Skip to main content

ਵਿਦਿਆਰਥੀਆਂ ਦੀ ਕੁੱਟਮਾਰ ਮਾਮਲੇ ਵਿੱਚ ਡੀ.ਜੀ.ਪੀ. ਪੰਜਾਬ ਨੂੰ ਮਿਲਾਂਗਾ- ਸੁਖਵਿੰਦਰ ਕੋਟਲੀ

* ਦਲਿਤ ਵਿਦਿਆਰਥੀਆਂ ਦੇ ਮਾਮਲੇ ਸਬੰਧੀ ਸਿੱਖਿਆ ਮੰਤਰੀ ਨੂੰ ਮਿਲੇ ਵਿਧਾਇਕ ਸੁਖਵਿੰਦਰ ਕੋਟਲੀ
* ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਕਿਸੇ ਵਿਦਿਆਰਥੀ ਨੂੰ ਪੇਪਰ ਦੇਣ ਤੋਂ ਨਹੀਂ ਰੋਕਿਆ ਜਾਵੇਗਾ
* ਵਿਦਿਆਰਥੀਆਂ ਦੀ ਕੁੱਟਮਾਰ ਮਾਮਲੇ ਵਿੱਚ ਡੀ.ਜੀ.ਪੀ. ਪੰਜਾਬ ਨੂੰ ਮਿਲਾਂਗਾ- ਸੁਖਵਿੰਦਰ ਕੋਟਲੀ
ਜਲੰਧਰ/ਚੰਡੀਗੜ੍ਹ

6 ਜੂਨ : ਸੰਦੀਪ ਡਰੋਲੀ, ਪੰਜਾਬੀ ਵਿਰਾਸਤ, ਜਲੰਧਰ

ਜਲੰਧਰ ਵਿਖੇ ਦਲਿਤ ਵਿਦਿਆਰਥੀਆਂ ਨੂੰ ਇਮਤਿਹਾਨਾਂ ਵਿੱਚ ਪੇਪਰ ਦੇਣ ਤੋਂ ਰੋਕਣ ਤੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਸੰਬੰਧੀ ਹਲਕਾ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅੱਜ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੂੰ ਮਿਲੇ ਤੇ ਜਲੰਧਰ ਵਿਖੇ ਵਿਦਿਆਰਥੀਆਂ ਨਾਲ ਘਟਨਾ ਸੰਬੰਧੀ ਲੰਬੀ ਚਰਚਾ ਕੀਤੀ ਕਿ ਕਿਸ ਤਰ੍ਹਾਂ ਦਲਿਤ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮਾਮਲਿਆਂ ਵਿੱਚ ਪ੍ਰੇਸ਼ਾਨੀ ਆਉਂਦੀ ਹੈ ਤੇ ਕਾਲਜ ਮੁਖੀ ਦਲਿਤ ਵਿਦਿਆਰਥੀਆਂ ਨੂੰ ਪੇਪਰਾਂ ਵਿੱਚ ਬੈਠਣ ਨਹੀਂ ਦਿੰਦੇ ਤੇ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਹੋ ਰਹੇ ਹਨ।
ਸਿੱਖਿਆ ਮੰਤਰੀ ਨੇ ਵਿਧਾਇਕ ਕੋਟਲੀ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਦੇਣ ਤੋਂ ਰੋਕਿਆ ਨਹੀਂ ਜਾਵੇਗਾ ਤੇ ਨਾ ਹੀ ਦਾਖਲਾ ਰੋਕਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਜਲਦ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨਗੇ।
ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਜਲੰਧਰ ਵਿਖੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਸੰਬੰਧੀ ਤੇ ਹੋਈ ਕੁੱਟਮਾਰ ਦੇ‌ ਮਾਮਲੇ ਸਬੰਧੀ 7 ਜੂਨ ਨੂੰ ਸਵੇਰੇ ਡੀ.ਜੀ.ਪੀ. ਪੰਜਾਬ ਨੂੰ ਮਿਲਣਗੇ ਤੇ ਡੀ.ਐਸ.ਪੀ., ਐਸ.ਐਚ.ਓ. ਤੇ ਏ.ਐਸ.ਆਈ. ਵਿਰੁੱਧ ਕਾਰਵਾਈ ਕਰਾਉਣ ਲਈ ਸ਼ਿਕਾਇਤ ਦੇਵਾਂਗਾ। ਉਨ੍ਹਾਂ ਅੱਗੇ ਕਿਹਾ ਕਿ ਜਾਅਲੀ ਸਰਟੀਫਿਕੇਟਾਂ ਦੇ ਆਧਾਰ ਨੌਕਰੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਵੀ ਸੰਘਰਸ਼ ਵਿੱਚ ਸ਼ਾਮਲ ਵੀ ਹੋਣਗੇ ਅਤੇ ਇਸ ਮਸਲੇ ਨੂੰ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਵੀ ਲਿਆਉਣਗੇ ਅਤੇ ਵਿਧਾਨ ਸਭਾ ਵਿੱਚ ਵੀ ਉਠਾਉਣਗੇ।

