ਚੋਣਾਂ ਦੇ ਮੱਦੇਨਜ਼ਰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਅਤੇ ਤਸਕਰੀ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਹੁਕਮ: ਡੀ ਸੀ ਜਲੰਧਰ: ਜ਼ਿਲ੍ਹੇ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਪੁਲਿਸ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਅਤੇ ਤਸਕਰੀ ਖਿਲਾਫ਼ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਹੁਕਮ ਦਿੱਤੇ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾ ਸਕੇ। ਰਾਜ ਪੱਧਰੀ ਵਰਚੂਅਲ ਸਮੀਖਿਆ ਮੀਟਿੰਗ ਵਿੱਚ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਾਰੀਆਂ ਡਿਸਟਿਲਰੀਆਂ, ਗੋਦਾਮਾਂ, ਵੇਅਰ ਹਾਊਸਿਜ਼, ਕੋਲਡ ਸਟੋਰ ਆਦਿ 24 ਘੰਟੇ ਸੀ.ਸੀ.ਟੀ.ਵੀ. ਦੀ ਨਿਗਰਾਨੀ ਹੇਠ ਰੱਖੇ ਜਾਣ ਤਾਂ ਜੋ ਬਿਨਾਂ ਉਚਿਤ ਲਾਇਸੈਂਸ ਤੋਂ ਕੋਈ ਵੀ ਸ਼ਰਾਬ ਬਾਹਰ ਨਾ ਜਾ ਸਕੇ ।ਉਨ੍ਹਾਂ ਸ਼ਰਾਬ ਦੇ ਠੇਕਿਆਂ, ਢਾਬਿਆਂ ਅਤੇ ਹੋਰ ਥਾਵਾਂ ਦੀ 24 ਘੰਟੇ ਨਿਗਰਾਨੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ, ਜਿਨ੍ਹਾਂ ਨੂੰ ਅਣ-ਅਧਿਕਾਰਤ ਸ਼ਰਾਬ ਦੇ ਭੰਡਾਰਨ ਲਈ ਸੰਭਾਵੀ ਸਟੋਰੇਜ ਪੁਆਇੰਟਾਂ ਵਜੋਂ ਵਰਤਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਅਤੇ ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੌਕਸੀ ਵਧਾਉਣ ਕਾਰ...
Punjabi Virasat TV Contact : 98729 31045