Skip to main content

Posts

Showing posts with the label Punjabi Virasat Tv

ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦਫ਼ਤਰ ਨਵਾਂਸ਼ਹਿਰ ਤੇ ਗਰਨੇਡ ਹਮਲਾ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼; ਤਿੰਨ ਗਿ੍ਰਫਤਾਰ

ਡਾਇਰੈਕਟਰ ਜਨਰਲ ਪੁਲਿਸ,ਪੰਜਾਬ ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦਫ਼ਤਰ ਨਵਾਂਸ਼ਹਿਰ ਤੇ ਗਰਨੇਡ ਹਮਲਾ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼; ਤਿੰਨ ਗਿ੍ਰਫਤਾਰ ਦੋਸ਼ੀਆਂ ਕੋਲੋਂ ਇੱਕ ਜਿੰਦਾ ਹੈਂਡ ਗਰਨੇਡ ਬਰਾਮਦ ਪਾਕਿਸਤਾਨ ਅਧਾਰਤ ਗਿਰੋਹ ਦਾ ਮੁਖੀ ਹਰਵਿੰਦਰ ਸਿੰਘ ਉਰਫ਼ ਰਿੰਦਾ ਸੀ ਮੁੱਖ ਸਾਜ਼ਿਸ਼ਘਾੜਾ: ਡੀਜੀਪੀ ਪੰਜਾਬ ਚੰਡੀਗੜ/ਸ਼ਹੀਦ ਭਗਤ ਸਿੰਘ ਨਗਰ 18 ਅਪ੍ਰੈਲ :(ਆਰ.ਡੀ.ਰਾਮਾ)- ਪੰਜਾਬ ਪੁਲਿਸ ਨੇ ਹਰਵਿੰਦਰ ਸਿੰਘ ਉਰਫ ਰਿੰਦਾ ਵੱਲੋਂ ਚਲਾਏ ਜਾ ਰਹੇ ਪਾਕਿ ਅਧਾਰਾਤ  ਅੱਤਵਾਦੀ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਤਿੰਨ ਦੋਸ਼ੀਆਂ ਨੁੂੰ ਗਿ੍ਰਫਤਾਰ ਕਰਕੇ ਸੀ.ਆਈ.ਏ ਦਫ਼ਤਰ ਨਵਾਂਸ਼ਹਿਰ ਉੱਤੇ ਹੋਏ ਹੈਂਡ ਗਰਨੇਡ ਹਮਲੇ  ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਸ੍ਰੀ ਵੀ.ਕੇ. ਭਾਵਰਾ ਨੇ ਸੋਮਵਾਾਰ  ਨੂੰ ਦਿੱਤੀ। ਜ਼ਿਕਰਯੋਗ ਹੈ ਕਿ 7 ਅਤੇ 8 ਨਵੰਬਰ,2021 ਦੇ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੁਲਿਸ ਕਰਮੀਆਂ ਨੂੰ ਮਾਰਨ ਦੇ ਇਰਾਦੇ ਨਾਲ ਸੀ.ਆਈ.ਏ ਦਫ਼ਤਰ ਨਵਾਂਸ਼ਹਿਰ ਵਿਖੇ  ਹੈਂਡ ਗਰਨੇਡ ਸੁੱਟਿਆ ਗਿਆ ਸੀ। ਲਿਹਾਜ਼ਾ, ਸੀ.ਆਈ.ਏ ਦਫ਼ਤਰ ਵਿੱਚ ਮੌਜੂਦ ਪੁਲਿਸ ਕਰਮੀ ਹਮਲੇ ਦੌਰਾਨ ਵਾਲ ਵਾਲ ਬਚ ਗਏ ਸਨ। ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਨਵਾਂਸ਼ਹਿਰ ਦੇ ਪਿੰਡ ਬੈਂਸ ਦੇ ਰਹਿਣ ਵਾਲੇ ਮਨੀਸ਼ ਕੁਮਾਰ ਉਰਫ ਮਨੀ ਉਰਫ ਬਾਬਾ, ਜ਼ਿਲਾ ਜਲੰਧਰ ਦੇ ਗੁਰਾਇਆ  ਦੇ ਪਿੰਡ ਅੱਟਾ ਦੇ ਵਾਸੀ ਰਮਨਦੀਪ ਸਿੰਘ ...