Comments

Popular posts from this blog

ਪੋ੍. ਹਰਬੰਸ ਸਿੰਘ ਕਾਲਰਾ ਦੀ ਸੜਕ ਹਾਦਸੇ ਵਿਚ ਮੌਤ ਤੇ ਵਰਲਡ ਰਾਜਪੂਤ ਔਰਗੇਨਾਈਜੇਸ਼ਨ ਵਲੋਂ ਦੁੱਖ ਦਾ ਡੂੰਘਾ ਪ੍ਰਗਟਾਵਾ (ਭੱਟੀ, ਸਰੋਆ)

ਆਦਮਪੁਰ 23 ਮਈ ਇਥੋ ਦੇ ਨਜ਼ਦੀਕੀ ਪਿੰਡ ਕਾਲਰਾ ਦੇ ਵਿਅਕਤੀ ਪੋ੍. ਹਰਬੰਸ ਸਿੰਘ ਕਾਲਰਾ ਦੀ ਇੱਕ ਐਕਸੀਡੈਂਟ ਨਾਲ ਹੋਈ ਮੌਤ ਤੇ ਵਰਲਡ ਰਾਜਪੂਤ ਔਰਗੇਨਾਈਜੇਸ਼ਨ ਵਲੋਂ 2 ਮਿੰਟ ਦਾ ਮੋਨ ਰੱਖ ਕੇ ਦੁੱਖ ਪ੍ਗਟ ਕੀਤਾ ਗਿਆ| ਇਸ ਮੌਕੇ ਸਰੋਆ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਉੱਘੇ ਸਮਾਜ ਸੇਵਕ ਰਵਿੰਦਰ ਸਿੰਘ ਸਰੋਆ ਤੇ ਨਛੱਤਰ ਸਿੰਘ ਭੱਟੀ ਨੇ ਦੱਸਿਆ ਕਿ ਸ. ਹਰਬੰਸ ਸਿੰਘ ਕਾਲਰਾ ਜੀ ਧਾਰਮਿਕ ਖੇਤਰ ਵਿਚ ਬਹੁੱਤ ਸਤਿਕਾਰਯੋਗ ਵਿਅਕਤੀ ਸਨ| ਉਹਨਾਂ ਦੀ ਇਸ ਬੇਵਕਤ ਹੋਈ ਮੌਤ ਦਾ ਸਮੁੱਚੀ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ| ਇਸ ਮੌਕੇ ਤੇ  ਅਵਤਾਰ ਸਿੰਘ ਡੋਡ ਯੂ.ਐਸ.ਏ., ਕੁਲਦੀਪ ਮਿਨਹਾਸ ਕਨੇਡਾ, ਰੌਸ਼ਨ ਮਿਨਹਾਸ ਯੂ.ਐਸ.ਏ., ਸਲਿੰਦਰ ਭੱਟੀ ਕਨੇਡਾ, ਦਲਵਿੰਦਰ ਪਰਮਾਰ ਯੂ.ਕੇ., ਪਰਵਿੰਦਰ ਸਰੋਆ ਯੂ.ਕੇ (ਸਿੱਖ ਚੈਨਲ), ਗਗਨ ਮਿਨਹਾਸ ਯੂ.ਐਸ.ਏ., ਸੋਨੂੰ ਸਰੋਆ ਯੂ.ਐਸ.ਏ., ਸਨੀ ਸਰੋਆ ਯੂ.ਐਸ.ਏ., ਕਰਨ ਯੂ.ਐਸ.ਏ. ਕੁਲਵੰਤ ਪਰਮਾਰ ਕਨੇਡਾ, ਬਿੱਲਾ ਕਨੇਡਾ, ਰਾਣਾ ਕਨੇਡਾ,  ਅੰਮਿ੍ਤ ਯੂ.ਐਸ..,  ਸ. ਗੁਰਮੀਤ ਸਿੰਘ ਫੁਗਲਾਣਾ, ਡਾ. ਜਸਵੀਰ ਸਿੰਘ ਪਰਮਾ, ਸ. ਡਾ. ਦਲਜੀਤ ਸਿੰਘ, ਤਰਸੇਮ ਸਰੋਆ, ਅਮਰਜੀਤ ਸਿੰਘ ਭੱਟੀ, ਹਰਦੀਪ ਪਵਾਰ, ਜਤਿੰਦਰ ਇਟਲੀ, ਗੁਰਮੋਹਨ ਇਟਲੀ, ਦਲਜੀਤ ਭੱਟੀ ਇਟਲੀ, ਮਿਕੂ ਮਿਨਹਾਸ ਇਟਲੀ, ਪਰਵਿੰਦਰ ਮਿਨਹਾਸ (ਸਾਬੀ) ਪਧਿਆਣਾ, ਗੁਰਮੇਲ ਭੱਟੀ ਇਟਲੀ, ਸੁਖਦੇਵ ਅਸਟਰੀਆ, ਸਤਿੰਦਰ ਪਰਹਾਰ ਇਟਲੀ, ਭੱਟੀ, ਸ਼ੀ੍ ਬੂਟਾ ਰ...