ਹਿੰਦ ਦੀ ਚਾਦਰ ਅਤੇ ਦਇਆ ਦੀ ਮੂਰਤ ਸ੍ਰੀ ਗੁਰੂ ਤੇਗ ਬਹਾਦਰ ਜੀ —- ਜਨਮ ਅਤੇ ਮਾਤਾ ਪਿਤਾ—ਹਿੰਦ ਦੀ ਚਾਦਰ, ਦਇਆ ਦੀ ਮੂਰਤ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਭਾਈ ਕਾਨ੍ਹ ਸਿੰਘ ਨਾਭਾ ਲਿਖਦੇ ਹਨ ਕਿ ਗੁਰੂ ਤੇਗ ਬਹਾਦਰ ਜੀ 5 ਵੈਸਾਖ ਸੰਮਤ 1678 ਮੁਤਾਬਕ (1 ਅਪ੍ਰੈਲ 1621 )ਦਿਨ ਐਤਵਾਰ ਨੂੰ ਮਾਤਾ ਨਾਨਕੀ ਜੀ ਦੀ ਕੁੱਖੋਂ ਅੰਮ੍ਰਿਤਸਰ ਵਿਖੇ ਗੁਰਦਵਾਰਾ ਗੁਰੂ ਕੇ ਮਹਿਲ ਦੇ ਸਥਾਨ ਤੇ ਹੋਇਆ। ਗੁਰੀ ਜੀ ਛੇਵੇਂ ਗੁਰੂ ਹਰਿਗੋਬਿੰਦ ਸਿੰਘ ਜੀ ਦੇ ਪੰਜਵੇਂ ਅਤੇ ਸੱਭ ਤੋਂ ਛੋਟੇ ਸਪੁੱਤਰ ਸਨ। ਬਚਪਨ ਦਾ ਨਾਮ—ਗੁਰੂ ਜੀ ਦੇ ਬਚਪਨ ਦਾ ਨਾਮ ਤਿਆਗ ਮੱਲ ਸੀ। 1635 ਵਿੱਚ ਕਰਤਾਰਪੁਰ ਦੀ ਲੜਾਈ ਵਿੱਚ ਗੁਰੂ ਹਰਗੋਬਿੰਦ ਜੀ ਨੇ ਇਨ੍ਹਾਂ ਦੀ ਬਹਾਦਰੀ ਨੂੰ ਵੇਖਦਿਆਂ ਆਪ ਦਾ ਨਾਮ ਤੇਗ ਬਹਾਦਰ ਰੱਖ ਦਿੱਤਾ। ਜਿਸਦਾ ਅਰਥ ਤਲਵਾਰ ਦਾ ਧਨੀ ਹੈ। ਭੈਣ ਭਰਾ—ਗੁਰੂ ਜੀ ਦੇ ਭਰਾ ਬਾਬਾ ਗੁਰਦਿੱਤਾ ਜੀ ,ਬਾਬਾ ਸੂਰਜ ਮੱਲ ,ਬਾਬਾ ਅਟੱਲ ਰਾਏ ਅਤੇ ਭੈਣ ਬੀਬੀ ਵੀਰੋ ਜੀ ਹਨ। ਵਿਆਹ ਤੇ ਸੰਤਾਨ —ਗੁਰੂ ਜੀ ਦਾ ਵਿਆਹ ਲਖਨੋਰੀ ਪਿੰਡ ਦੇ ਭਾਈ ਲਾਲ ਚੰਦ ਦੀ ਸਪੁੱਤਰੀ ਮਾਤਾ ਗੁਜਰੀ ਜੀ ਨਾਲ 1634 ਨੰ ਹੋਇਆ ਆਪ ਜੀ ਨੂੰ ਵਿਆਹ ਤੋ 32 ਸਾਲ ਮਗਰੋ ਪੁੱਤਰ ਦੀ ਦਾਤ ਪ੍ਰਾਪਤ ਹੋਈ ਨਿਮਰਤਾ ਦੇ ਪੁੰਜ = ਸਿੱਖ ਵਿਦਵਾਨ ਪ੍ਰਿੰਸੀਪਲ ਸਤਬੀਰ ਸਿੰਘ ਜੀ ਅਨੁਸਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਨਿਮਰਤਾ ਦੇ ਪੁੰਜ ਤੇ ਮਨ ਨੀਵਾਂ ਤੇ ਮਤ ਉਚੀ ਦੇ ਧਾਰਨੀ ਸਨ ਇਤਿਹਾਸ ਮੁਤਾਬਕ...
Punjabi Virasat TV Contact : 98729 31045