ਲਫ਼ਜ਼ਾਂ ਦੀ ਦੁਨੀਆ ਸਾਹਿਤ ਸਭਾ, ਨਕੋਦਰ ਨੇ ਇੱਕ ਸਾਲ ਵਿੱਚ ਇਕ ਸੌ ਤੇਰਾਂ ਉਸਾਰੂ ਪ੍ਰੋਗਰਾਮ ਕਰਵਾਏ।

ਲਫ਼ਜ਼ਾਂ ਦੀ ਦੁਨੀਆ ਸਾਹਿਤ ਸਭਾ, ਨਕੋਦਰ ਨੇ ਇੱਕ ਸਾਲ ਵਿੱਚ ਇਕ ਸੌ ਤੇਰਾਂ ਉਸਾਰੂ ਪ੍ਰੋਗਰਾਮ ਕਰਵਾਏ। 'ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਹੋ ਕੇ ਕਾਰਜ ਕਰਦੀ ਹੈ ਸਾਡੀ ਸਭਾ' - ਪ੍ਰੋ. ਜਸਵੀਰ ਸਿੰਘ (ਪ੍ਰਧਾਨ)          ਲਫ਼ਜ਼ਾਂ ਦੀ ਦੁਨੀਆ ਸਾਹਿਤ ਸਭਾ, ਨਕੋਦਰ ਨੇ ਆਪਣੀ ਹੋਂਦ ਦੇ ਪਹਿਲੇ ਸਾਲ ਨੂੰ ਪੂਰਾ ਕਰਦਿਆਂ 02 ਅਪ੍ਰੈਲ, 2021 ਤੋਂ 27 ਮਾਰਚ, 2022 ਦੌਰਾਨ 113 ਸਾਹਿਤਕ, ਸਮਾਜਿਕ, ਰਾਜਨੀਤਕ ਅਤੇ ਧਾਰਮਿਕ ਚੇਤਨਤਾ ਦਿੰਦੇ ਸਮਾਗਮ ਕਰਵਾਏ। ਜਿਨ੍ਹਾਂ ਵਿੱਚ ਵਿਚਾਰ ਚਰਚਾ, ਕੁਇਜ਼ ਮੁਕਾਬਲੇ, ਪ੍ਰਦਰਸ਼ਨੀਆਂ, ਕਵੀ ਦਰਬਾਰ, ਕਹਾਣੀ ਦਰਬਾਰ, ਗੋਸ਼ਟੀਆਂ, ਕਿਤਾਬਾਂ ਲੋਕ ਅਰਪਣ, ਇਤਿਹਾਸਕ ਖੋਜ ਕਾਰਜ, ਕਰੀਅਰ ਅਗਵਾਈ, ਪਾਠਕ ਦਰਬਾਰ ਅਤੇ ਸਾਹਿਤਕ ਖੋਜ ਕਾਰਜ ਆਦਿ ਨਾਲ ਸੰਬੰਧਿਤ ਲਗਾਤਾਰਤਾ ਨਾਲ਼ ਉਸਾਰੂ ਸਮਾਗਮ ਕਰਵਾ ਕੇ ਲਫ਼ਜ਼ਾਂ ਦੀ ਦੁਨੀਆਂ ਸਾਹਿਤ ਸਭਾ, ਨਕੋਦਰ ਦੁਨੀਆ ਦੀ ਪਹਿਲੀ ਅਜਿਹੀ ਸਾਹਿਤਕ ਸਭਾ ਬਣ ਗਈ ਹੈ ਜਿਸ ਨੇ ਆਪਣੇ ਪਹਿਲੇ ਸਾਲ ਵਿੱਚ ਸਭ ਤੋਂ ਵੱਧ ਸਮਾਗਮ ਕਰਵਾਏ ਹਨ।             ਲਫ਼ਜ਼ਾਂ ਦੀ ਦੁਨੀਆ ਸਾਹਿਤ ਸਭਾ, ਨਕੋਦਰ ਦੇ ਬਾਨੀ ਅਤੇ ਪ੍ਰਧਾਨ ਪ੍ਰੋ. ਜਸਵੀਰ ਸਿੰਘ ਸ਼ਾਇਰ ਨੇ ਦੱਸਿਆ ਕਿ ਅਸੀਂ ਹਰ ਨੁਕਤੇ ਨੁਹਾਰ ਤੋਂ ਪਿੰਡ ਤੋਂ ਕੌਮਾਂਤਰੀ ਪੱਧਰ ਤੱਕ ਦੇ ਪ੍ਰੋਗਰਾਮਾਂ ਨੂੰ ਤਰਤੀਬ ਵਿੱਚ ਕਰਵਾਉਣ ਲਈ ਯਤਨਸ਼ੀਲ ਰਹੇ ਹਾਂ। ਅਨੇਕਾਂ ਨਵੇਂ ਲੇਖਕਾਂ ਲਈ ਮੰ...

Punjabi Virasat Tv

Punjabi Virasat Tv