਵਾਂ ਦੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਗੁਰਦੁਆਰਾ ਸਿੰਘ ਸਭਾ ਮਾਡਲ ਕਲੋਨੀ ਯਮੁਨਾ ਨਗਰ ਦੇ ਮੁੱਖ ਸੇਵਾਦਾਰ ਸ੍ਰ ਗੁਰਬਖ਼ਸ਼ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।

ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮਿਲੇ ਸੰਤੋਸ਼ ਕੁਮਾਰ ਗੋਗੀ

* ਪ੍ਰਾਈਵੇਟ ਸਕੂਲਾਂ ਦੀ ਜਿਆਦਤੀ ਦੇ ਮੁੱਦੇ ‘ਤੇ ਕੀਤੀ ਚਰਚਾ ਫਗਵਾੜਾ 22 ਅਪ੍ਰੈਲ ( ਆਰ.ਡੀ.ਰਾਮਾ ) -  ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ (ਐਸ.ਸੀ. ਵਿੰਗ) ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਪੰਜਾਬ ਦੇ ਸਿੱਖਿਆ ਤੇ ਖੇਡ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੇਅਰ ਨਾਲ ਉਹਨਾਂ ਦੇ ਚੰਡੀਗੜ੍ਹ ਸਥਿਤ ਦਫਤਰ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੰਤੋਸ਼ ਕੁਮਾਰ ਗੋਗੀ ਨੇ ਸਿੱਖਿਆ ਮੰਤਰੀ ਨੂੰ ਜਿਲ੍ਹਾ ਕਪੂਰਥਲਾ ਦੇ ਪ੍ਰਾਈਵੇਟ ਸਕੂਲਾਂ ਬਾਰੇ ਬੱਚਿਆਂ ਦੇ ਮਾਪਿਆਂ ਵਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਨਾਲ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਸਲਾਨਾ ਖਰਚੇ ਅਤੇ ਦਾਖਲਾ ਫੀਸ ਦੇ ਨਾਮ ਤੇ ਮਾਪਿਆਂ ਤੋਂ ਨਿਜੀ ਸਕੂਲਾਂ ਵਲੋਂ ਬਹੁਤ ਜਿਆਦਾ ਵਸੂਲੀ ਕੀਤੀ ਜਾ ਰਹੀ ਹੈ। ਜੇਕਰ ਕੋਈ ਮਾਂ-ਬਾਪ ਬੱਚੇ ਦਾ ਸਕੂਲ ਬਦਲਣਾ ਚਾਹੁੰਦੇ ਹਨ ਤਾਂ ਸਕੂਲ ਲੀਵਿੰਗ ਸਰਟੀਫਿਕੇਟ ਲੈਣ ਵਿਚ ਵੀ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਲੋੜੀਂਦੇ ਸਟਾਫ ਦੀ ਕਮੀ ਅਤੇ ਹੋਰ ਮੁਢਲੀਆਂ ਸਹੂਲਤਾ ਦੀ ਘਾਟ ਬਾਰੇ ਵੀ ਜਾਣੂ ਕਰਵਾਇਆ ਗਿਆ। ਸੰਤੋਸ਼ ਕੁਮਾਰ ਗੋਗੀ ਨੇ ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਬੇਨਤੀ ਕੀਤੀ ਗਈ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ ਮਹਿੰਗੀਆਂ ਕਿਤਾਬਾਂ ਦੀ ਜਗ੍ਹਾ ਐਨ.ਸੀ.ਈ.ਆਰ.ਟੀ. ਵਲੋਂ ਤਿਆਰ ਕੀਤੀਆਂ ਕਿਤਾਬਾਂ ਪੜ੍ਹਾਉਣ ਵਲ ਜੋਰ ਦਿੱਤਾ ਜਾਵੇ। ਕਿਉਂਕਿ ਇਹ ਕਿਤ...

