ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ
…………………………………
ਸ੍ਰੀ ਦਸਮੇਸ਼ ਇੰਟਰਨੈਸ਼ਨਲ ਪੰਜਾਬੀ ਕਵੀ ਸਭਾ ਹਰਿਆਣਾ ਵਲੋਂ ਸਲਾਨਾ 18ਵਾਂ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੇ 10 ਪ੍ਰਸਿੱਧ ਕਵੀਆਂ ਨੇ ਚਮਕੌਰ ਤੇ ਸਰਹਿੰਦ ਦੇ ਸ਼ਹੀਦੀ ਸਾਕੇ ਦਾ ਇਤਿਹਾਸ ਸੰਗਤਾਂ ਦੇ ਸਨਮੁਖ ਰੱਖਿਆ। ਇਸ ਕਵੀ ਦਰਬਾਰ ਦੌਰਾਨ ਗੁਰਚਰਨ ਸਿੰਘ ਚਰਨ, ਡਾ ਸਰਬਜੀਤ ਕੌਰ ਸੰਧਾਵਾਲੀਆ, ਹਰਭਜਨ ਸਿੰਘ ਨਾਹਲ, ਅਮਰਜੀਤ ਸਿੰਘ ਪਟਿਆਲਵੀ, ਥੰਮਣ ਸਿੰਘ ਗੁਰਦਾਸਪੁਰੀ, ਰਣਜੀਤ ਸਿੰਘ ਖਾਲਸਾ, ਬਲਬੀਰ ਸਿੰਘ ਕਮਲ,ਆਦਿ ਕਵੀਆਂ ਤੋਂ ਇਲਾਵਾ ਯਮੁਨਾ ਨਗਰ ਤੇ ਆਸ ਪਾਸ ਦੀਆਂ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਭਾਈ ਮਨਵਿੰਦਰ ਸਿੰਘ ਰੂਬਲ ਨੇ ਕਵੀ ਦਰਬਾਰ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸਲਾਨਾ ਅਵਾਰਡ ਚਮਕੌਰ ਤੇ ਸਰਹਿੰਦ ਪ੍ਰੋ ਦਲਬੀਰ ਸਿੰਘ ਰਿਆੜ ਜਲੰਧਰ ਵਾਲਿਆਂ ਨੂੰ ਦਿੱਤਾ ਗਿਆ। ਛੇ ਮਹਾਂ ਕਾਵਿ ਲਿਖਣ ਬਦਲੇ ਭਾਈ ਗੁਰਦਿਆਲ ਸਿੰਘ ਨਿਮਰ ਨੂੰ ਭਾਈ ਗੁਰਦਾਸ ਸਟੱਡੀ ਸਰਕਲ ਆਗਰਾ ਵਲੋਂ ਭਾਈ ਗੁਰਦਾਸ ਯਾਦਗਾਰੀ ਅਵਾਰਡ ਦਿੱਤਾ ਗਿਆ ਇਸ ਸਮਾਗਮ ਵਿੱਚ ਸੇਵਾਵਾਂ ਦੇਣ ਵਾਲੀਆਂ ਵੱਖ ਵੱਖ ਸਭਾਵਾਂ ਦੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਗਿਆ।
ਸਮਾਗਮ ਵਿੱਚ ਗੁਰਦੁਆਰਾ ਸਿੰਘ ਸਭਾ ਮਾਡਲ ਕਲੋਨੀ ਯਮੁਨਾ ਨਗਰ ਦੇ ਮੁੱਖ ਸੇਵਾਦਾਰ ਸ੍ਰ ਗੁਰਬਖ਼ਸ਼ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।
Comments
Post a Comment