ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ ਹੁਸ਼ਿਆਰਪੁਰ, 7 ਜਨਵਰੀ: ਪੰਜਾਬੀ ਵਿਰਾਸਤ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਮਰਜੋਤ ਭੱਟੀ ਦੀ ਅਗਵਾਈ ਹੇਠ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਪਰਾਜਿਤਾ ਜੋਸ਼ੀ ਨੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਜੇਲ੍ਹ ਵਿਚ ਕੈਦੀਆਂ/ਹਵਾਲਾਤੀਆਂ ਨੂੰ ਲੀਗਲ ਏਡ ਕਲੀਨਿਕ ਵਿਚ ਮੁਹੱਈਆ ਕਰਵਾਈ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੁਪਰਡੰਟ ਕੇਂਦਰੀ ਜੇਲ੍ਹ ਤੋਂ ਹਵਾਲਾਤੀਆਂ ਨੂੰ ਕਰੋਨਾ ਵੈਕਸੀਨ ਲੱਗੀ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ 56 ਹਵਾਲਾਤੀ ਅਜਿਹੇ ਹਨ ਜਿਨ੍ਹਾਂ ਦੇ ਕਰੋਨਾ ਵੈਕਸੀਨ ਨਹੀਂ ਲਗਾਈ ਗਈ। ਇਸ ਸਬੰਧੀ ਅਪਰਾਜਿਤਾ ਜੋਸ਼ੀ ਨੇ ਸੁਪਰਡੰਟ ਕੇਂਦਰੀ ਜੇਲ੍ਹ ਨੂੰ ਨਿਰਦੇਸ਼ ਦਿੱਤੇ ਕਿ ਕੋਰੋਨਾ ਵੈਕਸੀਨ ਤੋਂ ਰਹਿੰਦੇ ਹਵਾਲਾਤੀਆਂ ਦੀ ਵੈਕਸੀਨ ਜਲਦ ਕਰਵਾਈ ਜਾਵੇ ਅਤੇ ਨਾਲ ਹੀ ਹਵਾਲਾਤੀਆਂ ਅਤੇ ਜੇਲ੍ਹ ਕਰਮਚਾਰੀਆਂ ਨੂੰ ਕਿਹਾ ਕਿ ਉਹ ਮਾਸਕ ਲਗਾ ਕੇ ਰੱਖਣ, ਸੈਨੇਟਾਈਜ਼ਰ ਦੀ ਵਰਤੋਂ ਕਰਨ, ਇਕ ਦੂਜੇ ਤੋਂ ਘੱਟ ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣ ਤੋਂ ਇਲਾਵਾ ਸਾਫ-ਸਫਾਈ ਦਾ ...
Punjabi Virasat TV Contact : 98729 31045