ਇੱਕ ਸਥਾਪਤ ਗਾਇਕਾ ਬਣਨਾ ਚਾਹੁੰਦੀ ਹੈ ਅਨੀਸ਼ਾ ਵਾਲੀਆ

ਤਕਰੀਬਨ ਇਕ ਦੋ ਮਹੀਨਿਆਂ ਤੋਂ ਅੱਜ ਕੱਲ੍ਹ ਲੱਗ ਰਹੇ ਮੇਲਿਆਂ ਵਿਚ ਮੈਨੂੰ ਇਕ ਬਹੁਤ ਹੀ ਸੁਰੀਲੀ ਆਵਾਜ਼ ਸੁਣਨ ਨੂੰ ਮਿਲੀ। ਇਹ ਦਿੱਲਕਸ਼ ਅਵਾਜ਼ ਹੈ ਖੁਬਸੂਰਤ ਗਾਇਕਾ ਅਨੀਸ਼ਾ ਵਾਲੀਆ ਦੀ। ਜੀ ਹਾਂ ਜਿਸ ਅਵਾਜ਼ ਦੀ ਗੱਲ ਕਰ ਰਿਹਾਂ ਉਸ ਨੂੰ ਤੁਸੀਂ ਵੀ ਜ਼ਰੂਰ ਸੁਣਿਆ ਤੇ ਦੇਖਿਆ ਹੋਵੇਗਾ।  ਇਹ ਗਾਇਕਾ ਫਗਵਾੜਾ ਸ਼ਹਿਰ ਦੇ ਨੇੜਲੇ ਪਿੰਡ ਪਲਾਹੀ ਸਾਹਿਬ ਦੀ ਜੰਮਪਲ ਹੈ।  ਬਹੁਤ ਹੀ ਵਧੀਆ ਸੁਭਾਅ ਅਤੇ ਅਦਬ ਸਤਿਕਾਰ ਵਾਲ਼ੀ ਇਸ ਗਾਇਕਾ ਨੇ ਵਿੱਦਿਅਕ ਅਦਾਰੇ ਦੀ ਪੜ੍ਹਾਈ ਵਿਚ ਗ੍ਰੈਜੂਏਸ਼ਨ ਕੀਤੀ ਹੋਈ ਹੈ। ਅਤੇ ਸੰਗੀਤਕ ਵਿੱਦਿਆ ਵਿੱਚ ਐਮ ਏ ਕਰ ਚੁੱਕੀ ਹੈ। ਇਸ ਗਾਇਕਾ ਅਨੀਸ਼ਾ ਵਾਲੀਆ ਨੂੰ ਗਾਇਕੀ ਦੀ ਦਾਤ ਵਿਰਸੇ ਵਿੱਚੋਂ ਪ੍ਰਾਪਤ ਹੋਈ। ਆਪਣੇ ਜ਼ਮਾਨੇ ਦੀ ਬਹੁਤ ਹੀ  ਮਸ਼ਹੂਰ ਗਾਇਕ  ਜੋੜੀ ਮਲਕੀਤ ਸਿੰਘ ਅਤੇ  ਕਮਲਜੀਤ ਕੌਰ ਅਨੀਸ਼ਾ ਵਾਲੀਆ ਦੇ ਮਾਤਾ ਪਿਤਾ ਹਨ। ਉਨ੍ਹਾਂ ਦੀ ਪ੍ਰੇਰਣਾ ਸਦਕਾ ਅਨੀਸ਼ਾ ਵਾਲੀਆ ਪਹਿਲਾਂ ਆਪਣੀ ਭੈਣ ਨਾਲ ਗਾਉਂਦੀ ਸੀ। ਪਰ ਇਕੱਲਿਆਂ ਇਸ ਦੀ ਸੁਰੀਲੀ ਆਵਾਜ਼ ਵਿੱਚ ਹੁਣ ਤੱਕ  ਧਾਰਮਿਕ ਟਰੈਕ , ਪਾਲਕੀ , ਰਹਿਮਤਾਂ ਨੇਂ ਤੇਰੀਆਂ , ਮਹਿਮਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ , ਸਿੱਧ ਜੋਗੀ ਬਾਬਾ ਬਾਲਕ ਨਾਥ ਜੀ, ਡਾਕਟਰ ਭੀਮ ਰਾਓ ਅੰਬੇਦਕਰ ਅਤੇ ਮੇਲਾ ਬਾਬਾ ਚਿੰਤਾਂ ਭਗਤ ਜੀ , ਕਿਸਮਤ ਜਾਗੇ ਕੌਮ ਦੀ ਹਨ। ਪੰਜਾਬੀ ਸੱਭਿਆਚਾਰਕ ਗੀਤਾਂ ਚੋ ਵਿਸ਼ੇਸ਼  ਚੰਨ ਮੱਖਣਾਂ , ਜੁਗਨੀ , ਆਸ਼ਕਾਂ ਦ...