* ਦਲਿਤ ਵਿਦਿਆਰਥੀਆਂ ਦੇ ਮਾਮਲੇ ਸਬੰਧੀ ਸਿੱਖਿਆ ਮੰਤਰੀ ਨੂੰ ਮਿਲੇ ਵਿਧਾਇਕ ਸੁਖਵਿੰਦਰ ਕੋਟਲੀ * ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਕਿਸੇ ਵਿਦਿਆਰਥੀ ਨੂੰ ਪੇਪਰ ਦੇਣ ਤੋਂ ਨਹੀਂ ਰੋਕਿਆ ਜਾਵੇਗਾ * ਵਿਦਿਆਰਥੀਆਂ ਦੀ ਕੁੱਟਮਾਰ ਮਾਮਲੇ ਵਿੱਚ ਡੀ.ਜੀ.ਪੀ. ਪੰਜਾਬ ਨੂੰ ਮਿਲਾਂਗਾ- ਸੁਖਵਿੰਦਰ ਕੋਟਲੀ ਜਲੰਧਰ/ਚੰਡੀਗੜ੍ਹ 6 ਜੂਨ : ਸੰਦੀਪ ਡਰੋਲੀ, ਪੰਜਾਬੀ ਵਿਰਾਸਤ, ਜਲੰਧਰ ਜਲੰਧਰ ਵਿਖੇ ਦਲਿਤ ਵਿਦਿਆਰਥੀਆਂ ਨੂੰ ਇਮਤਿਹਾਨਾਂ ਵਿੱਚ ਪੇਪਰ ਦੇਣ ਤੋਂ ਰੋਕਣ ਤੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਸੰਬੰਧੀ ਹਲਕਾ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅੱਜ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੂੰ ਮਿਲੇ ਤੇ ਜਲੰਧਰ ਵਿਖੇ ਵਿਦਿਆਰਥੀਆਂ ਨਾਲ ਘਟਨਾ ਸੰਬੰਧੀ ਲੰਬੀ ਚਰਚਾ ਕੀਤੀ ਕਿ ਕਿਸ ਤਰ੍ਹਾਂ ਦਲਿਤ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮਾਮਲਿਆਂ ਵਿੱਚ ਪ੍ਰੇਸ਼ਾਨੀ ਆਉਂਦੀ ਹੈ ਤੇ ਕਾਲਜ ਮੁਖੀ ਦਲਿਤ ਵਿਦਿਆਰਥੀਆਂ ਨੂੰ ਪੇਪਰਾਂ ਵਿੱਚ ਬੈਠਣ ਨਹੀਂ ਦਿੰਦੇ ਤੇ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਹੋ ਰਹੇ ਹਨ। ਸਿੱਖਿਆ ਮੰਤਰੀ ਨੇ ਵਿਧਾਇਕ ਕੋਟਲੀ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਦੇਣ ਤੋਂ ਰੋਕਿਆ ਨਹੀਂ ਜਾਵੇਗਾ ਤੇ ਨਾ ਹੀ ਦਾਖਲਾ ਰੋਕਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਜਲਦ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨਗੇ। ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਜ...
Punjabi Virasat TV Contact : 98729 31045